ਆਈ ਤਾਜਾ ਵੱਡੀ ਖਬਰ
ਪਿਛਲੇ ਸਾਲ ਤੋਂ ਲੈ ਕੇ ਹੁਣ ਤੱਕ ਲੋਕਾਂ ਨੇ ਕਰੋਨਾ ਦੇ ਕਾਰਨ ਬਹੁਤ ਹੀ ਜ਼ਿਆਦਾ ਭਿਆਨਕ ਸਮਾਂ ਵੇਖਿਆ ਹੈ ਜਿਸਨੂੰ ਦੁਨੀਆਂ ਕਦੇ ਵੀ ਭੁੱਲ ਨਹੀਂ ਸਕਦੀ। ਚੀਨ ਤੋਂ ਸ਼ੁਰੂ ਹੋਣ ਵਾਲੀ ਇਸ ਕੁਦਰਤੀ ਆ ਫ ਤ ਕਰੋਨਾ ਨੇ ਸਾਰੀ ਦੁਨੀਆਂ ਨੂੰ ਝੰ-ਜੋ-ੜ ਕੇ ਰੱਖ ਦਿੱਤਾ ਸੀ। ਜਿੱਥੇ ਬਹੁਤ ਸਾਰੇ ਦੇਸ਼ਾਂ ਵਿੱਚ ਕਰੋਨਾ ਸਥਿਤੀ ਕਾਬੂ ਹੇਠ ਹੈ ਉਥੇ ਹੀ ਕਈ ਦੇਸ਼ਾਂ ਵਿਚ ਮੁੜ ਤੋਂ ਕਰੋਨਾ ਦੇ ਕੇਸ ਸਾਹਮਣੇ ਆਏ ਹਨ। ਜਿੱਥੇ ਸਥਿਤੀ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਬਹੁਤ ਸਾਰੇ ਦੇਸ਼ਾਂ ਵੱਲੋਂ ਆਪਣੀਆਂ ਸਰਹੱਦਾਂ ਉਪਰ ਚੌਕਸੀ ਨੂੰ ਵਧਾ ਦਿੱਤਾ ਗਿਆ ਹੈ। ਕਈ ਦੇਸ਼ਾਂ ਵਿੱਚ ਮੁੜ ਤੋਂ ਤਾਲਾ ਬੰਦੀ ਵੀ ਕੀਤੀ ਜਾ ਰਹੀ ਹੈ।
ਹੁਣ ਪੰਜਾਬ ਵਾਸੀਆਂ ਲਈ ਇਹ ਵੱਡੀ ਖਬਰ ਸਾਹਮਣੇ ਆਈ ਹੈ ਜਿਸ ਨੂੰ ਸੁਣ ਕੇ ਲੋਕਾਂ ਵਿਚ ਖੁਸ਼ੀ ਦੀ ਲਹਿਰ ਫੈਲ ਗਈ ਹੈ। ਪੰਜਾਬ ਵਿੱਚ ਪਿਛਲੇ ਕਾਫੀ ਦਿਨਾਂ ਤੋਂ ਲਗਾਤਾਰ ਉਨ੍ਹਾਂ ਕੇਸਾਂ ਵਿਚ ਕਮੀ ਦਰਜ ਕੀਤੀ ਜਾ ਰਹੀ ਹੈ। ਜਿਸ ਨੂੰ ਦੇਖਦੇ ਹੋਏ ਪੰਜਾਬ ਦੇ ਲੋਕਾਂ ਵੱਲੋਂ ਰਾਹਤ ਦੀ ਸਾਹ ਲਈ ਗਈ ਹੈ। ਉਥੇ ਹੀ ਸਕੂਲ ਜਾਣ ਵਾਲੇ ਬੱਚੇ ਨੂੰ ਵੀ ਸੁਰੱਖਿਅਤ ਮੰਨਿਆ ਜਾ ਰਿਹਾ ਹੈ। ਹੁਣ 24 ਘੰਟਿਆਂ ਦੀ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਪੰਜਾਬ ਵਿੱਚ ਕੋਈ ਵੀ ਮੌਤ ਨਾ ਹੋਣ ਕਾਰਨ ਕਰੋਨਾ ਉਪਰ ਕਾਬੂ ਪਾ ਲਿਆ ਮਹਿਸੂਸ ਹੋ ਰਿਹਾ ਹੈ।
ਜਿੱਥੇ ਪੰਜਾਬ ਵਿੱਚ 24 ਘੰਟਿਆਂ ਦੌਰਾਨ 54 ਨਵੇਂ ਕੇਸ ਸਾਹਮਣੇ ਸਾਹਮਣੇ ਆਏ ਹਨ ਉਥੇ ਹੀ ਪੰਜਾਬ ਵਿਚ ਹੁਣ ਤੱਕ ਉਹਨਾਂ ਨਾਲ ਸੰਕ੍ਰਮਿਤ ਹੋਣ ਵਾਲੇ ਮਰੀਜ਼ਾਂ ਦੀ ਕੁੱਲ ਗਿਣਤੀ 600060 ਤੱਕ ਪਹੁੰਚ ਗਈ ਹੈ। 24 ਘੰਟਿਆਂ ਦੌਰਾਨ 54 ਕੇਸਾਂ ਦੇ ਸਾਹਮਣੇ ਆਉਣ ਨਾਲ ਪੰਜਾਬ ਵਿੱਚ ਐਕਟਿਵ ਮਰੀਜ਼ਾਂ ਦੀ ਗਿਣਤੀ 545 ਦਰਜ ਕੀਤੀ ਗਈ ਹੈ। ਉੱਥੇ ਹੀ ਹੁਣ ਤੱਕ ਇਸ ਕਰੋਨਾ ਉੱਪਰ ਜਿੱਤ ਪ੍ਰਾਪਤ ਕਰਕੇ ਆਪਣੇ ਘਰਾਂ ਨੂੰ ਪਰਤਣ ਵਾਲੇ ਮਰੀਜ਼ਾਂ ਦੀ ਗਿਣਤੀ 583170 ਦਰਜ ਕੀਤੀ ਗਈ ਹੈ।
ਪੰਜਾਬ ਵਿੱਚ ਕਰੋਨਾ ਸਥਿਤੀ ਕਾਬੂ ਹੇਠ ਦੇਖਦੇ ਹੋਏ ਜਿੱਥੇ ਸੂਬਾ ਸਰਕਾਰ ਖੁਸ਼ ਹੈ ਉਥੇ ਲੋਕਾਂ ਵਿੱਚ ਵੀ ਖੁਸ਼ੀ ਵੇਖੀ ਜਾ ਰਹੀ ਹੈ। ਇਸ ਦੇ ਬਾਵਜੂਦ ਵੀ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਅਜੇ ਵੀ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਸਖਤੀ ਨਾਲ ਪਾਲਣਾ ਕਰਨ ਦੀ ਅਪੀਲ ਕੀਤੀ ਜਾ ਰਹੀ ਹੈ ਤਾਂ ਜੋ ਕਰੋਨਾ ਦੀ ਤੀਜੀ ਲਹਿਰ ਨੂੰ ਰੋਕਿਆ ਜਾ ਸਕੇ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …