ਆਈ ਤਾਜ਼ਾ ਵੱਡੀ ਖਬਰ
ਕਿਸਾਨਾਂ ਵੱਲੋਂ ਤਿੰਨ ਵਿਵਾਦਤ ਖ਼ੇਤੀ ਕਾਨੂੰਨਾਂ ਨੂੰ ਲੈ ਕੇ ਸਰਕਾਰ ਦਾ ਵਿਰੋਧ ਕੀਤਾ ਜਾ ਰਿਹਾ ਹੈ ਅਤੇ ਇਨ੍ਹਾਂ ਨੂੰ ਰੱਦ ਕਰਵਾਉਣ ਲਈ ਪਿਛਲੇ ਲੰਮੇ ਸਮੇਂ ਤੋਂ ਦੇਸ਼ ਦੇ ਕਿਸਾਨਾਂ ਵੱਲੋਂ ਦਿੱਲੀ ਦੀਆਂ ਸਰਹੱਦਾਂ ਤੇ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ। ਉਥੇ ਹੀ ਸਰਕਾਰ ਵੱਲੋ ਆਖਿਆ ਜਾ ਰਿਹਾ ਹੈ ਇਹਨਾਂ ਖੇਤੀ ਕਾਨੂੰਨਾਂ ਦੇ ਜ਼ਰੀਏ ਕਿਸਾਨਾਂ ਦੀ ਆਮਦਨ ਵਿੱਚ 2022 ਤੱਕ ਵਾਧਾ ਹੋ ਜਾਵੇਗਾ। ਇਨ੍ਹਾਂ ਖੇਤੀ ਕਾਨੂੰਨਾਂ ਨੂੰ ਕਿਸਾਨਾਂ ਵੱਲੋਂ ਅਪਨਾਉਣ ਤੋਂ ਇਨਕਾਰ ਕਰ ਦਿੱਤਾ ਗਿਆ ਹੈ। ਸਰਕਾਰ ਵੱਲੋਂ ਜਿਥੇ ਛੋਟੇ ਕਿਸਾਨਾਂ ਲਈ ਵੀ ਕਈ ਤਰ੍ਹਾਂ ਦੇ ਐਲਾਨ ਕੀਤੇ ਜਾ ਰਹੇ ਹਨ ਉਥੇ ਹੀ ਪੰਜਾਬ ਦੇ ਵਿਚ ਵੀ ਖੇਤੀ ਵਿਭਿੰਨਤਾ ਲਿਆਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਕਿਸਾਨਾਂ ਨੂੰ ਭਰਪੂਰ ਫਾਇਦਾ ਹੋ ਸਕੇ।
ਸਰਕਾਰ ਵੱਲੋਂ ਜਿਥੇ ਪਾਣੀ ਦੀ ਬਚਤ ਨੂੰ ਦੇਖਦੇ ਹੋਏ ਝੋਨੇ ਦੀ ਜਗਾ ਤੇ ਕੁਝ ਹੋਰ ਫਸਲਾਂ ਬੀਜੀਆ ਜਾਣ ਦੇ ਆਦੇਸ਼ ਵੀ ਦਿੱਤੇ ਜਾਂਦੇ ਹਨ। ਜਿਸ ਨਾਲ ਫਸਲਾਂ ਦਾ ਬਦਲਾਵ ਵੀ ਹੋ ਸਕੇ ਅਤੇ ਪਾਣੀ ਦੀ ਬੱਚਤ ਵੀ ਹੋ ਸਕੇ। ਉਥੇ ਹੀ ਹੁਣ ਪੰਜਾਬ ਵਿੱਚ ਖਸਖਸ ਦੀ ਖੇਤੀ ਕਰਨ ਬਾਰੇ ਇੱਕ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ। ਪੰਜਾਬ ਵਿੱਚ ਖਸਖਸ ਦੀ ਖੇਤੀ ਕਰਨ ਨੂੰ ਲੈ ਕੇ ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਅਤੇ ਵਿਧਾਇਕ ਸਿਮਰਜੀਤ ਬੈਂਸ ਅਤੇ ਬਲਵਿੰਦਰ ਸਿੰਘ ਬੈਂਸ ਵੱਲੋਂ ਅੱਜ ਖਸਖਸ ਦੀ ਕਾਸ਼ਤ ਨਾਲ ਸਬੰਧਤ ਕਾਨੂੰਨ ਬਣਾਉਣ ਨੂੰ ਲੈ ਕੇ ਪ੍ਰਾਈਵੇਟ ਮੈਂਬਰਜ਼ ਬਿਲ ਸਬੰਧੀ ਸਪੀਕਰ ਰਾਣਾ ਕੇ ਪੀ ਸਿੰਘ ਨਾਲ ਮੁਲਾਕਾਤ ਕੀਤੀ ਗਈ ਹੈ ਅਤੇ ਉਨ੍ਹਾਂ ਨੂੰ ਇਹ ਬਿਲ ਸੌਂਪਿਆ ਗਿਆ ਹੈ।
ਇਸ ਮਾਮਲੇ ਨੂੰ ਲੈ ਕੇ ਜਿੱਥੇ ਫ਼ਸਲਾਂ ਦੀ ਭਿੰਨਤਾ ਨੂੰ ਉਤਸ਼ਾਹਿਤ ਕੀਤਾ ਜਾਵੇਗਾ। ਉਥੇ ਹੀ ਛੋਟੇ ਕਿਸਾਨਾਂ ਨੂੰ ਵੀ ਆਰਥਿਕ ਤੌਰ ਉਤੇ ਲਾਭ ਮਿਲ ਜਾਵੇਗਾ।
ਇਸ ਸਭ ਨੂੰ ਮੱਦੇਨਜ਼ਰ ਰੱਖਦੇ ਹੋਏ ਸਪੀਕਰ ਰਾਣਾ ਕੇ ਪੀ ਸਿੰਘ ਵੱਲੋਂ ਆਖਿਆ ਗਿਆ ਹੈ ਕਿ ਇਸ ਅਭਿਆਨ ਦਾ ਆਪਣਾ ਵੱਖਰਾ ਵਿਸ਼ਾ ਹੈ ਜਿਸ ਉੱਪਰ ਪੰਜਾਬ ਵਿਧਾਨ ਸਭਾ ਵਿਚ ਬਿਲ ਨੂੰ ਪਾਸ ਕਰਕੇ ਪ੍ਰਵਾਨਗੀ ਦਿੱਤੀ ਜਾ ਸਕਦੀ ਹੈ। ਕਿਉਂਕਿ ਇਸ ਸਮੇਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਬਲਵਿੰਦਰ ਸਿੰਘ ਬੈਂਸ ਵੱਲੋਂ ਇਹ ਬਿੱਲ ਰਾਣਾ ਕੇ ਪੀ ਸਿੰਘ ਨੂੰ ਸੌਂਪ ਕੇ ਵਿਧਾਨ ਸਭਾ ਵਿੱਚ ਪੇਸ਼ ਕਰਨ ਦੀ ਪ੍ਰਵਾਨਗੀ ਮੰਗੀ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …