Breaking News

ਅੰਤਰਾਸ਼ਟਰੀ ਯਾਤਰਾ ਕਰਨ ਵਾਲੇ ਪੰਜਾਬੀਆਂ ਲਈ ਆਈ ਇਹ ਵੱਡੀ ਖਬਰ – ਹੁਣ ਹੋ ਗਿਆ ਇਹ ਵੱਡਾ ਐਲਾਨ

ਆਈ ਤਾਜਾ ਵੱਡੀ ਖਬਰ

ਕਰੋਨਾ ਦੇ ਚਲਦੇ ਹੋਏ ਪਿਛਲੇ ਸਾਲ ਤੋਂ ਹੀ ਅੰਤਰਰਾਸ਼ਟਰੀ ਉਡਾਨਾਂ ਨੂੰ ਬੰਦ ਕਰ ਦਿੱਤਾ ਗਿਆ ਸੀ। ਜਿਸ ਸਦਕਾ ਕਰੋਨਾ ਕੇਸਾਂ ਦੇ ਫੈਲਾਅ ਨੂੰ ਰੋਕਿਆ ਜਾ ਸਕੇ। ਭਾਰਤ ਵਿੱਚ ਕਰੋਨਾ ਕੇਸਾਂ ਨੂੰ ਵੇਖਦੇ ਹੋਏ ਬਹੁਤ ਸਾਰੇ ਦੇਸ਼ਾਂ ਵੱਲੋਂ ਭਾਰਤ ਤੋਂ ਆਉਣ ਜਾਣ ਵਾਲੀਆਂ ਉਡਾਣਾਂ ਨੂੰ ਅਣਮਿਥੇ ਸਮੇਂ ਲਈ ਰੋਕ ਲਗਾ ਦਿੱਤੀ ਗਈ ਸੀ। ਉਥੇ ਹੀ ਕੁਝ ਖਾਸ ਉਡਾਨਾਂ ਨੂੰ ਕੁਝ ਖਾਸ ਸਮਝੌਤਿਆਂ ਦੇ ਤਹਿਤ ਚਲਾਇਆ ਜਾ ਰਿਹਾ ਸੀ। ਉਥੇ ਹੀ ਯਾਤਰੀਆਂ ਨੂੰ ਵੀ ਆਉਣ-ਜਾਣ ਵਿਚ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਸੀ। ਕਰੋਨਾ ਕੇਸਾਂ ਵਿਚ ਆਈ ਕਮੀ ਤੋਂ ਬਾਅਦ ਕੁਝ ਉਡਾਨਾਂ ਨੂੰ ਸ਼ੁਰੂ ਕਰ ਦਿੱਤਾ ਗਿਆ ਸੀ। ਉਥੇ ਹੀ ਕਈ ਤਰ੍ਹਾਂ ਦੀਆਂ ਸਖ਼ਤ ਹਦਾਇਤਾਂ ਵੀ ਜਾਰੀ ਰੱਖੀਆਂ ਗਈਆਂ ਹਨ।

ਹੁਣ ਅੰਤਰਰਾਸ਼ਟਰੀ ਯਾਤਰਾ ਕਰਨ ਵਾਲੇ ਯਾਤਰੀਆਂ ਲਈ ਇੱਕ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਵੱਡਾ ਐਲਾਨ ਹੋ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਵਿੱਚ ਅੰਮ੍ਰਿਤਸਰ ਤੋਂ ਕੁਝ ਖਾਸ ਉਡਾਨਾਂ ਨੂੰ ਮੁੜ ਤੋਂ ਬਹਾਲ ਕੀਤਾ ਗਿਆ ਹੈ। ਜਿਨ੍ਹਾਂ ਨੂੰ ਕਰੋਨਾ ਦੇ ਚੱਲਦੇ ਹੋਏ ਬੰਦ ਕੀਤਾ ਗਿਆ ਸੀ। ਹੁਣ ਬ੍ਰਿਟੇਨ ਵੱਲੋਂ ਭਾਰਤ ਨੂੰ ਲਾਲ ਸੂਚੀ ਵਿੱਚੋਂ ਬਾਹਰ ਕੀਤੇ ਜਾਣ ਤੋਂ ਬਾਅਦ ਏਅਰ ਇੰਡੀਆ ਵੱਲੋਂ ਇਕ ਐਲਾਨ ਕੀਤਾ ਗਿਆ ਸੀ, ਜਿਸ ਦੇ ਅਨੁਸਾਰ ਅੰਮ੍ਰਿਤਸਰ ਤੋਂ ਲੰਡਨ ਲਈ ਫਲਾਈਟ ਸ਼ੁਰੂ ਕਰ ਦਿੱਤੀ ਗਈ ਸੀ।

ਇਸ ਸਬੰਧੀ ਹੋਰ ਜਾਣਕਾਰੀ ਸਾਹਮਣੇ ਆਈ ਹੈ ਕਿ ਇਹ ਉਡਾਣ 3 ਸਤੰਬਰ ਤੋਂ ਸ਼ੁਰੂ ਹੋ ਜਾਵੇਗੀ। ਅੰਮ੍ਰਿਤਸਰ ਤੋਂ ਬਰਮਿੰਘਮ ਫਲਾਈਟ ਦੇ ਮੁੜ ਸ਼ੁਰੂ ਹੋਣ ਨਾਲ ਕੈਦੀਆਂ ਵੱਲੋਂ ਕੀਤੇ ਗਏ ਇਸ ਐਲਾਨ ਨਾਲ ਯਾਤਰੀਆਂ ਵਿੱਚ ਵਧੇਰੇ ਖੁਸ਼ੀ ਵੇਖੀ ਜਾ ਰਹੀ ਹੈ, ਜੋ ਇਸ ਦੇ ਸ਼ੁਰੂ ਹੋਣ ਦਾ ਇੰਤਜ਼ਾਰ ਕਰ ਰਹੇ ਸਨ। ਅੰਮ੍ਰਿਤਸਰ ਤੋਂ ਬਰਮਿੰਘਮ ਲਈ ਜਾਣ ਵਾਲੀ ਇਸ ਸਿੱਧੀ ਉਡਾਣ ਦਾ ਵਧੇਰੇ ਫਾਇਦਾ ਪੰਜਾਬੀਆਂ ਨੂੰ ਹੋਵੇਗਾ। ਇਹ ਉਡਾਣ 3 ਸਤੰਬਰ ਤੋਂ ਸ਼ੁਰੂ ਕੀਤੀ ਜਾ ਰਹੀ ਹੈ।

ਇਸ ਦੀ ਬੁਕਿੰਗ ਵਾਸਤੇ ਇਹ ਹੈ ਇੰਡੀਆ ਦੀ ਵੈਬਸਾਈਟ ਉਪਰ ਸਾਰੀ ਜਾਣਕਾਰੀ ਮੁਹਇਆ ਕਰਵਾ ਦਿੱਤੀ ਗਈ ਹੈ। ਕਰੋਨਾ ਦੇ ਕਾਰਨ ਜਿੱਥੇ ਇਹ ਉਡਾਣਾਂ ਬੰਦ ਕੀਤੀਆਂ ਗਈਆਂ ਸਨ ਉੱਥੇ ਹੀ ਯਾਤਰੀਆਂ ਨੂੰ ਇੰਗਲੈਂਡ ਦੀ ਫਲਾਈਟ ਲੈਣ ਵਾਸਤੇ ਦਿੱਲੀ ਤੱਕ ਦਾ ਸਫ਼ਰ ਕਰਨਾ ਪੈਂਦਾ ਸੀ। ਪਰ ਇਹ ਸੇਵਾ ਹੁਣ ਮੁੜ ਬਹਾਲ ਕੀਤੇ ਜਾਣ ਨਾਲ ਯਾਤਰੀ ਫਿਰ ਪੰਜਾਬ ਤੋਂ ਹੀ ਇੰਗਲੈਂਡ ਜਾਣ ਲਈ ਉਡਾਨ ਭਰ ਸਕਦੇ ਹਨ। ਅੰਮ੍ਰਿਤਸਰ ਦੇ ਹਵਾਈ ਅੱਡੇ ਤੋਂ ਇਹ ਉਡਾਣ ਹਰ ਹਫ਼ਤੇ ਸ਼ਾਮ ਨੂੰ ਤਿੰਨ ਵਜੇ ਉਡਾਣ ਭਰੇਗੀ।

Check Also

ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ

ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …