ਆਈ ਤਾਜਾ ਵੱਡੀ ਖਬਰ
ਪੰਜਾਬ ਚ ਕੋਰੋਨਾ ਦਾ ਪ੍ਰਕੋਪ ਰੁਕਣ ਦਾ ਨਾਮ ਹੀ ਨਹੀਂ ਲੈ ਰਿਹਾ ਹਰ ਰੋਜ ਪੰਜਾਬ ਚ ਸੈਂਕੜਿਆਂ ਦੀ ਗਿਣਤੀ ਵਿਚ ਕੋਰੋਨਾ ਪੌਜੇਟਿਵ ਮਰੀਜ ਸਾਹਮਣੇ ਆ ਰਹੇ ਹਨ। ਹੁਣ ਤਾਂ ਕਈ ਜਿਲਿਆਂ ਚ ਹੀ ਰੋਜਾਨਾ ਸੈਂਕੜਿਆਂ ਦੀ ਗਿਣਤੀ ਵਿਚ ਮਰੀਜ ਮਿਲਨੇ ਸ਼ੁਰੂ ਹੋ ਗਏ ਹਨ ਜੋ ਕੇ ਬਹੁਤ ਹੀ ਚਿੰਤਾ ਦੀ ਗਲ੍ਹ ਹੈ। ਪੰਜਾਬ ਸਰਕਾਰ ਵੀ ਇਸ ਨੋ ਰੋਕਣ ਲਈ ਅੱਡੀ ਚੋਟੀ ਦਾ ਜ਼ੋਰ ਲਗਾ ਰਹੀ ਹੈ। ਪਰ ਇਹ ਤਦ ਤਕ ਬਿਲਕੁਲ ਵੀ ਨਹੀਂ ਰੁਕ ਸਕਦਾ ਜਦ ਤਕ ਲੋਕ ਸ਼ੋਸ਼ਲ ਡਿਸਟੈਂਸ ਦੀ ਪਾਲਣਾ ਨਹੀਂ ਕਰਨਗੇ। ਕਈ ਲੋਕ ਬਿਨਾ ਕੰਮ ਦੇ ਹੀ ਘੁੰਮ ਰਹੇ ਹਨ ਜਿਹਨਾਂ ਦਾ ਕਰਕੇ ਇਹ ਵਧਦਾ ਹੀ ਜਾ ਰਿਹਾ ਹੈ। ਕੰਮ ਵਾਲਿਆਂ ਨੇ ਤਾਂ ਕੰਮ ਤੇ ਜਾਣਾ ਹੀ ਹੁੰਦਾ ਹੈ ਪਰ ਬੇ ਵਜ੍ਹਾ ਘੁੰਮਣ ਤੋਂ ਵੀ ਲੋਕ ਗੁਰੇਜ ਨਹੀਂ ਕਰ ਰਹੇ।
ਚਾਈਨਾ ਤੋਂ ਸ਼ੁਰੂ ਹੋਇਆ ਕੋਰੋਨਾ ਸਾਰੀ ਦੁਨੀਆਂ ਵਿਚ ਹਾਹਕਾਰ ਮਚਾ ਰਿਹਾ ਹੈ। ਹੁਣ ਇਹ ਪੰਜਾਬ ਦੇ ਪਿੰਡਾਂ ਸ਼ਹਿਰਾਂ ਵਿਚ ਮੌਤ ਦਾ ਤਾਂਡਵ ਕਰ ਰਿਹਾ ਹੈ। ਅੱਜ ਲੁਧਿਆਣਾ ਜ਼ਿਲ੍ਹੇ ਵਿਚ 20 ਲੋਕਾਂ ਦੀ ਮੌਤ ਹੋ ਗਈ ਜਦਕਿ 228 ਨਵੇਂ ਪਾਜ਼ੇਟਿਵ ਮਰੀਜ਼ ਹੋਰ ਸਾਹਮਣੇ ਆਏ ਹਨ। ਇਨ੍ਹਾਂ ਮ੍ਰਿਤਕ ਮਰੀਜ਼ਾਂ ਵਿਚੋਂ 16 ਜ਼ਿਲ੍ਹੇ ਦੇ ਰਹਿਣ ਵਾਲੇ ਹਨ ਜਦਕਿ 3 ਹੋਰ ਜ਼ਿਲ੍ਹਿਆਂ ਕਪੂਰਥਲਾ, ਫਰੀਦਕੋਟ, ਫਿਰੋਜ਼ਪੁਰ ਅਤੇ ਇਕ ਜੰਮੂ-ਕਸ਼ਮੀਰ ਨਾਲ ਸੰਬੰਧਤ ਹੈ। ਅੱਜ ਪਾਜ਼ੇਟਿਵ ਆਏ 228 ਮਰੀਜ਼ਾਂ ਵਿਚੋਂ 196 ਜ਼ਿਲ੍ਹਾ ਲੁਧਿਆਣਾ ਦੇ ਰਹਿਣ ਵਾਲੇ ਹਨ ਜਦਕਿ 32 ਮਰੀਜ਼ ਦੂਸਰੇ ਜ਼ਿਲ੍ਹਿਆਂ ਨਾਲ ਸੰਬੰਧਤ ਹਨ। ਹੁਣ ਤਕ ਮਹਾਨਗਰ ਵਿਚ 442 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 10632 ਪਾਜ਼ੇਟਿਵ ਮਰੀਜ਼ ਸਾਹਮਣੇ ਆ ਚੁੱਕੇ ਹਨ। ਇਸ ਤੋਂ ਇਲਾਵਾ 1119 ਮਰੀਜ਼ ਦੂਜੇ ਜ਼ਿਲ੍ਹਿਆਂ ਦੇ ਰਹਿਣ ਵਾਲੇ ਹਨ। ਇਨ੍ਹਾਂ ਵਿਚੋਂ 105 ਦੀ ਮੌਤ ਹੋ ਚੁੱਕੀ ਹੈ। ਮਾਹਰਾਂ ਅਨੁਸਾਰ ਲੁਧਿਆਣਾ ਵਿਚ ਕੋਰੋਨਾ ਦੇ ਮਰੀਜ਼ਾਂ ਦੀ ਵੱਧਦੀ ਮੌਤ ਦਰ ਚਿੰਤਾ ਦਾ ਵਿਸ਼ਾ ਹੈ।
ਹੁਣ ਇਕ ਹੀ ਮਰੀਜ਼ ਵਿਚ ਕੋਰੋਨਾ ਤੇ ਡੇਂਗੂ ਵੀ
ਆਉਣ ਵਾਲੇ ਦਿਨਾਂ ਵਿਚ ਕੋਰੋਨਾ ਮਹਾਮਾਰੀ ਨੂੰ ਲੈ ਕੇ ਹਾਲਾਤ ਹੋਰ। ਗੰ ਭੀ ਰ। ਹੋਣ ਵਾਲੇ ਹਨ ਕਿਉਂਕਿ ਡੇਂਗੂ ਵੀ ਆਪਣਾ ਅਸਰ ਵਿਖਾਉਣ ਲੱਗਾ ਹੈ। ਹਾਲ ਹੀ ਵਿਚ ਇਕ 66 ਸਾਲਾ ਵਿਅਕਤੀ ਦੀ ਮੌਤ ਹੋਈ ਸੀ ਜਿਸ ਵਿਚ ਕੋਰੋਨਾ ਦੇ ਨਾਲ-ਨਾਲ ਡੇਂਗੂ ਦੀ ਵੀ ਪੁਸ਼ਟੀ ਹੋਈ ਸੀ। ਇਸ ਨਾਲ ਮੌਤ ਦਰ ਵਿਚ ਹੋਰ ਵਾਧਾ ਹੋਣਾ ਸੁਭਾਵਕ ਹੈ। ਇਹ ਵੀ ਗੌਰਤਲਬ ਹੈ ਕਿ ਡੇਂਗੂ ਤੋਂ ਬਚਾਅ ਦੇ ਕਈ ਪ੍ਰਭਾਵੀ ਕਦਮ ਹੁਣ ਤਕ ਨਹੀਂ ਚੁੱਕੇ ਗਏ ਹਨ ਜਾਂ ਥੋੜੇ ਬਹੁਤ ਕੰਮ ਕੀਤੇ ਗਏ ਹਨ, ਉਹ ਢੁਕਵੇਂ ਨਹੀਂ ਹਨ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …