ਆਈ ਤਾਜਾ ਵੱਡੀ ਖਬਰ
ਪੰਜਾਬ ਇੱਕ ਵੱਖ ਵੱਖ ਭਿੰਨਤਾਵਾਂ ਵਾਲਾ ਸੂਬਾ ਹੈ। ਜਿੱਥੇ ਵੱਖ-ਵੱਖ ਜਾਤਾਂ ਦੇ ਲੋਕ ਆਪਸ ਵਿੱਚ ਪਿਆਰ ਅਤੇ ਮਿਲਵਰਤਨ ਦੀ ਭਾਵਨਾ ਨਾਲ ਰਹਿੰਦੇ ਹਨ। ਪੰਜਾਬ ਵਿੱਚ ਜਿੱਥੇ ਬਹੁਤ ਸਾਰੇ ਦਿਨ-ਤਿਉਹਾਰ ਆਏ ਦਿਨ ਹੀ ਆਉਂਦੇ ਰਹਿੰਦੇ ਹਨ। ਉੱਥੇ ਹੀ ਇਨ੍ਹਾਂ ਦਿਨਾਂ ਤਿਓਹਾਰਾਂ ਦਾ ਲੋਕਾਂ ਵੱਲੋਂ ਬੇਸਬਰੀ ਨਾਲ ਇੰਤਜ਼ਾਰ ਕੀਤਾ ਜਾਂਦਾ ਹੈ। ਉੱਥੇ ਹੀ ਸਾਰੇ ਜਾਤਾਂ ਪਾਤਾ ਦੇ ਲੋਕਾਂ ਵੱਲੋ ਮਿਲ ਕੇ ਸ਼ਰਧਾ ਨਾਲ ਇਹ ਤਿਓਹਾਰ ਮਨਾਏ ਜਾਂਦੇ ਹਨ। ਜਿਸ ਨਾਲ ਸਾਰੇ ਲੋਕਾਂ ਦਾ ਆਪਸੀ ਪਿਆਰ ਵੀ ਝਲਕਦਾ ਹੈ। ਉੱਥੇ ਹੀ ਬਹੁਤ ਸਾਰੇ ਤਿਉਹਾਰਾਂ ਨੂੰ ਲੈ ਕੇ ਛੁੱਟੀ ਵੀ ਕੀਤੀ ਜਾਂਦੀ ਹੈ। ਤਾਂ ਜੋ ਲੋਕ ਇਨ੍ਹਾਂ ਤਿਉਹਾਰਾਂ ਨੂੰ ਖੁਸ਼ੀ-ਖੁਸ਼ੀ ਆਪਣੇ ਪਰਵਾਰਾਂ ਨਾਲ ਮਨਾ ਸਕਣ।
ਇਸ ਲਈ ਸਰਕਾਰ ਵੱਲੋਂ ਕਈ ਛੁੱਟੀਆਂ ਦਾ ਐਲਾਨ ਕੀਤਾ ਜਾਂਦਾ ਹੈ ਅਤੇ ਕੁਝ ਛੁਟੀਆਂ ਹਲਾਤਾਂ ਦੇ ਅਨੁਸਾਰ ਵੀ ਕਰ ਦਿੱਤੀਆਂ ਜਾਂਦੀਆਂ ਹਨ। ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਾਰੇ ਜ਼ਿਲ੍ਹਿਆਂ ਦੇ ਅਧਿਕਾਰੀਆਂ ਨੂੰ ਸਥਿਤੀਆਂ ਦੇ ਅਨੁਸਾਰ ਫੈਸਲੇ ਲੈਣ ਦੇ ਅਧਿਕਾਰ ਦਿੱਤੇ ਗਏ ਹਨ। ਹੁਣ ਪੰਜਾਬ ਦੇ ਇਸ ਜਿਲ੍ਹੇ ਚ ਇਸ ਦਿਨ ਦੀ ਛੁੱਟੀ ਦਾ ਹੋਇਆ ਇਹ ਐਲਾਨ , ਜਿਸ ਨਾਲ ਬਹੁਤ ਸਾਰੇ ਲੋਕਾਂ ਵਿਚ ਖੁਸ਼ੀ ਦੀ ਲਹਿਰ ਵੀ ਜਾਰੀ ਹੈ। ਪੰਜਾਬ ਵਿੱਚ ਜਿੱਥੇ ਮਲੇਰਕੋਟਲਾ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ 23 ਵੇਂ ਜ਼ਿਲ੍ਹੇ ਦਾ ਦਰਜਾ ਦਿੱਤਾ ਗਿਆ ਹੈ।
ਉੱਥੇ ਹੀ ਜ਼ਿਲੇ ਅੰਦਰ ਲੋਕਾਂ ਲਈ ਬਹੁਤ ਸਾਰੀਆਂ ਸਹੂਲਤਾਂ ਦਾ ਵੀ ਐਲਾਨ ਕੀਤਾ ਗਿਆ ਸੀ। ਜਿੱਥੇ ਵਿਦਿਆਰਥੀਆਂ ਦੀ ਪੜ੍ਹਾਈ ਨੂੰ ਦੇਖਦੇ ਹੋਏ ਕਈ ਸੰਸਥਾਵਾਂ ਨੂੰ ਬਣਾਏ ਜਾਣ ਦਾ ਐਲਾਨ ਕੀਤਾ ਗਿਆ ਸੀ। ਉਥੇ ਹੀ ਮਲੇਰਕੋਟਲਾ ਵਿੱਚ ਵਸਦੇ ਮੁਸਲਿਮ ਭਾਈਚਾਰੇ ਦੇ ਹਿੱਤਾਂ ਨੂੰ ਵੀ ਧਿਆਨ ਵਿਚ ਰੱਖਿਆ ਜਾਂਦਾ ਹੈ। ਹੁਣ 20 ਅਗਸਤ ਨੂੰ ਮੁਹੱਰਮ (ਯੌਮ-ਏ -ਅਸ਼ੂਰਾ) ਦੇ ਮੌਕੇ ਤੇ ਮਲੇਰਕੋਟਲਾ ਜਿਲੇ ਦੇ ਵਿਚ ਸਾਰੇ ਸਰਕਾਰੀ ਅਤੇ ਅਰਧ-ਸਰਕਾਰੀ ਬੈਂਕ ਸਮੇਤ ਛੁੱਟੀ ਕੀਤੇ ਜਾਣ ਦਾ ਐਲਾਨ ਕੀਤਾ ਗਿਆ ਹੈ।
ਇਹ ਹੁਕਮ ਜ਼ਿਲਾ ਮਲੇਰਕੋਟਲਾ ਦੇ ਡਿਪਟੀ ਕਮਿਸ਼ਨਰ ਅੰਮ੍ਰਿਤ ਕੌਰ ਗਿੱਲ ਵੱਲੋਂ ਜਾਰੀ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਮਲੇਰਕੋਟਲਾ ਨੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਮਲੇਰਕੋਟਲਾ ਦੇ ਜ਼ਿਲ੍ਹਾ ਭਰ ਦੇ ਵਿਚ ਸਰਕਾਰੀ ਅਤੇ ਅਰਧ ਸਰਕਾਰੀ ਬੈਂਕਾਂ ਸਮੇਤ 20 ਅਗਸਤ ਨੂੰ ਛੁੱਟੀ ਕੀਤੇ ਜਾਣ ਦਾ ਆਦੇਸ਼ ਲਾਗੂ ਕੀਤਾ ਹੈ। ਇਸ ਛੁੱਟੀ ਦੀ ਖਬਰ ਮਿਲਦੇ ਹੀ ਲੋਕਾਂ ਵਿਚ ਖੁਸ਼ੀ ਦੀ ਲਹਿਰ ਦੇਖੀ ਜਾ ਰਹੀ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …