ਆਈ ਤਾਜਾ ਵੱਡੀ ਖਬਰ
ਦੇਸ਼ ਅੰਦਰ ਬਹੁਤ ਸਾਰੀਆਂ ਅਜਿਹੀਆਂ ਸੰਸਥਾਵਾਂ ਹਨ, ਜੋ ਲੋਕਾਂ ਦੀ ਭਲਾਈ ਲਈ ਅਨੇਕਾਂ ਹੀ ਕੰਮ ਕਰ ਰਹੀਆਂ ਹਨ। ਜਿਹਨਾਂ ਵੱਲੋਂ ਕਰੋਨਾ ਦੇ ਦੌਰ ਵਿੱਚ ਅੱਗੇ ਆ ਕੇ ਲੋਕਾਂ ਦੀ ਭਰਪੂਰ ਸਹਾਇਤਾ ਕੀਤੀ ਗਈ ਸੀ। ਕਿਉਂਕਿ ਕੀਤੀ ਗਈ ਤਾਲਾਬੰਦੀ ਦੇ ਕਾਰਨ ਬਹੁਤ ਸਾਰੇ ਲੋਕਾਂ ਦੇ ਰੋਜਗਾਰ ਛੁੱਟ ਗਏ ਸਨ। ਕਈ ਲੋਕ ਬੇਰੁਜ਼ਗਾਰ ਹੋ ਗਏ ਸਨ ਅਤੇ ਘਰਾਂ ਦੇ ਗੁਜ਼ਾਰੇ ਕਰਨਾ ਵੀ ਮੁਸ਼ਕਿਲ ਹੋ ਗਿਆ ਸੀ। ਅਜਿਹੀ ਮੁਸ਼ਕਲ ਦੇ ਦੌਰ ਵਿੱਚ ਜਿਥੇ ਫ਼ਿਲਮੀ ਅਦਾਕਾਰਾ ਅਤੇ ਗਾਇਕਾਂ ਵੱਲੋਂ ਅੱਗੇ ਆ ਕੇ ਸਹਾਇਤਾ ਕੀਤੀ,ਉਥੇ ਹੀ ਕਈ ਸੰਸਥਾਵਾਂ ਲੋਕਾਂ ਦੀ ਰਹਿਨੁਮਾਈ ਕਰਨ ਵਾਲੀਆਂ ਬਹੁਤ ਸਾਰੇ ਲੋਕਾਂ ਦੀ ਜ਼ਿੰਦਗੀ ਬਚਾਉਣ ਲਈ ਅੱਗੇ ਆਈਆਂ ਸਨ।
ਉਥੇ ਹੀ ਕਿਸਾਨੀ ਸੰਘਰਸ਼ ਦੇ ਵਿਚ ਸੰਘਰਸ਼ ਕਰ ਰਹੇ ਕਿਸਾਨਾਂ ਦੀ ਮਦਦ ਵੀ ਦਿੱਲੀ ਦੀਆਂ ਸਰਹੱਦਾਂ ਤੇ ਕਈ ਸੰਸਥਾਵਾਂ ਵੱਲੋਂ ਕੀਤੀ ਜਾ ਰਹੀ ਹੈ। ਉਥੇ ਹੀ ਕੁਝ ਅਜਿਹੀਆਂ ਸੰਸਥਾਵਾਂ ਵੀ ਹਨ ਜੋ ਆਪਣੇ ਡੇਰੇ ਦੇ ਮੁਖੀਆਂ ਦੇ ਕਾਰਣ ਚਰਚਾ ਵਿਚ ਬਣ ਜਾਂਦੀਆਂ ਹਨ। ਹੁਣ ਜੇਲ ਵਿੱਚ ਬੰਦ ਰਾਮ ਰਹੀਮ ਬਾਰੇ ਇਕ ਵੱਡੀ ਖਬਰ ਸਾਹਮਣੇ ਆਈ ਹੈ, ਜਿਸ ਦੀ ਚਰਚਾ ਹੋ ਰਹੀ ਹੈ। ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਆਏ ਦਿਨ ਹੀ ਕਿਸੇ ਨਾ ਕਿਸੇ ਘਟਨਾ ਨੂੰ ਲੈ ਕੇ ਸੁਰਖੀਆਂ ਵਿੱਚ ਬਣੇ ਰਹਿੰਦੇ ਹਨ।
ਜਿੱਥੇ ਉਹ ਪੱਤਰਕਾਰ ਦੇ ਕਤਲ ਅਤੇ ਸਾਧਵੀਆਂ ਦੇ ਯੌਨ ਸ਼ੋਸ਼ਣ ਦੇ ਮਾਮਲੇ ਵਿਚ ਦੋਸ਼ੀ ਸਾਬਤ ਹੁੰਦੇ ਹੋਏ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਸਜ਼ਾ ਕੱਟ ਰਹੇ ਹਨ। ਉਥੇ ਹੀ ਪਿਛਲੇ ਦਿਨੀਂ ਉਹ ਆਪਣੀ ਸਿਹਤ ਸੰਬੰਧੀ ਸਮੱਸਿਆਵਾਂ ਨੂੰ ਲੈ ਕੇ ਵੀ ਚਰਚਾ ਵਿੱਚ ਰਹੇ ਹਨ ਅਤੇ ਹੁਣ ਇਕ ਵਾਰ ਉਨ੍ਹਾਂ ਦੀਆਂ ਮੁਸ਼ਕਲਾਂ ਵਿਚ ਵਾਧਾ ਹੋ ਸਕਦਾ ਹੈ। ਜਿੱਥੇ ਗੁਰਮੀਤ ਰਾਮ ਰਹੀਮ ਇਕ ਮੁੱਖ ਮੁਲਜ਼ਮ ਹਨ ਉਥੇ ਹੀ ਉਨ੍ਹਾਂ ਖਿਲਾਫ਼ ਅਦਾਲਤ ਵਿਚ ਰਣਜੀਤ ਸਿੰਘ ਹੱਤਿਆ ਕਾਂਡ ਨੂੰ ਲੈ ਕੇ ਪੰਚਕੂਲਾ ਦੀ ਵਿਸ਼ੇਸ਼ ਸੀਬੀਆਈ ਕੋਰਟ ਵੱਲੋਂ ਫੈਸਲਾ ਲਿਆ ਜਾਵੇਗਾ।
ਅਦਾਲਤ ਵੱਲੋਂ ਇਸ ਫੈਸਲੇ ਦੀ ਤਰੀਕ 24 ਅਗਸਤ ਤੈਅ ਕਰ ਦਿੱਤੀ ਗਈ ਹੈ। ਕਿਉਂਕਿ ਪਿਛਲੀ ਬਾਰ ਹੋਈ ਸੁਣਵਾਈ ਵਿੱਚ ਹੀ ਪੂਰੀ ਬਹਿਸ ਹੋਣ ਤੋਂ ਬਾਅਦ ਸਰਕਾਰ ਵੱਲੋਂ ਕੀਤੀ ਗਈ ਸੀ। ਅੱਜ ਬੁੱਧਵਾਰ ਨੂੰ ਹੋਈ ਪੰਚਕੂਲਾ ਦੀ ਅਦਾਲਤ ਵਿੱਚ ਇਸ ਫੈਸਲੇ ਬਾਰੇ ਸੁਣਵਾਈ ਪੂਰੀ ਹੋ ਚੁੱਕੀ ਹੈ। ਉਥੇ ਹੀ ਸੁਣਵਾਈ ਤੋਂ ਬਾਅਦ ਰਣਜੀਤ ਸਿੰਘ ਹੱਤਿਆ ਮਾਮਲੇ ਵਿਚ ਫ਼ੈਸਲਾ ਸੁਰੱਖਿਅਤ ਕਰ ਲਿਆ ਗਿਆ ਹੈ। ਜਿਸ ਦਾ ਐਲਾਨ 24 ਅਗਸਤ ਨੂੰ ਕਰ ਦਿੱਤਾ ਜਾਵੇਗਾ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …