ਆਈ ਤਾਜਾ ਵੱਡੀ ਖਬਰ
ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਜਿਥੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਹੁਤ ਸਾਰੇ ਐਲਾਨ ਕੀਤੇ ਜਾ ਰਹੇ ਹਨ। ਉਥੇ ਹੀ ਲੋਕਾਂ ਨੂੰ ਸਰਕਾਰ ਵੱਲੋਂ ਲਾਗੂ ਕੀਤੀਆਂ ਗਈਆਂ ਯੋਜਨਾਵਾਂ ਦਾ ਭਰਪੂਰ ਫਾਇਦਾ ਪਹੁੰਚਾਇਆ ਜਾ ਰਿਹਾ ਹੈ। ਦੇਸ਼ ਵਿੱਚ ਕਰੋਨਾ ਦੇ ਚਲਦੇ ਹੋਏ ਵੀ ਬਹੁਤ ਸਾਰੇ ਲੋਕ ਆਰਥਿਕ ਮੰਦੀ ਦੇ ਦੌਰ ਵਿੱਚੋਂ ਗੁਜ਼ਰ ਰਹੇ ਸਨ, ਇਸ ਲਈ ਪ੍ਰਧਾਨ ਮੰਤਰੀ ਵਲੋ ਕਈ ਯੋਜਨਾਵਾਂ ਉਲੀਕੀਆਂ ਗਈਆਂ ਸਨ ਜਿਸ ਨਾਲ ਲੋਕਾਂ ਨੂੰ ਮੁਫ਼ਤ ਵਿੱਚ ਰਾਸ਼ਨ ਮੁਹਈਆ ਕਰਵਾਇਆ ਗਿਆ ਅਤੇ ਗੈਸ ਸਲੰਡਰ ਕੁਨੈਕਸ਼ਨ ਦੀ ਵੀ ਸ਼ੁਰੂਆਤ ਕੀਤੀ ਗਈ। ਹੁਣ ਵੀ ਪ੍ਰਧਾਨ ਮੰਤਰੀ ਵੱਲੋਂ ਵੱਖ-ਵੱਖ ਖੇਤਰਾਂ ਦੇ ਲੋਕਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਕਈ ਤਰ੍ਹਾਂ ਦੀਆਂ ਯੋਜਨਾਵਾਂ ਉਲੀਕੀਆਂ ਜਾ ਰਹੀਆਂ ਹਨ।
ਹੁਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਇੰਡੀਆ ਲਈ ਇੱਕ ਵੱਡਾ ਐਲਾਨ ਕੀਤਾ ਗਿਆ ਹੈ ਜਿਸ ਨਾਲ ਲੋਕਾਂ ਵਿਚ ਖੁਸ਼ੀ ਦੇਖੀ ਜਾ ਰਹੀ ਹੈ। ਅੱਜ ਇੱਥੇ ਦੇਸ਼ 75 ਵਾਂ ਆਜ਼ਾਦੀ ਦਿਵਸ ਮਨਾ ਰਿਹਾ ਹੈ। ਉੱਥੇ ਹੀ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਅੱਜ 15 ਅਗਸਤ ਦੇ ਸਮਾਗਮ ਵਿੱਚ ਦਿੱਲੀ ਵਿਖੇ ਝੰਡਾ ਲਹਿਰਾ ਕੇ ਦੇਸ਼ ਦੇ ਨਾਮ ਸੰਦੇਸ਼ ਦਿੱਤਾ ਗਿਆ। ਜਿਸ ਵਿਚ ਦੇਸ਼ ਦੀਆਂ ਲੜਕੀਆਂ ਲਈ ਇੱਕ ਖ਼ਾਸ ਐਲਾਨ ਕੀਤਾ ਗਿਆ, ਜਿਸ ਨਾਲ ਲੜਕੀਆਂ ਵਿਚ ਖੁਸ਼ੀ ਦੇਖੀ ਜਾ ਰਹੀ ਹੈ। ਪ੍ਰਧਾਨ ਮੰਤਰੀ ਨੇ ਹੁਣ ਦੇਸ਼ ਵਿੱਚ ਚਲਾਏ ਜਾ ਰਹੇ 33 ਸੈਨਿਕ ਸਕੂਲਾਂ ਵਿੱਚ ਲੜਕੀਆਂ ਦੀ ਸਿੱਖਿਆ ਨੂੰ ਵੀ ਯਕੀਨੀ ਬਣਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਹੁਣ ਦੇਸ਼ ਦੀਆਂ ਧੀਆਂ ਲਈ ਵੀ ਸੈਨਿਕ ਸਕੂਲ ਖੋਲ੍ਹੇ ਜਾਣਗੇ।
ਜਿੱਥੇ ਸਾਡੇ ਦੇਸ਼ ਦੀਆਂ ਧੀਆਂ ਪੜ੍ਹ ਸਕਣਗੀਆਂ ਅਤੇ ਸੈਨਾ ਵਿੱਚ ਜਾਣ ਲਈ ਪਹਿਲਾਂ ਤੋਂ ਹੀ ਤਿਆਰ ਹੋ ਜਾਣਗੀਆਂ। ਦੇਸ਼ ਵਿਚ 33 ਸੈਨਿਕ ਸਕੂਲਾਂ ਦੀ ਸਥਾਪਨਾ ਕੀਤੀ ਗਈ ਹੈ। ਜਿਨ੍ਹਾਂ ਦਾ ਉਦੇਸ਼ ਵਿਦਿਆਰਥੀਆਂ ਨੂੰ ਸ਼ੁਰੂ ਤੋਂ ਹੀ ਭਾਰਤੀ ਹਥਿਆਰਬੰਦ ਬਲਾਂ ਵਿਚ ਦਾਖਲਾ ਲੈਣ ਸਬੰਧੀ ਤਿਆਰ ਕਰਨਾ ਹੈ। ਇਹ ਸਕੂਲਾਂ ਦੇ ਵਿਦਿਆਰਥੀ ਘੱਟ ਉਮਰ ਤੋਂ ਹੀ ਸੈਨਾ ਵਿੱਚ ਜਾਣ ਲਈ ਤਿਆਰ ਹੋ ਜਾਂਦੇ ਹਨ।
ਦੇਸ਼ ਵਿਚ ਢਾਈ ਸਾਲ ਪਹਿਲਾਂ ਮਿਜ਼ੋਰਮ ਵਿਚ ਇੱਕ ਸੈਨਿਕ ਸਕੂਲ ਦੀ ਸਥਾਪਨਾ ਕੀਤੀ ਗਈ ਸੀ ਜਿੱਥੇ ਕੁੜੀਆਂ ਦੇ ਦਾਖਲੇ ਦੀ ਪਹਿਲੀ ਕੋਸ਼ਿਸ਼ ਵੀ ਸਾਹਮਣੇ ਆਈ ਸੀ। ਪਰ ਹੁਣ ਅੱਜ ਇਹ ਐਲਾਨ ਕਰ ਦਿੱਤਾ ਗਿਆ ਹੈ ਕਿ ਸਾਰੇ ਸੈਨਿਕ ਸਕੂਲਾਂ ਵਿੱਚ ਹੁਣ ਧੀਆਂ ਨੂੰ ਵੀ ਦਾਖਲਾ ਦਿੱਤਾ ਜਾਵੇਗਾ। ਸੈਨਿਕ ਸਕੂਲ ਸੁਸਾਇਟੀ ਵੱਲੋਂ ਇਨ੍ਹਾਂ ਸੈਨਿਕ ਸਕੂਲਾਂ ਦਾ ਸੰਚਾਲਨ ਕੀਤਾ ਜਾਂਦਾ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …