ਆਈ ਤਾਜਾ ਵੱਡੀ ਖਬਰ
ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਜਿੱਥੇ ਦੇਸ਼ ਦੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਹੁਤ ਸਾਰੀਆਂ ਸੁਵਿਧਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਕਈ ਤਰ੍ਹਾਂ ਦੇ ਐਲਾਨ ਕੀਤੇ ਜਾ ਰਹੇ ਹਨ ਜਿਸ ਦਾ ਦੇਸ਼ ਦੇ ਲੋਕਾਂ ਨੂੰ ਭਰਪੂਰ ਫਾਇਦਾ ਮਿਲ ਸਕੇ। ਕੇਂਦਰ ਸਰਕਾਰ ਵੱਲੋਂ ਜਿਥੇ ਪਿਛਲੇ ਸਾਲ ਖੇਤੀ ਕਾਨੂੰਨਾਂ ਨੂੰ ਵੀ ਲਾਗੂ ਕੀਤਾ ਗਿਆ ਸੀ ਤੇ ਇਹਨਾਂ ਤਿੰਨ ਵਿਵਾਦਤ ਖੇਤੀ ਕਾਨੂੰਨਾਂ ਨੂੰ ਜਿਥੇ ਕਿਸਾਨਾਂ ਦੇ ਹਿੱਤ ਵਿੱਚ ਦੱਸਿਆ ਗਿਆ ਉਹ ਕਿਸਾਨਾਂ ਵੱਲੋਂ ਖੇਤੀ ਕਾਨੂੰਨਾਂ ਨੂੰ ਅਪਣਾਉਣ ਤੋਂ ਇਨਕਾਰ ਕਰ ਦਿੱਤਾ ਗਿਆ ਸੀ। ਕਿਸਾਨਾਂ ਦਾ ਮੰਨਣਾ ਹੈ ਕਿ ਇਹ ਤਿੰਨ ਖੇਤੀ ਕਾਨੂੰਨ ਕਾਰਪੋਰੇਟ ਘਰਾਣਿਆਂ ਦੇ ਹਿੱਤ ਵਿੱਚ ਹੈ ਜਿਸ ਨਾਲ ਕਿਸਾਨਾਂ ਨੂੰ ਬਹੁਤ ਜ਼ਿਆਦਾ ਨੁਕਸਾਨ ਹੋਵੇਗਾ।
ਇਸ ਲਈ ਹੀ ਕਿਸਾਨ ਪਿਛਲੇ ਸਾਲ ਤੋਂ ਹੀ ਦਿੱਲੀ ਦੀਆਂ ਸਰਹੱਦਾਂ ਤੇ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਘਰਸ਼ ਕਰ ਰਹੇ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਦੇਸ਼ ਦੇ ਕਿਸਾਨਾਂ ਬਾਰੇ ਇਕ ਵੱਡਾ ਬਿਆਨ ਸਾਹਮਣੇ ਆਇਆ ਹੈ ਜਿਸ ਬਾਰੇ ਤਾਜ਼ਾ ਜਾਣਕਾਰੀ ਹਾਸਲ ਹੋਈ ਹੈ। ਅੱਜ ਇੱਥੇ ਦੇਸ਼ ਆਪਣੀ 75 ਵਾਂ ਸੁਤੰਤਰਤਾ ਦਿਵਸ ਮਨਾ ਰਿਹਾ ਹੈ। ਉਥੇ ਹੀ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਅੱਜ ਲਾਲ ਕਿਲੇ ਤੇ ਝੰਡਾ ਲਹਿਰਾਉਣ ਮਗਰੋਂ ਦੇਸ਼ ਵਾਸੀਆਂ ਨੂੰ ਸੰਬੋਧਨ ਕਰਦੇ ਹੋਏ ਕਿਸਾਨਾਂ ਦੇ ਹੱਕ ਵਿੱਚ ਕੁਝ ਨਵੀਆਂ ਸਹੂਲਤਾਂ ਦੇਣ ਦੀ ਗੱਲ ਆਖੀ ਗਈ ਹੈ।
ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨ ਵੀ ਕਿਸਾਨਾਂ ਦੇ ਹਿੱਤ ਵਿੱਚ ਹਨ, ਜਿਸ ਨਾਲ ਉਨ੍ਹਾਂ ਦੀ ਆਮਦਨ ਦੁੱਗਣੀ ਹੋਵੇਗੀ ਉਥੇ ਹੀ ਦੇਸ਼ ਵਿੱਚ ਛੋਟੇ ਕਿਸਾਨਾਂ ਦੀ ਸ਼ਕਤੀ ਨੂੰ ਵਧਾਉਣ ਲਈ ਕਈ ਤਰ੍ਹਾਂ ਦੀਆਂ ਸਹੂਲਤਾਂ ਜਾਰੀ ਕੀਤੀਆਂ ਜਾਣਗੀਆਂ ਕਿਉਂਕਿ ਬਹੁਤ ਸਾਰੇ ਅਜਿਹੇ ਕਿਸਾਨ ਵੀ ਹਨ ਜਿਨ੍ਹਾਂ ਤੋਂ ਦੋ ਹੈਕਟੇਅਰ ਤੋਂ ਵੀ ਘੱਟ ਜ਼ਮੀਨ ਹਿਸੇ ਆਉਦੀ ਹੈ। ਉਨ੍ਹਾਂ ਕਿਹਾ ਕਿ ਛੋਟੇ ਕਿਸਾਨਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਕਈ ਅਹਿਮ ਫ਼ੈਸਲੇ ਲਏ ਜਾਣਗੇ।
ਕਿਉਂ ਕਿ ਸਰਕਾਰ ਵੱਲੋਂ ਛੋਟੇ ਕਿਸਾਨਾਂ ਉਪਰ ਧਿਆਨ ਕੇਂਦ੍ਰਿਤ ਅਜੇ ਤੱਕ ਨਹੀਂ ਕੀਤਾ ਗਿਆ ਜੋ ਕਿ ਕਰਨਾ ਚਾਹੀਦਾ ਸੀ। ਉਨ੍ਹਾਂ ਸੰਬੋਧਨ ਕਰਦੇ ਹੋਏ ਕਿਹਾ ਕਿ ਖੇਤੀ ਸੁਧਾਰ ਵੱਲ ਅਹਿਮ ਕਦਮ ਚੁੱਕੇ ਜਾਣ ਦੀ ਹੋਰ ਲੋੜ ਹੈ। ਕਿਉਕਿ ਦੇਸ਼ ਦੇ ਕਿਸਾਨ ਹੀ ਦੇਸ਼ ਦੀ ਸ਼ਾਨ ਹਨ, ਮੇਰਾ ਵੀ ਇਹ ਸੁਫਨਾ ਹੈ ਕਿ ਛੋਟੇ ਕਿਸਾਨ ਦੇਸ਼ ਦੀ ਸ਼ਾਨ ਬਣਨ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …