ਆਈ ਤਾਜਾ ਵੱਡੀ ਖਬਰ
ਪੰਜਾਬ ਵਿੱਚ ਇਸ ਸਮੇਂ ਸਿਆਸਤ ਪੂਰੀ ਤਰਾਂ ਗਰਮਾਈ ਹੋਈ ਹੈ। ਉਥੇ ਹੀ ਕੋਈ ਨਾ ਕੋਈ ਖ਼ਬਰ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਆਏ ਦਿਨ ਸਾਹਮਣੇ ਆ ਰਹੀ ਹੈ। ਜੋ ਲੋਕਾਂ ਨੂੰ ਹੈਰਾਨ ਕਰ ਦਿੰਦੀ ਹੈ। ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਆਪਣੀ ਆਪਣੀ ਪਾਰਟੀ ਦੀ ਮਜ਼ਬੂਤੀ ਲਈ ਆਏ ਦਿਨ ਬਹੁਤ ਸਾਰੇ ਉਪਰਾਲੇ ਕੀਤੇ ਜਾ ਰਹੇ ਹਨ ਜਿਥੇ ਬਹੁਤ ਸਾਰੇ ਵਿਧਾਇਕ ਆਪਣੀ ਪਾਰਟੀ ਨੂੰ ਛੱਡ ਕੇ ਦੂਜੀਆਂ ਪਾਰਟੀਆਂ ਵਿੱਚ ਸ਼ਾਮਲ ਹੋ ਰਹੇ ਹਨ ਉਥੇ ਹੀ ਇਹ ਸਿਲਸਿਲਾ ਲਗਾਤਾਰ ਸਾਰੀਆਂ ਪਾਰਟੀਆਂ ਵਿੱਚ ਵੇਖਿਆ ਜਾ ਰਿਹਾ ਹੈ। ਜਿਸ ਸਮੇਂ ਤੋਂ ਕਾਂਗਰਸ ਪਾਰਟੀ ਵਿੱਚ ਨਵਜੋਤ ਸਿੰਘ ਸਿੱਧੂ ਨੂੰ ਕਾਂਗਰਸ ਪ੍ਰਧਾਨ ਬਣਾਇਆ ਗਿਆ ਹੈ। ਇਸ ਸਮੇਂ ਤੋਂ ਹੀ ਕੋਈ ਨਾ ਕੋਈ ਨਵੀਂ ਖਬਰ ਸਾਹਮਣੇ ਆਈ ਹੈ। ਜਿਸ ਵਿਚ ਕੈਪਟਨ ਅਮਰਿੰਦਰ ਸਿੰਘ ਦਾ ਵਿਰੋਧ ਹੁੰਦਾ ਨਜ਼ਰ ਆ ਜਾਂਦਾ ਹੈ।
ਹੁਣ ਕੈਪਟਨ ਅਮਰਿੰਦਰ ਸਿੰਘ ਲਈ ਇਕ ਮਾੜੀ ਖਬਰ ਉਠੀ ਮੁਖ ਮੰਤਰੀ ਤੋਂ ਹਟਾਉਣ ਦੀ ਮੰਗ , ਜਿਸ ਬਾਰੇ ਇਹ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਚੰਡੀਗੜ੍ਹ ਵਿਖੇ ਕਾਂਗਰਸ ਪਾਰਟੀ ਦੇ ਕੁਝ ਆਗੂਆਂ ਅਤੇ ਵਰਕਰਾਂ ਵੱਲੋ ਮੀਟਿੰਗ ਕੀਤੀ ਗਈ ਹੈ। ਇਸ ਮੀਟਿੰਗ ਵਿਚ ਮੰਤਰੀਆਂ ਸਮੇਤ 30 ਦੇ ਕਰੀਬ ਵਿਧਾਇਕ ਵੀ ਸ਼ਾਮਲ ਹੋਏ ਹਨ। ਜਿੱਥੇ ਅੱਜ ਕੀਤੀ ਗਈ ਇਸ ਮੀਟਿੰਗ ਵਿਚ ਤਿੰਨ ਮੰਤਰੀਆਂ ਤ੍ਰਿਪਤ ਰਜਿੰਦਰ ਬਾਜਵਾ, ਚਰਨਜੀਤ ਚੰਨੀ, ਸੁੱਖੀ ਰੰਧਾਵਾ ਸਣੇ ਗੁਰਕੀਰਤ ਸਿੰਘ ਕੋਟਲੀ, ਪਰਗਟ ਸਿੰਘ ,ਸੰਤੋਖ ਸਿੰਘ, ਪਰਮਿੰਦਰ ਸਿੰਘ ਪਿੰਕੀ, ਮਦਨ ਲਾਲ ਜਲਾਲਪੁਰ, ਹਰਜੋਤ ਕਮਲ, ਅਮਰੀਕ ਸਿੰਘ, ਕੁਲਦੀਪ ਸਿੰਘ ਵੈਦ,ਅਮਰਿੰਦਰ ਸਿੰਘ ਰਾਜਾ ਵੜਿੰਗ, ਅਵਤਾਰ ਹੈਨਰੀ (ਜੂਨੀਅਰ), ਸੁਰਜੀਤ ਸਿੰਘ ਧੀਮਾਨ, ਸਮੇਤ ਹੋਰ ਵੀ ਮੈਂਬਰ ਹਾਜ਼ਰ ਹਨ।
ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦੇ ਘਰ ਹੋਈ ਇਸ ਮੀਟਿੰਗ ਵਿੱਚ ਕੈਪਟਨ ਅਮਰਿੰਦਰ ਸਿੰਘ ਨੂੰ ਹਟਾਉਣ ਦੀ ਮੰਗ। ਉਥੇ ਹੀ ਬੈਠਕ ਵਿਚ ਇਹ ਫੈਸਲਾ ਲਿਆ ਗਿਆ ਹੈ , ਤੇ ਇਸ ਮਸਲੇ ਨੂੰ ਹਾਈਕਮਾਨ ਕੋਲ ਵੀ ਉਠਾਇਆ ਜਾਵੇਗਾ। ਅੱਜ ਹੋਈ ਇਸ ਬੈਠਕ ਵਿਚ ਮੁੱਖ ਮੰਤਰੀ ਦੇ ਕੰਮ ਕਾਜ ਦੇ ਵਿ-ਰੋ-ਧ ਵਿੱਚ ਕੀਤੀ ਗਈ ਹੈ।
ਉੱਥੇ ਹੀ ਗੁੱਸੇ ਵਿੱਚ ਆਉਦੇ ਹੋਏ ਮੰਤਰੀਆਂ ਅਤੇ ਵਿਧਾਇਕਾਂ ਵੱਲੋਂ ਆਖਿਆ ਗਿਆ ਹੈ ਤੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਬਹੁਤੇ ਕੰਮ ਨਹੀਂ ਹੋ ਰਹੇ, ਜਿਸ ਕਾਰਨ ਲੋਕ ਨਿਰਾਸ਼ ਨਜ਼ਰ ਆ ਰਹੇ ਹਨ। ਉੱਥੇ ਹੀ ਬਹੁਤ ਸਾਰੇ ਬੇਅਦਬੀ ਦੇ ਮਾਮਲੇ ਅਜੇ ਤੱਕ ਸੁਲਝਾਏ ਨਹੀਂ ਗਏ ਹਨ। ਅੱਜ ਦੀ ਇਸ ਮੀਟਿੰਗ ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਕਾਰਗੁਜ਼ਾਰੀ ਉੱਪਰ ਸਵਾਲ ਖੜੇ ਹੋ ਗਏ ਹਨ, ਜਿਸ ਕਾਰਨ ਉਨ੍ਹਾਂ ਦੀਆਂ ਮੁਸ਼ਕਲਾਂ ਵੱਧ ਗਈਆਂ ਹਨ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …