ਆਈ ਤਾਜ਼ਾ ਵੱਡੀ ਖਬਰ
ਪੰਜਾਬ ਦੇ ਅਜਿਹੇ ਬਹੁਤ ਸਾਰੇ ਨੌਜਵਾਨ ਹਨ ਜਿਨ੍ਹਾਂ ਵੱਲੋਂ ਵਿਦੇਸ਼ਾਂ ਵਿੱਚ ਜਾ ਕੇ ਭਾਰੀ ਮਿਹਨਤ ਮੁਸ਼ੱਕਤ ਕਰਨ ਤੋਂ ਬਾਅਦ ਉਨ੍ਹਾਂ ਵੱਲੋਂ ਆਪਣਾ ਰੁਤਬਾ ਕਾਇਮ ਕੀਤਾ ਗਿਆ ਹੈ। ਅਜਿਹੇ ਨੌਜਵਾਨ ਬਹੁਤ ਸਾਰੇ ਲੋਕਾਂ ਲਈ ਪ੍ਰੇਰਨਾ ਸਰੋਤ ਬਣ ਜਾਂਦੇ ਹਨ। ਜਿੱਥੇ ਬਹੁਤ ਸਾਰੇ ਲੋਕਾਂ ਵੱਲੋਂ ਮਜਬੂਰੀਵਸ ਵਿਦੇਸ਼ਾਂ ਦਾ ਰੁਖ਼ ਕੀਤਾ ਜਾਂਦਾ ਹੈ ਉਥੇ ਹੀ ਕੁਝ ਲੋਕ ਆਪਣੇ ਸੁਪਨਿਆਂ ਨੂੰ ਸਾਕਾਰ ਕਰਨ ਜਾਂਦੇ ਹਨ ਅਤੇ ਕੁਝ ਲੋਕਾਂ ਨੂੰ ਉਨ੍ਹਾਂ ਦੇਸ਼ਾਂ ਦੀ ਖੂਬਸੂਰਤੀ ਆਪਣੇ ਵੱਲ ਖਿੱਚ ਕੇ ਲੈ ਜਾਂਦੀ ਹੈ। ਜਿੱਥੇ ਲੋਕ ਆਪਣੀ ਮਿਹਨਤ ਸਦਕਾ ਉੱਚ ਅਹੁੱਦੇ ਤੇ ਪਹੁੰਚ ਜਾਂਦੇ ਹਨ। ਜਿਸ ਨਾਲ ਪੰਜਾਬੀਆਂ ਦਾ ਸਿਰ ਵੀ ਫਖਰ ਨਾਲ ਉੱਚਾ ਹੋ ਜਾਂਦਾ ਹੈ।
ਉਥੇ ਹੀ ਵਿਦੇਸ਼ਾਂ ਦੀਆਂ ਸਰਕਾਰਾਂ ਵੱਲੋਂ ਵੀ ਉਨ੍ਹਾਂ ਨੂੰ ਹਰ ਖੇਤਰ ਵਿੱਚ ਬਣਦਾ ਮਾਣ ਸਤਿਕਾਰ ਦਿੱਤਾ ਜਾਂਦਾ ਹੈ। ਹੁਣ ਅਮਰੀਕਾ ਵਿੱਚ ਭਿਆਨਕ ਸੜਕ ਹਾਦਸਾ ਵਾਪਰਿਆ ਹੈ ਜਿੱਥੇ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅਮਰੀਕਾ ਦੇ ਕੈਲੇਫੋਰਨੀਆਂ ਦੇ ਸੈਕਰਾਮੈਂਟੋ ਕਾਊਂਟੀ ਵਿੱਚ ਆਉਂਦੇ ਸ਼ਹਿਰ ਵਿਖੇ ਇਕ ਭਿਆਨਕ ਸੜਕ ਹਾਦਸਾ ਵਾਪਰਨ ਦੀ ਖਬਰ ਸਾਹਮਣੇ ਆਈ ਹੈ। ਜਿੱਥੇ ਅਮਰੀਕਾ ਦੀ ਪੁਲਸ ਵਿਚ ਆਪਣੀ ਡਿਊਟੀ ਨਿਭਾ ਰਹੇ ਹਰਮਿੰਦਰ ਸਿੰਘ ਗਰੇਵਾਲ ਦੀ ਮੌਤ ਹੋ ਗਈ ਹੈ।
ਜਦੋਂ ਇਹ ਹਾਦਸਾ ਵਾਪਰਿਆ ਤਾਂ ਉਸ ਸਮੇਂ ਉਹ ਆਪਣੀ ਡਿਊਟੀ ਉਪਰ ਤਾਇਨਾਤ ਸੀ ਅਤੇ ਉਸ ਦੀ ਕਾਰ ਵਿਚ ਡਿਊਟੀ ਤੇ ਇਕ ਹੋਰ ਮਹਿਲਾ ਪੁਲਸ ਅਧਿਕਾਰੀ ਵੀ ਉਸਦੇ ਨਾਲ ਸਵਾਰ ਸੀ। ਇਹ ਭਿਆਨਕ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਹਰਮਿੰਦਰ ਸਿੰਘ ਆਪਣੀ ਡਿਊਟੀ ਦੌਰਾਨ ਕੈਲਡੋਰ ਵਿੱਚ ਲੱਗੀ ਹੋਈ ਅੱਗ ਦੇ ਸਬੰਧ ਵਿੱਚ ਪੁਲੀਸ ਸਹਾਇਤਾ ਲਈ ਜਾ ਰਿਹਾ ਸੀ। ਉਸ ਸਮੇਂ ਵੀ ਉਸ ਦੀ ਗੱਡੀ ਦੀ ਇਕ ਹੋਰ ਪਿਕਅੱਪ ਗੱਡੀ ਨਾਲ ਟੱਕਰ ਹੋ ਗਈ। ਇਹ ਗੱਡੀ ਹੋਰ ਸਾਈਡ ਤੋਂ ਆ ਰਹੀ ਸੀ, ਜੋ ਡਿਵਾਈਡਰ ਨੂੰ ਤੋੜਦੇ ਹੋਏ ਹਰਮਿੰਦਰ ਸਿੰਘ ਦੀ ਕਾਰ ਨਾਲ ਟਕਰਾ ਗਈ।
ਇਹ ਹਾਦਸਾ ਇੰਨਾ ਭਿਆਨਕ ਸੀ ਕਿ ਪਿਕਅੱਪ ਗੱਡੀ ਨੂੰ ਚਲਾਉਣ ਵਾਲੇ ਪੰਜਾਬੀ ਮੂਲ ਦੇ ਨੌਜਵਾਨ ਡਰਾਈਵਰ ਮਨਜੋਤ ਸਿੰਘ ਦੀ ਮੌਕੇ ਤੇ ਹੀ ਮੌਤ ਹੋ ਗਈ। ਉਥੇ ਹੀ ਦੋਨੋ ਪੁਲਸ ਅਧਿਕਾਰੀਆਂ ਨੂੰ ਗੰਭੀਰ ਜ਼ਖਮੀ ਹਾਲਤ ਵਿੱਚ ਹਸਪਤਾਲ ਦਾਖਲ ਕਰਾਇਆ ਗਿਆ ਜਿੱਥੇ ਪੰਜ ਦਿਨ ਬਾਅਦ ਹੁਣ ਇਸ ਪੰਜਾਬੀ ਨੌਜਵਾਨ ਪੁਲਸ ਅਫਸਰ ਹਰਿੰਦਰ ਸਿੰਘ ਗਰੇਵਾਲ ਦੀ ਮੌਤ ਹੋ ਗਈ ਹੈ। ਦੱਸਿਆ ਗਿਆ ਹੈ ਕਿ ਢਾਈ ਸਾਲ ਤੋਂ ਹਰਮਿੰਦਰ ਸਿੰਘ ਪੁਲਿਸ ਵਿੱਚ ਸੇਵਾ ਨਿਭਾ ਰਿਹਾ ਸੀ। ਇਨ੍ਹਾਂ ਪੰਜਾਬੀ ਨੌਜਵਾਨਾਂ ਦੀਆਂ ਹੋਈਆਂ ਮੌਤਾਂ ਨਾਲ ਪੰਜਾਬੀ ਭਾਈਚਾਰੇ ਵਿੱਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …