ਆਈ ਤਾਜਾ ਵੱਡੀ ਖਬਰ
ਪੰਜਾਬ ਚ ਕੋਰੋਨਾ ਦਾ ਪ੍ਰਕੋਪ ਰੁਕਣ ਦਾ ਨਾਮ ਹੀ ਨਹੀਂ ਲੈ ਰਿਹਾ ਹਰ ਰੋਜ ਪੰਜਾਬ ਚ ਸੈਂਕੜਿਆਂ ਦੀ ਗਿਣਤੀ ਵਿਚ ਕੋਰੋਨਾ ਪੌਜੇਟਿਵ ਮਰੀਜ ਸਾਹਮਣੇ ਆ ਰਹੇ ਹਨ। ਹੁਣ ਤਾਂ ਕਈ ਜਿਲਿਆਂ ਚ ਹੀ ਰੋਜਾਨਾ ਸੈਂਕੜਿਆਂ ਦੀ ਗਿਣਤੀ ਵਿਚ ਮਰੀਜ ਮਿਲਨੇ ਸ਼ੁਰੂ ਹੋ ਗਏ ਹਨ ਜੋ ਕੇ ਬਹੁਤ ਹੀ ਚਿੰ – ਤਾ ਦੀ ਗਲ੍ਹ ਹੈ। ਪੰਜਾਬ ਸਰਕਾਰ ਵੀ ਇਸ ਨੋ ਰੋਕਣ ਲਈ ਅੱਡੀ ਚੋਟੀ ਦਾ ਜ਼ੋਰ ਲਗਾ ਰਹੀ ਹੈ। ਪਰ ਇਹ ਤਦ ਤਕ ਬਿਲਕੁਲ ਵੀ ਨਹੀਂ ਰੁਕ ਸਕਦਾ ਜਦ ਤਕ ਲੋਕ ਸ਼ੋਸ਼ਲ ਡਿਸਟੈਂਸ ਦੀ ਪਾਲਣਾ ਨਹੀਂ ਕਰਨਗੇ। ਕਈ ਲੋਕ ਬਿਨਾ ਕੰਮ ਦੇ ਹੀ ਘੁੰਮ ਰਹੇ ਹਨ ਜਿਹਨਾਂ ਦਾ ਕਰਕੇ ਇਹ ਵਧਦਾ ਹੀ ਜਾ ਰਿਹਾ ਹੈ। ਕੰਮ ਵਾਲਿਆਂ ਨੇ ਤਾਂ ਕੰਮ ਤੇ ਜਾਣਾ ਹੀ ਹੁੰਦਾ ਹੈ ਪਰ ਬੇ ਵਜ੍ਹਾ ਘੁੰਮਣ ਤੋਂ ਵੀ ਲੋਕ ਗੁਰੇਜ ਨਹੀਂ ਕਰ ਰਹੇ।
ਕੋਵਿਡ ਮਹਾਮਾਰੀ ਦੇ ਮੱਦੇਨਜ਼ਰ ਲੋਕਾਂ ਦੀ ਸਹੂਲਤ ਲਈ ਨਵਾਂਸ਼ਹਿਰ ਜ਼ਿਲੇ ਦੇ ਸੇਵਾ ਕੇਂਦਰਾਂ ਦੇ ਕੰਮਕਾਜ਼ ਦੇ ਸਮੇਂ ਵਿਚ ਕੁਝ ਤਬਦੀਲੀ ਲਿਆਂਦੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਦੱਸਿਆ ਕਿ 3 ਸਤੰਬਰ ਤੋਂ ਸ਼ਹਿਰੀ ਸੇਵਾ ਕੇਂਦਰਾਂ ਦੇ ਕੰਮਕਾਜ਼ ਦਾ ਸਮਾਂ ਤਬਦੀਲ ਕਰ ਕੇ ਹੁਣ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਦਾ ਕਰ ਦਿੱਤਾ ਗਿਆ ਹੈ।
ਉੁਨਾਂ ਦੱਸਿਆ ਕਿ ਇਸ ਦੌਰਾਨ ਕਰਮਚਾਰੀਆਂ ਦੀ ਦੋ ਸ਼ਿਫਟਾਂ ਵਿਚ ਡਿਊਟੀ ਲਗਾਈ ਗਈ ਹੈ। ਪਹਿਲੀ ਸ਼ਿਫਟ ਵਿਚ 50 ਫੀਸਦੀ ਸਟਾਫ ਸਵੇਰੇ 8 ਵਜੇ ਤੋਂ ਦੁਪਹਿਰ 1.30 ਵਜੇ ਤੱਕ ਕੰਮ ਕਰੇਗਾ ਜਦਕਿ ਬਾਕੀ 50 ਫੀਸਦੀ ਸਟਾਫ ਦੂਜੀ ਸ਼ਿਫਟ ਵਿਚ ਦੁਪਹਿਰ 1.30 ਵਜੇ ਤੋਂ ਸ਼ਾਮ 6 ਵਜੇ ਤੱਕ ਕੰਮ ਕਰੇਗਾ। ਉਨਾਂ ਦੱਸਿਆ ਕਿ ਦਿਹਾਤੀ ਖੇਤਰ ਦੇ ਸੇਵਾ ਕੇਂਦਰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ 100 ਫੀਸਦੀ ਸਟਾਫ ਨਾਲ ਕੰਮ ਕਰਨਗੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲੇ ਵਿਚ ਇਸ ਵੇਲੇ ਕੁੱਲ 17 ਸੇਵਾ ਕੇਂਦਰ ਲੋਕਾਂ ਨੂੰ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸੇਵਾਵਾਂ ਮੁਹੱਈਆ ਕਰਵਾ ਰਹੇ ਹਨ। ਉਨਾਂ ਦੱਸਿਆ ਕਿ ਸ਼ਹਿਰੀ ਖੇਤਰ ਦੇ ਸੇਵਾ ਕੇਂਦਰਾਂ ਵਿਚ 5 ਸੇਵਾ ਕੇਂਦਰ ਨਵਾਂਸ਼ਹਿਰ, ਪੰਡੋਰਾ ਮੁਹੱਲਾ ਨਵਾਂਸ਼ਹਿਰ, ਰਾਹੋਂ, ਬੰਗਾ ਅਤੇ ਬਲਾਚੌਰ ਸ਼ਾਮਿਲ ਹਨ। ਇਸੇ ਤਰਾਂ ਦਿਹਾਤੀ ਖੇਤਰਾਂ ਵਿਚ 12 ਸੇਵਾ ਕੇਂਦਰ ਹਨ, ਜਿਨਾਂ ਵਿਚ ਔੜ, ਉੜਾਪੜ, ਮੁਕੰਦਪੁਰ, ਖਟਕੜ ਕਲਾਂ, ਕਟਾਰੀਆਂ, ਬਹਿਰਾਮ, ਮੀਰਪੁਰ ਜੱਟਾਂ, ਟੋਂਸਾ, ਕਾਠਗੜ, ਬੱਦੀ, ਖੁਰਦਾਂ ਅਤੇ ਸੜੋਆ ਸ਼ਾਮਿਲ ਹਨ।
ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …