ਆਈ ਤਾਜਾ ਵੱਡੀ ਖਬਰ
ਸੂਬੇ ਦੀ ਸਰਕਾਰ ਵੱਲੋਂ ਜਿਥੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਕਈ ਤਰ੍ਹਾਂ ਦੀਆਂ ਪਾਬੰਦੀਆਂ ਲਾਗੂ ਕੀਤੇ ਜਾਣ ਦੀਆਂ ਖ਼ਬਰਾਂ ਆਮ ਹੀ ਸਾਹਮਣੇ ਆਈਆਂ ਹਨ। ਉਥੇ ਹੀ ਪੰਜਾਬ ਵਿੱਚ ਅਮਨ ਅਤੇ ਸ਼ਾਂਤੀ ਨੂੰ ਬਣਾਈ ਰੱਖੇ ਜਾਣ ਲਈ ਵੀ ਸੂਬਾ ਸਰਕਾਰ ਵੱਲੋਂ ਕਈ ਆਦੇਸ਼ ਲਾਗੂ ਕੀਤੇ ਜਾ ਰਹੇ ਹਨ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਜਿਥੇ ਪੰਜਾਬ ਦੀ ਸਥਿਤੀ ਨੂੰ ਮੱਦੇਨਜ਼ਰ ਰੱਖਦੇ ਹੋਏ ਉੱਚ ਅਧਿਕਾਰੀਆਂ ਨਾਲ ਸਮੇਂ-ਸਮੇਂ ਤੇ ਗੱਲਬਾਤ ਕੀਤੀ ਜਾਂਦੀ ਹੈ। ਉਥੇ ਹੀ ਪੰਜਾਬ ਅੰਦਰ ਲੋਕਾਂ ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਸਾਰੇ ਜ਼ਿਲ੍ਹਿਆਂ ਦੇ ਅਧਿਕਾਰੀਆਂ ਨੂੰ ਵੀ ਸਥਿਤੀ ਦੇ ਅਨੁਸਾਰ ਫੈਸਲੇ ਲੈਣ ਦੇ ਅਧਿਕਾਰ ਦਿੱਤੇ ਗਏ ਹਨ। ਹੁਣ ਪੰਜਾਬ ਵਿੱਚ ਇੱਥੇ ਸਖ਼ਤ ਹੁਕਮ ਜਾਰੀ ਹੋ ਗਏ ਹਨ।
ਲੋਕਾਂ ਦੀ ਜਾਨ-ਮਾਲ ਨੂੰ ਸੁਰੱਖਿਅਤ ਰੱਖਣ ਲਈ ਰੂਪਨਗਰ ਦੇ ਡੀਸੀ ਸੋਨਾਲੀ ਗਿਰੀ ਵੱਲੋਂ ਕੁਝ ਸਖਤ ਹਦਾਇਤਾਂ ਲਾਗੂ ਕੀਤੀਆਂ ਗਈਆਂ ਹਨ। ਇਹ ਫੈਸਲਾ ਲੋਕਾਂ ਦੀ ਸੜਕ ਸੁਰੱਖਿਆ ਨੂੰ ਦੇਖਦੇ ਹੋਏ ਲਿਆ ਗਿਆ ਹੈ। ਜਿਸ ਨਾਲ ਵਾਪਰਣ ਵਾਲੇ ਸੜਕ ਹਾਦਸਿਆਂ ਨੂੰ ਰੋਕਿਆ ਜਾ ਸਕੇ। ਇਹ ਆਦੇਸ਼ ਜਾਰੀ ਕੀਤੇ ਹਨ ਕਿ ਭਾਰੀ ਵਾਹਨਾਂ ਨੂੰ ਸ਼ਹਿਰ ਅੰਦਰ ਨਾ ਆਉਣ ਦਿੱਤਾ ਜਾਵੇ ਜਿਸ ਨਾਲ ਟਰੈਫਿਕ ਦੀ ਸਮੱਸਿਆ ਨੂੰ ਪੈਦਾ ਹੋਣ ਤੋਂ ਰੋਕਿਆ ਜਾ ਸਕਦਾ ਹੈ। ਉਥੇ ਹੀ ਸ਼ਹਿਰ ਅੰਦਰ ਆਉਣ ਵਾਲੇ ਭਾਰੀ ਵਾਹਨਾਂ ਦੀ ਪੂਰੀ ਚੈਕਿੰਗ ਕੀਤੀ ਜਾਵੇ ਤੇ ਕੋਈ ਢਿੱਲ ਨਹੀਂ ਵਰਤੀ ਜਾਵੇਗੀ।
ਉੱਥੇ ਹੀ ਰਾਜ ਮਾਰਗ ਅਤੇ ਰਾਸ਼ਟਰੀ ਰਾਜ ਮਾਰਗ ਨਾਲ ਜੁੜਦੀਆਂ ਲਿੰਕ ਸੜਕਾਂ ਤੇ ਵੱਡੇ ਸਾਇਨ ਬੋਰਡ, ਰਿਫਲੈਕਟਰ ਅਤੇ ਲਾਈਟਾਂ ਲਗਾਉਣ ਦਾ ਆਦੇਸ਼ ਵੀ ਅਧਿਕਾਰੀਆਂ ਨੂੰ ਜਾਰੀ ਕਰ ਦਿੱਤਾ ਹੈ। ਉਥੇ ਹੀ ਭਾਰੀ ਵਾਹਨਾਂ ਦੇ ਓਵਰਲੋਡ ਹੋਣ ਤੇ ਚਲਾਨ ਕੱਟੇ ਜਾਣ ਤੇ ਵੀ ਸਖਤ ਆਦੇਸ਼ ਜਾਰੀ ਕੀਤੇ ਹਨ। ਸਕੂਲ ਦੀਆਂ ਵੈਨਾਂ ਦੇ ਕਾਗਜਾਤਾਂ ਨੂ ਪੂਰੇ ਸਹੀ ਸਲਾਮਤ ਰੱਖਣ ਸਬੰਧੀ ਵੀ ਸਕੂਲ ਦੇ ਪ੍ਰਬੰਧਕਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਉਨ੍ਹਾਂ ਸਕੂਲ ਬੱਸਾਂ ਅਤੇ ਵੈਨ ਨੂੰ ਕਿਸੇ ਵੀ ਹਾਲਤ ਵਿੱਚ ਨਹੀਂ ਚੱਲਣ ਦਿਤਾ ਜਾਵੇਗਾ, ਜਿਨ੍ਹਾਂ ਦੀ ਮਿਆਦ ਪੂਰੀ ਹੋ ਚੁੱਕੀ ਹੈ।
ਇਹ ਆਦੇਸ਼ ਸਕੂਲ ਖੁੱਲ ਜਾਣ ਤੇ ਬੱਚਿਆਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਲਾਗੂ ਕੀਤੇ ਗਏ ਹਨ ਅਤੇ ਟਰੈਫਿਕ ਨਿਯਮਾਂ ਦੀ ਪਾਲਣਾ ਕਰਨ ਦੀ ਸਾਰਿਆਂ ਨੂੰ ਸਖਤ ਤਾੜਨਾ ਕੀਤੀ ਗਈ ਹੈ। ਤੇਜ ਗਤੀ ਵਾਲੇ ਵਾਹਨਾਂ ਨੂੰ ਰੋਕਣ ਲਈ ਸਪੀਡ ਬਰੇਕਰ ਲਗਾਏ ਜਾਣ ਦੇ ਆਦੇਸ਼ ਦਿੱਤੇ ਗਏ ਹਨ ਤਾਂ ਜੋ ਸਵੇਰੇ ਸ਼ਾਮ ਸੈਰ ਕਰਨ ਵਾਲੇ ਲੋਕਾਂ ਨਾਲ ਕੋਈ ਹਾਦਸਾ ਨਾ ਵਾਪਰ ਸਕੇ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …