Breaking News

ਪੰਜਾਬ: ਇਥੋਂ ਆਈ ਇਹ ਵੱਡੀ ਖਬਰ – ਸਿਰਫ 1 ਰੁਪਏ ਦੇ ਕੇ ਲੈ ਸਕਦੇ ਹੋ ਇਹ ਵੱਡੀ ਸਹੂਲਤ, ਲੋਕਾਂ ਚ ਖੁਸ਼ੀ

ਆਈ ਤਾਜਾ ਵੱਡੀ ਖਬਰ

ਪੰਜਾਬ ਵਿੱਚ ਲੋਕਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਜਿੱਥੇ ਸੂਬਾ ਸਰਕਾਰ ਵੱਲੋਂ ਕਈ ਤਰ੍ਹਾਂ ਦੇ ਐਲਾਨ ਕੀਤੇ ਜਾਂਦੇ ਹਨ। ਉਥੇ ਹੀ ਸਮੇਂ ਸਮੇਂ ਤੇ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਉੱਚ ਅਧਿਕਾਰੀਆਂ ਨਾਲ ਸਲਾਹ-ਮਸ਼ਵਰਾ ਕਰਕੇ ਕਈ ਯੋਜਨਾਵਾਂ ਵੀ ਲਾਗੂ ਕੀਤੀਆਂ ਜਾਂਦੀਆਂ ਹਨ। ਜਿੱਥੇ ਲੋਕਾਂ ਨੂੰ ਕਰੋਨਾ ਤੋਂ ਬਚਾਉਣ ਲਈ ਕਈ ਤਰ੍ਹਾਂ ਦੀਆਂ ਪਾਬੰਦੀਆਂ ਲਾਈਆਂ ਗਈਆਂ ਸਨ। ਉਥੇ ਹੀ ਲੋਕਾਂ ਦਾ ਟੀਕਾਕਰਣ ਵੀ ਆਰੰਭ ਕੀਤਾ ਗਿਆ ਹੈ। ਬੱਚਿਆਂ ਦੀ ਸਿਹਤ ਨੂੰ ਵੇਖਦੇ ਹੋਏ ਹੀ ਸਕੂਲਾਂ ਵਿੱਚ ਆਉਣ ਵਾਲੇ ਅਧਿਆਪਕਾਂ ਦਾ ਕਰੋਨਾ ਟੀਕਾਕਰਨ ਲਾਜ਼ਮੀ ਕੀਤਾ ਗਿਆ ਹੈ। ਉਥੇ ਹੀ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਾਰੇ ਜਿਲ੍ਹਿਆਂ ਦੇ ਅਧਿਕਾਰੀਆਂ ਨੂੰ ਸਥਿਤੀ ਦੇ ਅਨੁਸਾਰ ਫੈਸਲੇ ਲੈਣ ਦਾ ਅਧਿਕਾਰ ਵੀ ਦਿੱਤੇ ਗਏ ਹਨ ਜਿਸ ਨਾਲ ਸੂਬੇ ਦੇ ਲੋਕਾਂ ਨੂੰ ਸੁਰੱਖਿਅਤ ਰੱਖਿਆ ਜਾ ਸਕੇ।

ਹੁਣ ਪੰਜਾਬ ਵਿੱਚ ਇੱਥੇ ਸਿਰਫ਼ ਇਕ ਰੁਪਏ ਦੇ ਕੇ ਇਹ ਵੱਡੀ ਸਹੂਲਤ ਮਿਲ ਸਕਦੀ ਹੈ ਜਿਸ ਨਾਲ ਲੋਕਾਂ ਵਿਚ ਖੁਸ਼ੀ ਦੇਖੀ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿਲ੍ਹਾ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਵੱਲੋਂ ਲਾਗੂ ਕੀਤੇ ਗਏ ਇਕ ਐਲਾਨ ਨਾਲ ਲੋਕਾਂ ਵਿਚ ਖੁਸ਼ੀ ਦੇਖੀ ਜਾ ਰਹੀ ਹੈ। ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫਾਕ ਵੱਲੋਂ ਜ਼ਿਲ੍ਹੇ ਅੰਦਰ ਲੋਕਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਜਾਣਕਾਰੀ ਦਿਤੀ ਗਈ ਹੈ। ਜਿੱਥੇ ਲੋਕ ਇੱਕ ਰੁਪਈਆ ਖਰਚ ਕੇ ਸਿਹਤ ਸੰਬੰਧੀ ਜਾਣਕਾਰੀ ਲੈ ਸਕਦੇ ਹਨ।

ਉੱਥੇ ਹੀ ਇਕ ਸੂਚੀ ਵਿਚ ਸ਼ਾਮਲ ਹਸਪਤਾਲਾਂ ਵੱਲੋ ਦਿੱਤੀ ਗਈ ਸਲਾਹ ਦੇ ਅਨੁਸਾਰ ਜਿਲ੍ਹਾ ਰੈੱਡ ਕਰਾਸ ਵੱਲੋਂ ਮੁਫ਼ਤ ਵਿੱਚ ਦੁਵਾਈ ਵੀ ਮੁਹਈਆ ਕੀਤੀ ਜਾਵੇਗੀ। ਡਾਕਟਰ ਵਲੋ ਫੋਨ ਉੱਪਰ ਹੀ ਬਿਮਾਰੀ ਸਬੰਧੀ ਮਰੀਜ਼ ਨੂੰ ਜਾਣਕਾਰੀ ਦਿੱਤੀ ਜਾਵੇਗੀ ਅਤੇ ਉਨ੍ਹਾਂ ਦੀ ਕੌਂਸਲਿੰਗ ਵੀ ਕੀਤੀ ਜਾਵੇਗੀ। ਲੋਕਾਂ ਦੀ ਸਹੂਲਤ ਲਈ ਟੈਲੀ ਮੈਡੀਸਨ ਦੀ ਸੇਵਾ ਕਾਮਨ ਸਰਵਿਸ ਸੈਂਟਰ ਵੱਲੋਂ ਸ਼ੁਰੂ ਕੀਤੀ ਜਾ ਰਹੀ ਹੈ। ਜਿਸਦੇ ਅਨੁਸਾਰ ਲਾਭਪਾਤਰੀਆਂ ਨੂੰ ਕਈ ਸਹੂਲਤਾਂ ਦਿੱਤੀਆਂ ਜਾਣਗੀਆਂ ਜਿਨ੍ਹਾਂ ਵਿੱਚ ਵੀ ਐੱਲ ਈ ਕੋਲ ਆਪਣੀ ਰਜਿਸਟ੍ਰੇਸ਼ਨ ਕਰਵਾਈ ਜਾਵੇਗੀ।

ਜਿਸ ਤੋਂ ਬਾਅਦ ਡਾਕਟਰ ਤੋਂ ਸਲਾਹ ਲੈ ਸਕਦੇ ਹੋ। ਇਸ ਰਜਿਸਟ੍ਰੇਸ਼ਨ ਦੇ ਜ਼ਰੀਏ ਹੀ ਮਰੀਜ਼ਾਂ ਨੂੰ ਸਲਿੱਪ ਵੀ ਮੁੱਹਈਆ ਕਰਵਾਈ ਜਾਵੇਗੀ। ਇਹ ਜਾਣਕਾਰੀ ਫ਼ੋਨ ਉੱਪਰ ਤੁਸੀਂ ਫੋਰਟਿਸ,ਵੇਦਾਤਾਂ ਅਤੇ ਅਪੋਲੋ ਹਸਪਤਾਲ ਨਾਲ ਸਬੰਧਤ ਮਾਹਰ ਡਾਕਟਰਾਂ ਤੋਂ ਲੈ ਸਕਦੇ ਹੋ। ਜਿਸ ਵਾਸਤੇ ਮਰੀਜ਼ਾ ਨੂੰ 1 ਰੁਪਇਆ ਖਰਚਨਾ ਪਵੇਗਾ।

Check Also

ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ

ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …