ਆਈ ਤਾਜਾ ਵੱਡੀ ਖਬਰ
ਦੇਸ਼ ਵਿੱਚ ਜਿੱਥੇ ਕਰੋਨਾ ਦੇ ਕਾਰਨ ਪ੍ਰਭਾਵਿਤ ਹੋਣ ਵਾਲੇ ਲੋਕਾਂ ਦੀ ਮਦਦ ਕਰਨ ਲਈ ਬਹੁਤ ਸਾਰੀਆਂ ਫਿਲਮੀ ਹਸਤੀਆਂ ਵੱਲੋਂ ਅੱਗੇ ਆ ਕੇ ਲੋਕਾਂ ਦੀ ਮਦਦ ਕੀਤੀ ਗਈ ਹੈ। ਪੰਜਾਬ ਦਾ ਪੁੱਤਰ ਸੋਨੂੰ ਸੂਦ ਲੋਕਾਂ ਲਈ ਕਿਸੇ ਵੀ ਫਰਿਸ਼ਤੇ ਤੋਂ ਘੱਟ ਨਹੀਂ ਹੈ। ਜਿਸ ਨੇ ਕਰੋਨਾ ਦੇ ਦੌਰ ਵਿੱਚ ਬਹੁਤ ਸਾਰੇ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਹਨ ਅਤੇ ਅਸਲ ਹੀਰੋ ਵਜੋਂ ਉਭਰ ਕੇ ਸਾਹਮਣੇ ਆਏ ਹਨ। ਉਨ੍ਹਾਂ ਤੋਂ ਇਲਾਵਾ ਹੋਰ ਵੀ ਬਹੁਤ ਸਾਰੇ ਫਿਲਮੀ ਅਦਾਕਾਰਾਂ ਵੱਲੋਂ ਵੀ ਕਿਸਾਨਾਂ ਦੀ ਮਦਦ ਕੀਤੀ ਗਈ ਅਤੇ ਕਰੋਨਾ ਨਾਲ ਪ੍ਰਭਾਵਤ ਹੋਣ ਵਾਲੇ ਲੋਕਾਂ ਦੀ ਮਦਦ ਲਈ ਅੱਗੇ ਆ ਕੇ ਬਹੁਤ ਯੋਗਦਾਨ ਦਿੱਤਾ ਗਿਆ ਹੈ। ਇਸ ਦੌਰਾਨ ਹੀ ਬਹੁਤ ਸਾਰੇ ਅਜਿਹੇ ਅਦਾਕਾਰ ਵੀ ਹਨ ਜੋ ਆਪਣੀਆਂ ਨਿੱਜੀ ਗੱਲਾਂ ਨੂੰ ਲੈ ਕੇ ਚਰਚਾ ਵਿੱਚ ਬਣ ਜਾਂਦੇ ਹਨ।
ਹੁਣ ਚੋਟੀ ਦੇ ਮਸ਼ਹੂਰ ਬਾਲੀਵੁੱਡ ਅਦਾਕਾਰ ਅਕਸ਼ੈ ਕੁਮਾਰ ਲਈ ਇਹ ਬੜੀ ਮਾੜੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਅਕਸ਼ੈ ਕੁਮਾਰ ਵੱਲੋਂ ਕਈ ਫ਼ਿਲਮਾਂ ਵਿਚ ਸਿੱਖ ਦਾ ਕਿਰਦਾਰ ਨਿਭਾਇਆ ਗਿਆ ਹੈ। ਉਥੇ ਹੀ ਕਿਸਾਨੀ ਸੰਘਰਸ਼ ਦੀ ਹਮਾਇਤ ਨਾ ਕੀਤੇ ਜਾਣ ਕਾਰਨ ਲੋਕਾਂ ਵੱਲੋਂ ਪੰਜਾਬ ਵਿੱਚ ਆਉਣ ਵਾਲੇ ਅਦਾਕਾਰਾਂ ਅਤੇ ਉਨ੍ਹਾਂ ਦੀਆਂ ਫਿਲਮਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ। ਹੁਣ ਅਕਸ਼ੈ ਕੁਮਾਰ ਦੀ ਪੰਜਾਬ ਵਿਚ ਸਿਨੇਮਾ ਘਰਾਂ ਵਿੱਚ ਲੱਗਣ ਵਾਲੀ ਫ਼ਿਲਮ ਬੈਲਬੋਟਮ ਦਾ ਭਾਰੀ ਵਿਰੋਧ ਕੀਤਾ ਜਾ ਰਿਹਾ ਹੈ।
ਕਿਉਂਕਿ ਅਕਸ਼ੈ ਕੁਮਾਰ ਵੱਲੋਂ ਕਿਸਾਨਾਂ ਦੇ ਖਿਲਾਫ਼ ਬੋਲਣਾ ਉਸ ਲਈ ਮਹਿੰਗਾ ਸਾਬਤ ਹੋ ਰਿਹਾ ਹੈ। ਇਸ ਲਈ ਹੀ ਅੱਜ ਕਿਸਾਨਾਂ ਵੱਲੋਂ ਸਿਨੇਮਾ ਘਰਾਂ ਦੇ ਬਾਹਰ ਧਰਨੇ ਪ੍ਰਦਰਸ਼ਨ ਲਗਾਏ ਜਾ ਰਹੇ ਹਨ ਅਤੇ ਉਸਦੀ ਫਿਲਮ ਦੇ ਉਪਰ ਵੀ ਚਲਾਏ ਜਾਣ ਨੂੰ ਲੈ ਕੇ ਰੋਕ ਲਾਉਣ ਦੀ ਮੰਗ ਕੀਤੀ ਜਾ ਰਹੀ ਹੈ। ਕਿਸਾਨਾਂ ਵੱਲੋਂ ਪਟਿਆਲਾ ਅਤੇ ਲੁਧਿਆਣਾ ਵਿੱਚ ਸਿਨੇਮਾ ਹਾਲ ਦੇ ਬਾਹਰ ਅਕਸ਼ੈ ਕੁਮਾਰ ਦੇ ਖਿਲਾਫ ਭਾਰੀ ਵਿਰੋਧ ਕੀਤਾ ਹੈ ਅਤੇ ਉਸ ਦੀ ਫਿਲਮ ਨੂੰ ਲੈ ਕੇ ਨਾਅਰੇਬਾਜ਼ੀ ਵੀ ਕੀਤੀ ਅਤੇ ਉਸ ਦੀਆਂ ਫ਼ਿਲਮਾਂ ਨਾ ਦੇਖਣ ਦੀ ਅਪੀਲ ਵੀ ਕੀਤੀ ਹੈ।
ਉਥੇ ਹੀ ਕਿਸਾਨਾਂ ਵੱਲੋਂ ਚੇਤਾਵਨੀ ਜਾਰੀ ਕੀਤੀ ਗਈ ਹੈ ਕਿ ਅਗਰ ਇਸ ਫਿਲਮ ਨੂੰ ਸਿਨੇਮਾਘਰਾਂ ਵਿਚੋਂ ਹਟਾਇਆ ਨਹੀਂ ਗਿਆ ਤਾਂ ਉਨਾਂ ਵੱਲੋਂ ਸਿਨੇਮਾ ਘਰਾਂ ਦੇ ਬਾਹਰ ਧਰਨੇ ਲਾਏ ਜਾਣਗੇ। ਉੱਥੇ ਹੀ ਕਿਸਾਨਾਂ ਵੱਲੋਂ ਅਕਸ਼ੇ ਕੁਮਾਰ ਦੀ ਫਿਲਮ ਵੇਖਣ ਆਏ ਲੋਕਾਂ ਨੂੰ ਕਾਲੀਆਂ ਝੰਡੀਆਂ ਵਿਖਾ ਕੇ ਉਨ੍ਹਾਂ ਦਾ ਵਿ-ਰੋ-ਧ ਕੀਤਾ ਅਤੇ ਹਾਲ ਮੈਨੇਜਰ ਨੂੰ ਵੀ ਮੰਗ ਪੱਤਰ ਸੌਂਪਿਆ ਹੈ। ਕਿਉਂਕਿ ਇਸ ਅਦਾਕਾਰ ਵੱਲੋਂ ਕਿਸਾਨਾਂ ਦੇ ਹੱਕ ਵਿਚ ਕੁਝ ਵੀ ਨਹੀਂ ਆਖਿਆ ਗਿਆ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …