ਆਈ ਤਾਜਾ ਵੱਡੀ ਖਬਰ
ਕੋਰੋਨਾ ਵਾਇਰਸ ਨੇ ਸਾਰੇ ਪਾਸੇ ਹਾਹਕਾਰ ਮਚਾਈ ਹੋਈ ਹੈ ਜਿਸਦਾ ਕਰਕੇ ਦੇਸ਼ ਵਿਚ ਕਈ ਤਰਾਂ ਦੀਆਂ ਪਾਬੰਦੀਆਂ ਲਗਾਈਆਂ ਗਈਆਂ ਹਨ। ਇਹਨਾਂ ਪਾਬੰਦੀਆਂ ਵਿਚ ਹਵਾਈ ਉਡਾਣਾਂ ਬੰਦ ਕਰਨਾ ਵੀ ਇੱਕ ਵੱਡੀ ਪਾਬੰਦੀ ਹੈ। ਪਰ ਹੁਣ ਸਰਕਾਰ ਹਵਾਈ ਉਡਾਣਾਂ ਨੂੰ ਹੋਲੀ ਹੋਲੀ ਖੋਲ ਰਹੀ ਹੈ। ਅਜਿਹੀ ਹੀ ਖੁਸ਼ੀ ਦੀ ਤਾਜਾ ਵੱਡੀ ਖਬਰ ਹੁਣ ਆ ਰਹੀ ਹੈ।
ਸਰਕਾਰ ਨੇ ਜਹਾਜ਼ ਸੇਵਾ ਕੰਪਨੀਆਂ ਨੂੰ ਤਤਕਾਲ ਪ੍ਰਭਾਵ ਨਾਲ ਘਰੇਲੂ ਉਡਾਣਾਂ ਵਧਾਉਣ ਦੀ ਮਨਜ਼ੂਰੀ ਦੇ ਦਿੱਤੀ ਹੈ। ਸ਼ਹਿਰੀ ਹਵਾਬਾਜ਼ੀ ਮੰਤਰਾਲਾ ਨੇ ਅੱਜ ਇਕ ਹੁਕਮ ਜਾਰੀ ਕਰਕੇ ਕੋਵਿਡ-19 ਤੋਂ ਪਹਿਲਾਂ ਮਨਜ਼ੂਰ ਗਰਮੀਆਂ ਦੀ ਸਮਾਂ-ਸਾਰਣੀ ਦੀ ਤੁਲਨਾ ‘ਚ 60 ਫੀਸਦੀ ਉਡਾਣਾਂ ਦੀ ਮਨਜ਼ੂਰੀ ਦਿੱਤੀ ਜਾਂਦੀ ਹੈ। ਹੁਣ ਤੱਕ ਇਹ ਹੱਦ 45 ਫੀਸਦੀ ਸੀ।
ਮੰਤਰਾਲਾ ਨੇ ਕਿਹਾ ਹੈ ਕਿ ਨਿਯਮਿਤ ਘਰੇਲੂ ਸੰਚਾਲਨ ਦੀ ਮੌਜੂਦਾ ਸਥਿਤੀ ਅਤੇ ਹਵਾਈ ਯਾਤਰਾ ਦੀ ਮੰਗ ਨੂੰ ਦੇਖਦੇ ਹੋਏ ਗਿਣਤੀ ਵਧਾਉਣ ਦਾ ਫ਼ੈਸਲਾ ਕੀਤਾ ਗਿਆ ਹੈ। ਸਰਕਾਰ ਦਾ ਇਹ ਫ਼ੈਸਲਾ ਘਰੇਲੂ ਉਡਾਣਾਂ ‘ਚ ਸਫਰ ਕਰਨ ਵਾਲੇ ਮੁਸਾਫਰਾਂ ਲਈ ਵੱਡੀ ਰਾਹਤ ਹੈ।
ਗੌਰਤਲਬ ਹੈ ਕਿ ਕੋਵਿਡ-19 ਕਾਰਨ 25 ਮਾਰਚ ਤੋਂ ਦੇਸ਼ ‘ਚ ਸਾਰੇ ਤਰ੍ਹਾਂ ਦੀਆਂ ਯਾਤਰਾ ਉਡਾਣਾਂ ‘ਤੇ ਪਾਬੰਦੀ ਲਾ ਦਿੱਤੀ ਗਈ ਸੀ, ਦੋ ਮਹੀਨੇ ਪਿੱਛੋਂ 25 ਮਈ ਤੋਂ ਘਰੇਲੂ ਉਡਾਣਾਂ ਦੁਬਾਰਾ ਸ਼ੁਰੂ ਕਰਨ ਦੀ ਮਨਜ਼ੂਰੀ ਦਿੱਤੀ ਗਈ ਅਤੇ ਉਸ ਸਮੇਂ 33 ਫੀਸਦੀ ਉਡਾਣਾਂ ਦੀ ਮਨਜ਼ੂਰੀ ਦਿੱਤੀ ਗਈ ਸੀ, ਜਿਸ ਨੂੰ 26 ਜੂਨ ਨੂੰ ਵਧਾ ਕੇ 45 ਫੀਸਦੀ ਕੀਤਾ ਗਿਆ ਸੀ। ਮੰਗਲਵਾਰ ਨੂੰ 1,121 ਉਡਾਣਾਂ ‘ਚ 1,020,725 ਯਾਤਰੀਆਂ ਨੇ ਸਫਰ ਕੀਤਾ। ਇਹ ਲਾਕਡਾਊਨ ਤੋਂ ਬਾਅਦ ਦਾ ਰਿਕਾਰਡ ਹੈ। ਪਹਿਲੇ ਦਿਨ 25 ਮਈ ਨੂੰ 418 ਉਡਾਣਾਂ ‘ਚ 30,550 ਯਾਤਰੀਆਂ ਨਾਲ ਸ਼ੁਰੂਆਤ ਹੋਈ ਸੀ।
ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …