ਆਈ ਤਾਜਾ ਵੱਡੀ ਖਬਰ
ਇਸ ਸਮੇਂ ਜਿਥੇ ਅਫਗਾਨਿਸਤਾਨ ਦੇ ਵਿੱਚ ਸਥਿਤੀ ਕਾਫੀ ਤਨਾਅਪੂਰਨ ਬਣੀ ਹੋਈ ਹੈ ਉਥੇ ਹੀ ਅਫ਼ਗ਼ਾਨਿਸਤਾਨ ਤੋਂ ਕੋਈ ਨਾ ਕੋਈ ਖ਼ਬਰ ਸਾਹਮਣੇ ਆ ਰਹੀ ਹੈ ਲੋਕਾਂ ਨੂੰ ਝੰਜੋੜ ਕੇ ਰੱਖ ਰਹੀ ਹੈ। ਜਿੱਥੇ ਅਫਗਾਨਿਸਤਾਨ ਦੇ ਵਿੱਚ ਤਾਲਿਬਾਨ ਵੱਲੋਂ ਕੱਲ੍ਹ ਰਾਜਧਾਨੀ ਕਾਬੁਲ ਦੇ ਉਪਰ ਕਬਜ਼ਾ ਕਰ ਲਿਆ ਗਿਆ ਸੀ ਉਥੇ ਹੀ ਦੇਸ਼ ਦੇ ਰਾਸ਼ਟਰਪਤੀ ਨੂੰ ਦੇਸ਼ ਛੱਡਣ ਲਈ ਮਜਬੂਰ ਕਰ ਦਿੱਤਾ ਗਿਆ, ਜੋ ਛੱਡ ਕੇ ਤਜ਼ਾਕਿਸਤਾਨ ਚਲੇ ਗਏ ਸਨ ਉਥੇ ਉਨ੍ਹਾਂ ਦੇ ਜਹਾਜ਼ ਨੂੰ ਉਤਰਨ ਦੀ ਇਜਾਜ਼ਤ ਨਾ ਦਿੱਤੇ ਜਾਣ ਤੋਂ ਬਾਅਦ ਉਨ੍ਹਾਂ ਵੱਲੋ ਅਮਰੀਕਾ ਜਾਣ ਦਾ ਫ਼ੈਸਲਾ ਕੀਤਾ ਗਿਆ ਹੈ। ਜਿਨ੍ਹਾਂ ਦੇਸ਼ਾਂ ਦੇ ਨਾਗਰਿਕ ਇਸ ਸਮੇਂ ਅਫਗਾਨਿਸਤਾਨ ਵਿਚ ਹਨ ਉਨ੍ਹਾਂ ਦੇਸ਼ਾਂ ਵੱਲੋਂ ਪੂਰੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਆਪਣੇ ਦੇਸ਼ ਦੇ ਨਾਗਰਿਕਾਂ ਨੂੰ ਉੱਥੋਂ ਸੁਰੱਖਿਅਤ ਬਾਹਰ ਕੱਢਿਆ ਜਾ ਸਕੇ।
ਹੁਣ ਇੰਗਲੈਂਡ ਦੇ ਇਕ 21 ਸਾਲਾਂ ਦੇ ਮੁੰਡੇ ਵੱਲੋਂ ਅਫਗਾਨਿਸਤਾਨ ਵਿੱਚ ਫਸੇ ਹੋਣ ਦੀ ਖਬਰ ਸਾਹਮਣੇ ਆਈ ਹੈ ਜਿੱਥੇ ਇਹ ਮੁੰਡਾ ਲਾਲਚ ਵੱਸ ਗਿਆ ਹੈ ਅਤੇ ਇਸ ਸਮੇਂ ਡਰਿਆ ਹੋਇਆ ਹੈ। ਇੰਗਲੈਂਡ ਦਾ ਇਕ 21 ਸਾਲਾਂ ਦਾ ਬ੍ਰਿਟਿਸ਼ ਨੌਜਵਾਨ ਅਫਗਾਨਿਸਤਾਨ ਦੇ ਵਿੱਚ ਇਸ ਲਈ ਫਸਿਆ ਹੋਇਆ ਹੈ ਕਿਉਂਕਿ ਉਸ ਵੱਲੋ ਛੁਟੀਆਂ ਬਿਤਾਉਣ ਵਾਸਤੇ ਸਸਤਾ ਪੈਕੇਜ ਦੇਖ ਕੇ , ਅਤੇ ਸਸਤਾ ਖਾਣਾ, ਵੇਖ ਕੇ ਹੀ ਅਫ਼ਗ਼ਾਨਿਸਤਾਨ ਨੂੰ ਚੁਣਿਆ ਗਿਆ। ਉਸ ਨੌਜਵਾਨ ਵੱਲੋਂ ਸੋਸ਼ਲ ਮੀਡੀਆ ਉਪਰ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਉਹ ਇਸ ਸਮੇਂ ਅਫਗਾਨਿਸਤਾਨ ਵਿਚ ਫਸਿਆ ਹੋਇਆ ਹੈ ਅਤੇ ਬੁਰੀ ਤਰ੍ਹਾਂ ਘਿਰਿਆ ਹੋਇਆ ਹੈ।
ਇਸ ਨੌਜਵਾਨ ਵੱਲੋਂ ਦੱਸਿਆ ਗਿਆ ਹੈ ਕਿ ਉਸ ਨੂੰ ਲੱਗਿਆ ਸੀ ਕਿ ਅਫਗਾਨਿਸਤਾਨ ਸਸਤਾ ਹੈ ਇਸ ਲਈ ਉਥੇ ਛੁੱਟੀਆਂ ਬਿਤਾਉਣ ਜਾ ਸਕਦਾ ਹੈ। ਤੇ ਉਸ ਵੱਲੋ ਇਹ ਵੀ ਅਨੁਮਾਨ ਲਗਾਇਆ ਗਿਆ ਸੀ ਕੇ ਤਿੰਨ-ਚਾਰ ਮਹੀਨੇ ਮਾਹੌਲ ਅਜੇ ਬਿਲਕੁਲ ਠੀਕ ਰਹੇਗਾ। ਇਸ ਨੌਜਵਾਨ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਸ ਕੋਲੋਂ ਤਾਲਿਬਾਨੀਆਂ ਵੱਲੋਂ ਕਾਬੁਲ ਦੇ ਹਵਾਈ ਅੱਡੇ ਤੇ ਉਸ ਨੂੰ ਰੋਕ ਕੇ ਪੁੱਛਿਆ ਗਿਆ ਸੀ ਜਿਸ ਤੇ ਉਸ ਨੇ ਆਪਣੇ ਬ੍ਰਿਟਿਸ਼ ਹੋਣ ਦੀ ਜਾਣਕਾਰੀ ਨਹੀਂ ਦਿੱਤੀ ਅਤੇ ਉਸ ਨੇ ਆਖਿਆ ਕਿ ਉਹ ਵੇਲਜ਼ ਦੇਸ਼ ਤੋਂ ਹੈ।
ਅਗਰ ਉਹ ਦੱਸਦਾ ਕਿ ਉਹ ਇੰਗਲੈਂਡ ਦਾ ਹੈ ਤਾਂ ਤਾਲੇਬਾਨੀ ਉਸ ਨਾਲ ਕੁਝ ਵੀ ਕਰ ਸਕਦੇ ਸੀ। ਇਸ ਸਮੇਂ ਅਫਗਾਨਿਸਤਾਨ ਵਿਚ 4000 ਨਾਗਰਿਕ ਫਸੇ ਹੋਏ ਹਨ ਜਿਨ੍ਹਾਂ ਨੂੰ ਕੱਢਣ ਲਈ ਬ੍ਰਿਟਿਸ਼ ਸਰਕਾਰ ਵੱਲੋਂ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਨੌਜਵਾਨ ਵੱਲੋਂ ਡਰੇ ਹੋਏ ਆਪਣੇ ਬਾਰੇ ਸਾਰੀ ਜਾਣਕਾਰੀ ਸੋਸ਼ਲ ਮੀਡੀਆ ਦੇ ਜ਼ਰੀਏ ਦਿੱਤੀ ਗਈ ਹੈ ਅਤੇ ਉਸ ਵੱਲੋਂ ਆਪਣੀ ਫਲਾਈਟ ਦੀ ਟਿਕਟ ਦੀ ਫੋਟੋ ਵੀ ਸ਼ੇਅਰ ਕੀਤੀ ਗਈ ਹੈ। ਅਜਿਹੀਆਂ ਖ਼ਬਰਾਂ ਅਫਗਾਨਿਸਤਾਨ ਦੇ ਹਾਲਾਤਾਂ ਨੂੰ ਉਜਾਗਰ ਕਰ ਰਹੀਆਂ ਹਨ ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …