ਆਈ ਤਾਜਾ ਵੱਡੀ ਖਬਰ
ਪੰਜਾਬ ਵਿੱਚ ਜਿੱਥੇ ਕੈਪਟਨ ਸਰਕਾਰ ਵੱਲੋਂ ਲੋਕਾਂ ਦੀਆਂ ਸਹੂਲਤਾਂ ਲਈ ਕਈ ਤਰ੍ਹਾਂ ਦੇ ਐਲਾਨ ਕੀਤੇ ਜਾ ਰਹੇ ਹਨ। ਸੂਬੇ ਦੇ ਇੱਕ ਲੱਖ ਨੌਜਵਾਨਾਂ ਨੂੰ ਨੌਕਰੀ ਦਿੱਤੇ ਜਾਣ ਦਾ ਵਾਧਾ ਕੀਤਾ ਗਿਆ ਸੀ ਜਿਸ ਨੂੰ ਕੈਪਟਨ ਸਰਕਾਰ ਵੱਲੋਂ ਪੂਰਾ ਕੀਤਾ ਜਾ ਰਿਹਾ ਹੈ। ਉਥੇ ਹੀ ਬਹੁਤ ਸਾਰੇ ਵੱਖ-ਵੱਖ ਵਿਭਾਗਾਂ ਵਿੱਚ ਤੈਨਾਤ ਕਰਮਚਾਰੀਆਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਵੀ ਕੇਂਦਰ ਸਰਕਾਰ ਅਤੇ ਸੂਬਾ ਸਰਕਾਰ ਦੇ ਖਿਲਾਫ਼ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਸਰਕਾਰ ਵੱਲੋਂ ਜਿਥੇ ਅਗਲੇ ਸਾਲ ਹੋਣ ਵਾਲੀਆਂ ਚੋਣਾਂ ਨੂੰ ਦੇਖਦੇ ਹੋਏ ਕਈ ਵਿਭਾਗਾਂ ਵਿਚ ਤੈਨਾਤ ਕਰਮਚਾਰੀਆਂ ਦੀਆਂ ਮੰਗਾਂ ਨੂੰ ਮੰਨਿਆ ਜਾ ਰਿਹਾ ਹੈ। ਉਥੇ ਹੀ ਆਏ ਦਿਨ ਵੱਖ-ਵੱਖ ਵਿਭਾਗਾਂ ਵਿੱਚ ਤੈਨਾਤ ਕਰਮਚਾਰੀਆਂ ਵੱਲੋਂ ਕੋਈ ਨਾ ਕੋਈ ਖਬਰ ਸਾਹਮਣੇ ਆ ਹੀ ਜਾਂਦੀ ਹੈ। ਜਿਸ ਦਾ ਪੰਜਾਬ ਦੇ ਹਲਾਤਾਂ ਉੱਪਰ ਵੀ ਗਹਿਰਾ ਅਸਰ ਪੈਂਦਾ ਹੈ।
ਹੁਣ 1 ਸਤੰਬਰ ਤੋਂ ਇਨ੍ਹਾਂ ਵੱਲੋਂ ਇਹ ਵੱਡਾ ਐਲਾਨ ਕਰ ਦਿੱਤਾ ਗਿਆ ਹੈ, ਜਿੱਥੇ ਇਹ ਕੰਮ ਬੰਦ ਕਰ ਦਿੱਤਾ ਜਾਵੇਗਾ। ਪ੍ਰਾਪਤ ਜਾਣਕਾਰੀ ਅਨੁਸਾਰ ਤਾਲਮੇਲ ਕਮੇਟੀ ਪੰਜਾਬ ਵੱਲੋਂ 31 ਅਗਸਤ ਤੱਕ ਪਟਵਾਰੀਆਂ ਨੂੰ ਕੰਪਿਊਟਰ ਮੁਹਇਆ ਨਾ ਕਰਵਾਏ ਜਾਣ ਦੇ 1 ਸਤੰਬਰ ਤੋਂ ਆਨਲਾਈਨ ਮਾਲ ਵਿਭਾਗ ਦਾ ਸਾਰਾ ਬੰਦ ਕਰ ਦਿੱਤਾ ਜਾਵੇਗਾ। ਜਿੱਥੇ ਅੰਮ੍ਰਿਤਸਰ ਦੇ ਵਿਚ ਦਾ ਰੈਵੇਨਿਊ ਕਾਨੂੰਨਗੋ ਐਸੋਸੀਏਸ਼ਨ ਅਤੇ ਦਿ ਰੈਵੇਨਿਊ ਪਟਵਾਰ ਯੂਨੀਅਨ ਵੱਲੋਂ ਡਿਪਟੀ ਦਫ਼ਤਰ ਕੰਪਲੈਕਸ ਦੇ ਬਾਹਰ ਆਪਣੀਆਂ ਮੰਗਾਂ ਨੂੰ ਲੈ ਕੇ ਵਿਸ਼ਾਲ ਧਰਨਾ ਲਗਾ ਦਿੱਤਾ ਗਿਆ।
ਉਥੇ ਹੀ ਇਹ ਵੀ ਆਖਿਆ ਕਿ ਅਗਰ ਕੰਪਿਊਟਰ ਤੋਂ ਬਿਨਾਂ ਕੰਮ ਕੀਤੇ ਜਾਣ ਤੇ ਕੋਈ ਵੀ ਸਮੱਸਿਆ ਪੇਸ਼ ਆਉਂਦੀ ਹੈ ਤਾਂ ਉਸ ਦੀ ਜਿੰਮੇਵਾਰ ਪੰਜਾਬ ਸਰਕਾਰ ਹੋਵੇਗੀ। ਕਿਉਂ ਕਿ ਸਰਕਾਰ ਵੱਲੋਂ ਜਿੱਥੇ ਮਾਲ ਵਿਭਾਗ ਦੇ ਸਾਰੇ ਕੰਮਾਂ ਨੂੰ ਡਿਜੀਟਲ ਤਰੀਕੇ ਨਾਲ ਕਰਨ ਦੇ ਆਦੇਸ਼ ਦਿੱਤੇ ਜਾ ਰਹੇ ਹਨ। ਉਥੇ ਹੀ ਕਰਮਚਾਰੀਆਂ ਨੂੰ ਸਹੂਲਤਾਂ ਮੁਹਈਆ ਨਹੀਂ ਕਰਵਾਈਆ ਜਾ ਰਹੀਆਂ। ਅਗਰ ਪਟਵਾਰੀਆਂ ਕੋਲ ਕੰਪਿਊਟਰ ਨਹੀਂ ਹੋਣਗੇ ਤਾਂ ਉਹ ਇਸ ਕੰਮ ਨੂੰ ਕਿਵੇਂ ਆਨਲਾਈਨ ਕਰ ਸਕਣਗੇ।
ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪਟਵਾਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਕੁਲਵੰਤ ਸਿੰਘ ਡੇਹਰੀਵਾਲ ਅਤੇ ਕਾਨੂੰਨਗੋ ਐਸੋਸੀਏਸ਼ਨ ਦੇ ਪ੍ਰਧਾਨ ਹਰਪ੍ਰੀਤ ਸਿੰਘ ਕੋਹਲੀ ਨੇ ਜਾਣਕਾਰੀ ਦਿੱਤੀ ਹੈ ਕਿ ਅਗਰ ਸਰਕਾਰ ਵੱਲੋਂ ਕੰਪਿਊਟਰ ਉਪਲੱਬਧ ਨਹੀਂ ਕਰਵਾਏ ਜਾਂਦੇ ਤਾਂ ਪਟਵਾਰੀਆਂ ਵੱਲੋਂ ਸਾਰਾ ਕੰਮ ਮੈਨੂਅਲ ਤਰੀਕੇ ਨਾਲ ਹੀ ਕੀਤਾ ਜਾਵੇਗਾ। ਇਸ ਵਾਸਤੇ ਪਟਵਾਰੀਆਂ ਵੱਲੋਂ ਸਰਕਾਰ ਨੂੰ 31 ਅਗਸਤ ਤੱਕ ਦਾ ਸਮਾਂ ਦਿੱਤਾ ਗਿਆ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …