ਆਈ ਤਾਜਾ ਵੱਡੀ ਖਬਰ
ਦਿੱਲੀ ਦੀਆਂ ਬਰੂਹਾਂ ‘ਤੇ ਕਿਸਾਨੀ ਸੰਘਰਸ਼ ਨੂੰ ਚਲਦਿਆਂ ਅੱਠ ਮਹੀਨਿਆਂ ਤੋਂ ਵੱਧ ਦਾ ਸਮਾਂ ਹੋ ਚੁੱਕਾ ਹੈ । ਜਦੋ ਦਾ ਕਿਸਾਨਾਂ ਦਾ ਇਹ ਖੇਤੀ ਕਾਨੂੰਨਾਂ ਨੂੰ ਲੈ ਕੇ ਸੰਘਰਸ਼ ਸ਼ੁਰੂ ਹੋਇਆ ਹੈ ਕਿਸਾਨਾਂ ਦੇ ਵਲੋਂ ਇੱਕੋ ਹੀ ਗੱਲ ਆਖੀ ਜਾ ਰਹੀ ਹੈ ਕਿ ਜਦੋ ਤੱਕ ਖੇਤੀਬਾੜੀ ਕਾਨੂੰਨ ਰੱਦ ਨਹੀਂ ਹੁੰਦੇ ਉਹਨਾਂ ਦਾ ਸੰਘਰਸ਼ ਇਸੇ ਤਰਾਂ ਹੀ ਜਾਰੀ ਰਹੇਗਾ । ਕਿਸਾਨਾਂ ਦੇ ਇਸ ਅੰਦੋਲਨ ਦੌਰਾਨ ਕਈ ਕਿਸਾਨ ਸ਼ਹੀਦ ਹੋ ਚੁੱਕੇ ਹਨ । ਕਈ ਨੌਜਵਾਨਾਂ ਅਤੇ ਕਿਸਾਨਾਂ ਨੇ ਇਸ ਅੰਦੋਲਨ ਦੌਰਾਨ ਆਪਣੀ ਜਾਨ ਇਸ ਕਿਸਾਨੀ ਸੰਘਰਸ਼ ਲਈ ਵਾਰ ਦਿਤੀ ਹੈ। ਕੇਂਦਰ ਸਰਕਾਰ ਨੇ ਇੱਕ ਵਾਰ ਵੀ ਆ ਕੇ ਕਿਸਾਨਾਂ ਦੀ ਸਾਰ ਲੈਣੀ ਜ਼ਰੂਰੀ ਨਹੀਂ ਸਮਝੀ।
ਇਸੇ ਵਿਚਕਾਰ ਹੁਣ ਕਿਸਾਨੀ ਅੰਦੋਲਨ ਦੇ ਨਾਲ ਜੁੜੀ ਇੱਕ ਇੱਕ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ। ਦਰਅਸਲ ਦਿੱਲੀ ਦੀ ਬਰੂਹਾਂ ਤੇ ਬੈਠ ਕੇ ਸਿੰਘੂ ਬਾਰਡਰ ‘ਤੇ ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਖਿਲਾਫ ਚੱਲ ਰਹੇ ਕਿਸਾਨ ਦੇ ਇਸ ਸੰਘਰਸ਼ ਦੌਰਾਨ ਇੱਕ ਹੋਰ ਕਿਸਾਨ ਦੀ ਮੌਤ ਹੋ ਚੁਕੀ ਹੈ । ਕਿਸਾਨੀ ਅੰਦੋਲਨ ਦੇ ਵਿੱਚ ਹਿੱਸਾ ਬਣੇ ਜਿਲ੍ਹਾ ਫਿਰੋਜ਼ਪੁਰ ਦੇ ਪਿੰਡ ਸ਼ਰੀਂਹ ਵਾਲਾ ਦਾ ਇੱਕ ਹੋਰ ਕਿਸਾਨ ਨੇ ਇਸ ਅੰਦੋਲਨ ਦੌਰਾਨ ਸ਼ਹੀਦੀ ਪ੍ਰਾਪਤ ਕਰ ਲਈ ਹੈ ।
ਓਥੇ ਹੀ ਇਸ ਕਿਸਾਨ ਦੇ ਸ਼ਹੀਦੀ ਪ੍ਰਾਪਤ ਕਰਨ ਤੋਂ ਬਾਅਦ ਕਿਸਾਨ ਜਥੇਬੰਦੀਆਂ ਨੇ ਇਸ ਸ਼ਹੀਦ ਕਿਸਾਨ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਅਤੇ ਨਾਲ ਹੀ ਸ਼ਹੀਦ ਦੇ ਪਰਿਵਾਰ ਨੂੰ 10 ਲੱਖ ਰੁਪਏ ਮੁਆਵਜ਼ਾ ਦੇਣ ਦੀ ਮੰਗ ਵੀ ਸਰਕਾਰ ਦੇ ਕੋਲੋ ਕੀਤੀ ਗਈ । ਇਸ ਕਿਸਾਨ ਦੀ ਉਮਰ 70 ਦੱਸੀ ਜਾ ਰਹੀ ਹੈ ਅਤੇ ਪਛਾਣ ਮਹਿਲ ਸਿੰਘ ਵਜੋਂ ਹੋਈ ਹੈ । ਜੋ ਕਿ ਲੰਬੇ ਸਮੇਂ ਤੋਂ ਕਿਸਾਨਾਂ ਦੇ ਸਮਰਥਨ ਦੇ ਵਿੱਚ ਬਾਰਡਰ ਤੇ ਬੈਠ ਕੇ ਸੰਘਰਸ਼ ਕਰ ਰਿਹਾ ਸੀ। ਪਰ ਅੱਜ ਦਿਲ ਦਾ ਦੌਰਾ ਪੈਣ ਦੇ ਕਾਰਨ ਉਹਨਾਂ ਦੀ ਮੌਤ ਹੋ ਗਈ।
ਫਿਰੋਜ਼ਪੁਰ ਦਾ ਰਹਿਣ ਵਾਲਾ ਸੀ ਇਹ ਕਿਸਾਨ ਜ਼ਿਹਨਾ ਦੀ ਮੌਤ ਦੀ ਖ਼ਬਰ ਮਿਲਣ ਤੋਂ ਬਾਅਦ ਇਲਾਕੇ ਦੇ ਵਿਚ ਸੋਗ ਦੀ ਲਹਿਰ ਹੈ । ਪਰ ਇਥੇ ਇੱਕ ਸਵਾਲ ਤਾਂ ਉਠਦਾ ਹੈ ਹੀ ਜਿਸ ਪ੍ਰਧਾਨ ਮੰਤਰੀ ਨੂੰ ਦੇਸ਼ ਨੇ ਵੋਟਾਂ ਪਾ ਕੇ ਸੱਤਾ ਚ ਲਿਆਉਂਦਾ ਅੱਜ ਓਹੀ ਪ੍ਰਧਾਨ ਮੰਤਰੀ ਦੇਸ਼ ਦੇ ਨਾਗਰਿਕਾਂ ਦੀ ਸਾਰ ਤੱਕ ਨਹੀਂ ਲੈ ਰਿਹਾ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …