Breaking News

ਅਚਾਨਕ ਪਾਣੀ ਦਾ ਪੱਧਰ ਖਤਰੇ ਦੇ ਨਿਸ਼ਾਨ ਲਾਗੇ ਪੁੱਜਣ ਕਾਰਨ ਇਥੇ ਖੋਲਣੇ ਪੈ ਸਕਦੇ ਹਨ ਗੇਟ – ਆਈ ਇਹ ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਬੀਤੇ ਕੁੱਝ ਸਮੇਂ ਤੋਂ ਬਰਸਾਤ ਕਾਰਨ ਬਹੁਤ ਸਾਰੀਆਂ ਘਟਨਾਵਾਂ ਵਾਪਰਨ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਜਿੱਥੇ ਇਨ੍ਹਾਂ ਦਿਨਾਂ ਵਿਚ ਹੋਣ ਵਾਲੀ ਬਰਸਾਤ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲਦੀ ਹੈ ਅਤੇ ਇਹ ਬਰਸਾਤ ਫ਼ਸਲਾਂ ਲਈ ਬਹੁਤ ਹੀ ਜ਼ਿਆਦਾ ਲਾਭਦਾਇਕ ਹੈ। ਉਥੇ ਹੀ ਪਿਛਲੇ ਕੁਝ ਦਿਨਾਂ ਤੋਂ ਹਿਮਾਚਲ ਵਿਚ ਹੋਣ ਵਾਲੀ ਬਰਸਾਤ ਕਾਰਨ ਭਾਰੀ ਜਾਨੀ-ਮਾਲੀ ਨੁ-ਕ-ਸਾ-ਨ ਵੀ ਹੋਣ ਦੀਆਂ ਖ਼ਬਰਾਂ ਸਾਹਮਣੇ ਆਈਆਂ ਹਨ। ਜਿੱਥੇ ਬਰਸਾਤ ਕਾਰਨ ਹਿਮਾਚਲ ਵਿੱਚ ਪਹਾੜ ਖਿਸਕਣ ਕਾਰਨ ਕਈ ਰਸਤੇ ਬੰਦ ਹੋ ਗਏ ਹਨ। ਉਥੇ ਹੀ ਬਹੁਤ ਸਾਰੇ ਵਾਹਨ ਵੀ ਕਈ ਹਾਦਸਿਆਂ ਦੇ ਸ਼ਿਕਾਰ ਹੋਏ ਹਨ ।

ਉੱਥੇ ਹੀ ਪਹਾੜਾਂ ਵਿਚ ਹੋਣ ਵਾਲੀ ਬਰਸਾਤ ਕਾਰਨ ਪੰਜਾਬ ਵਿੱਚ ਵੀ ਨਦੀਆ ਅਤੇ ਦਰਿਆਵਾਂ ਦੇ ਪਾਣੀ ਵਿੱਚ ਵਾਧਾ ਦੇਖਿਆ ਜਾ ਰਿਹਾ ਹੈ। ਜਿੱਥੇ ਕਈ ਜਗਾ ਤੇ ਹੜ੍ਹਾਂ ਵਾਲੀ ਸਥਿਤੀ ਨੂੰ ਦੇਖਦੇ ਹੋਏ ਪਹਿਲਾਂ ਹੀ ਅਲਰਟ ਜਾਰੀ ਕੀਤਾ ਜਾ ਰਿਹਾ ਹੈ। ਹੁਣ ਅਚਾਨਕ ਪਾਣੀ ਦੇ ਪੱਧਰ ਖਤਰੇ ਦੇ ਨਿਸ਼ਾਨ ਤੱਕ ਪਹੁੰਚਣ ਕਾਰਨ ਇੱਥੇ ਫਲੱਡ ਗੇਟ ਖੋਲ੍ਹਣੇ ਪੈ ਸਕਦੇ ਹਨ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸੁਖਨਾ ਝੀਲ ਵਿਚ ਇਕ ਵਾਰ ਫਿਰ ਤੋਂ ਪਾਣੀ ਦੇ ਪੱਧਰ ਵਿਚ ਵਾਧਾ ਦਰਜ ਕੀਤਾ ਗਿਆ ਹੈ ਜੋ ਇਸ ਸਮੇਂ ਖਤਰੇ ਦੇ ਨਿਸ਼ਾਨ ਤੱਕ ਵਹਿ ਰਿਹਾ ਹੈ।

ਅਗਸਤ ਮਹੀਨੇ ਦੇ ਵਿਚ ਪਹਿਲਾਂ ਵੀ ਦੋ ਵਾਰ ਪਾਣੀ ਦਾ ਪੱਧਰ ਵੱਧ ਜਾਣ ਦੇ ਕਾਰਨ ਫਲੱਡ ਗੇਟ ਖੋਲੇ ਗਏ ਸਨ ਅਤੇ ਪ੍ਰਸ਼ਾਸਨ ਵੱਲੋਂ ਪਹਿਲਾਂ ਹੀ ਲੋਕਾਂ ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਸਨ। ਹੁਣ ਚੰਡੀਗੜ੍ਹ ਵਿਚ ਸ਼ਨੀਵਾਰ ਨੂੰ ਹੋਈ ਭਾਰੀ ਬਰਸਾਤ ਕਾਰਨ ਸੁਖਨਾ ਝੀਲ ਦੇ ਪਾਣੀ ਦਾ ਪੱਧਰ ਪਹਿਲਾਂ ਨਾਲੋਂ ਵਧ ਗਿਆ ਹੈ। ਉੱਥੇ ਹੀ ਹਿਮਾਚਲ ਵਿਚ ਹੋਣ ਵਾਲੀ ਬਰਸਾਤ ਦਾ ਅਸਰ ਵੀ ਇਸ ਸੁਖਨਾ ਝੀਲ ਵਿਚ ਦੇਖਿਆ ਜਾ ਰਿਹਾ ਹੈ।

ਇਸ ਲਈ ਪਾਣੀ ਦੇ ਲਗਾਤਾਰ ਵਧਦੇ ਹੋਏ ਪੱਧਰ ਨੂੰ ਦੇਖਦੇ ਹੋਏ ਫਿਰ ਤੋਂ ਫਲੱਡ ਗੇਟ ਖੋਲ੍ਹਣੇ ਪੈ ਸਕਦੇ ਹਨ। ਕਿਉਂਕਿ ਪਾਣੀ ਦਾ ਪੱਧਰ ਜਦੋਂ ਵੀ 1163 ਫੁੱਟ ਤੱਕ ਆ ਜਾਂਦਾ ਹੈ ਤਾਂ ਇਸ ਨੂੰ ਖਤਰੇ ਦਾ ਨਿਸ਼ਾਨ ਸਮਝਿਆ ਜਾਂਦਾ ਹੈ। ਜਿਸ ਤੋਂ ਬਾਅਦ ਸਥਿਤੀ ਨੂੰ ਮੱਦੇਨਜ਼ਰ ਰੱਖਦੇ ਹੋਏ ਫਲੱਡ ਗੇਟ ਖੋਲ੍ਹ ਕੇ ਪਾਣੀ ਨੂੰ ਘੱਟ ਕੀਤਾ ਜਾਂਦਾ ਹੈ। ਇਸ ਸਮੇਂ ਸੁਖਨਾ ਝੀਲ ਦੇ ਪਾਣੀ ਦਾ ਪੱਧਰ 1162.50 ਫੁੱਟ ਤੱਕ ਪਹੁੰਚ ਗਿਆ ਹੈ।

Check Also

ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ

ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …