ਆਈ ਤਾਜਾ ਵੱਡੀ ਖਬਰ
ਜਿੱਥੇ ਵਾਪਰਨ ਵਾਲੇ ਸੜਕ ਹਾਦਸਿਆਂ ਵਿੱਚ ਵਾਧਾ ਹੋਇਆ ਹੈ ਉੱਥੇ ਹੀ ਕਰੋਨਾ ਦੇ ਕਾਰਨ ਵੀ ਬਹੁਤ ਸਾਰੇ ਲੋਕਾਂ ਦੀ ਜਾਨ ਜਾ ਚੁਕੀ ਹੈ। ਆਏ ਦਿਨ ਹੀ ਵਾਪਰਨ ਵਾਲੇ ਸੜਕ ਹਾਦਸੇ ਵਿੱਚ ਜਿੱਥੇ ਬਹੁਤ ਸਾਰੇ ਲੋਕ ਗੰਭੀਰ ਰੂਪ ਵਿੱਚ ਜ਼ਖਮੀ ਹੋਏ ਹਨ ਉਥੇ ਹੀ ਲੋਕਾਂ ਨੂੰ ਹਮੇਸ਼ਾ ਲਈ ਅਲਵਿਦਾ ਆਖ ਜਾਂਦੇ ਹਨ। ਇਸ ਤੋਂ ਇਲਾਵਾ ਹੋਰ ਵੀ ਬਹੁਤ ਸਾਰੀਆਂ ਗੰਭੀਰ ਬਿਮਾਰੀਆਂ ਅਤੇ ਕਈ ਹੋਰ ਅਚਾਨਕ ਵਾਪਰਨ ਵਾਲੇ ਹਾਦਸਿਆਂ ਦੇ ਸ਼ਿਕਾਰ ਹੋ ਜਾਂਦੇ ਹਨ। ਇਨ੍ਹਾਂ ਹਾਦਸਿਆਂ ਦੇ ਸ਼ਿਕਾਰ ਹੋਣ ਵਾਲੇ ਲੋਕਾਂ ਦੀ ਕਮੀ ਉਨ੍ਹਾਂ ਦੇ ਪਰਿਵਾਰਾਂ ਵਿੱਚ ਕਦੇ ਵੀ ਪੂਰੀ ਨਹੀਂ ਹੋ ਸਕਦੀ। ਸਰਕਾਰ ਵੱਲੋਂ ਦੇਸ਼ ਅੰਦਰ ਜਿੱਥੇ ਵਾਪਰਨ ਵਾਲੀਆਂ ਘਟਨਾਵਾਂ ਨੂੰ ਰੋਕਣ ਲਈ ਪੁਖਤਾ ਇੰਤਜਾਮ ਕੀਤੇ ਜਾਂਦੇ ਹਨ ਉਥੇ ਹੀ ਕੋਈ ਨਾ ਕੋਈ ਹਾਦਸਾ ਵਾਪਰ ਜਾਂਦਾ ਹੈ।
ਹੁਣ ਆਨੰਦਪੁਰ ਗੁਰਦੁਆਰਾ ਸਾਹਿਬ ਦੇ ਸਰੋਵਰ ਵਿੱਚ ਅਚਾਨਕ ਇਹ ਭਾਣਾ ਵਰਤਿਆ ਹੈ ਜਿਸ ਨਾਲ ਸੋਗ ਦੀ ਲਹਿਰ ਦੌੜ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਣ ਗਏ ਇਕ ਪਰਿਵਾਰ ਦੇ ਨੌਜਵਾਨ ਨਾਲ ਬੇਹੱਦ ਮੰਦਭਾਗਾ ਹਾਦਸਾ ਵਾਪਰਿਆ ਹੈ ਜਿਸ ਕਾਰਨ ਨੌਜਵਾਨ ਦੀ ਮੌਤ ਹੋ ਗਈ ਹੈ। ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿੱਚ ਮੱਥਾ ਟੇਕਣ ਲਈ ਸਰੋਵਰ ਸਰੋਵਰ ਵਿਚ ਇਸ਼ਨਾਨ ਕਰਨ ਪਹੁੰਚੇ 22 ਸਾਲਾਂ ਦੇ ਗੋਬਿੰਦ ਨਾਂ ਦੇ ਲੜਕੇ ਦੀ ਪਾਣੀ ਵਿੱਚ ਡੁੱਬਣ ਕਾਰਨ ਮੌਤ ਹੋ ਗਈ।
ਜਿਸ ਸਮੇਂ ਇਹ ਨੌਜਵਾਨ ਸਰੋਵਰ ਵਿੱਚ ਇਸ਼ਨਾਨ ਕਰਨ ਗਿਆ ਤਾਂ, ਪਾਣੀ ਦੀ ਗਹਿਰਾਈ ਵਿੱਚ ਡੁੱਬ ਗਿਆ। ਜਿਸ ਨੂੰ ਬਾਹਰ ਕੱਢ ਕੇ ਤਰ੍ਹਾਂ ਨਜ਼ਦੀਕ ਦੇ ਹਸਪਤਾਲ ਪਹੁੰਚਾਇਆ ਗਿਆ ਜਿਥੇ ਹਸਪਤਾਲ ਦੇ ਡਾਕਟਰਾਂ ਵੱਲੋਂ ਮ੍ਰਿਤਕ ਘੋਸ਼ਿਤ ਕਰ ਦਿੱਤਾ ਗਿਆ। ਇਹ ਨੌਜਵਾਨ ਆਪਣੇ ਪਰਿਵਾਰ ਦੇ ਨੈਣਾਂ ਦੇਵੀ ਮੱਥਾ ਟੇਕਣ ਤੋਂ ਬਾਅਦ ਆਪਣੇ ਪਰਿਵਾਰ ਸਮੇਤ ਅਨੰਦਪੁਰ ਸਾਹਿਬ ਪਹੁੰਚਿਆ ਸੀ। ਜਿੱਥੇ ਇਸ ਨੌਜਵਾਨ ਨਾਲ ਇਹ ਹਾਦਸਾ ਵਾਪਰ ਗਿਆ। ਨੌਜਵਾਨ ਦੀ ਮ੍ਰਿਤਕ ਦੇਹ ਨੂੰ ਭਾਈ ਜੈਤਾ ਜੀ ਹਸਪਤਾਲ ਦੇ ਮੁਰਦਾਘਰ ਵਿਚ ਰਖਵਾ ਦਿੱਤਾ ਗਿਆ ਹੈ।
ਉਥੇ ਹੀ ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਸੱਚ ਦਾ ਪਤਾ ਲੱਗ ਸਕੇ। ਇਹ ਪਰਵਾਰ ਸਾਉਣ ਦੇ ਨਰਾਤਿਆਂ ਦੌਰਾਨ ਮਾਤਾ ਸ਼੍ਰੀ ਨੈਣਾਂ ਦੇਵੀ ਦੇ ਦਰਸ਼ਨ ਕਰਨ ਲਈ ਵੀ ਗਿਆ ਸੀ। ਜਿਸ ਤੋਂ ਬਾਅਦ ਇਨ੍ਹਾਂ ਵੱਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਪਹੁੰਚ ਕੀਤੀ ਗਈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …