ਆਈ ਤਾਜ਼ਾ ਵੱਡੀ ਖਬਰ
ਅੱਜਕੱਲ ਆਏ ਦਿਨ ਹੀ ਬਹੁਤ ਸਾਰੇ ਅਜਿਹੇ ਧੋਖਾਧੜੀ ਦੇ ਮਾਮਲੇ ਸਾਹਮਣੇ ਆਉਂਦੇ ਹਨ , ਜੋ ਲੋਕਾਂ ਨੂੰ ਹੈਰਾਨ ਕਰ ਦਿੰਦੇ ਹਨ। ਲੋਕਾਂ ਵੱਲੋਂ ਅੱਜ ਕੱਲ੍ਹ ਚੋਰੀ ਲੁੱਟ-ਖੋਹ ਧੋਖਾਧੜੀ ਕਰਨ ਦੇ ਬਹੁਤ ਸਾਰੇ ਤਰੀਕੇ ਅਪਣਾਏ ਜਾਂਦੇ ਹਨ। ਜਿੱਥੇ ਉਨ੍ਹਾਂ ਵੱਲੋਂ ਐਸ਼ਪ੍ਰਸਤੀ ਦੀ ਜ਼ਿੰਦਗੀ ਗੁਜ਼ਾਰਨ ਦੇ ਸੁਪਨੇ ਵੇਖੇ ਜਾਂਦੇ ਹਨ। ਉਥੇ ਹੀ ਉਨ੍ਹਾਂ ਨੂੰ ਪੂਰਾ ਕਰਨ ਵਾਸਤੇ ਕਈ ਤਰ੍ਹਾਂ ਦੀਆਂ ਘਟਨਾਵਾਂ ਨੂੰ ਵੀ ਅੰਜਾਮ ਦਿੱਤਾ ਜਾਂਦਾ ਹੈ। ਜਿਸ ਦਾ ਖਮਿਆਜ਼ਾ ਹੋਰ ਲੋਕਾਂ ਨੂੰ ਭੁਗਤਣਾ ਪੈ ਜਾਂਦਾ ਹੈ। ਅਜਿਹੇ ਲੋਕਾਂ ਦੀ ਭਾਲ ਪੁਲਿਸ ਵੱਲੋਂ ਲੰਮੇ ਸਮੇਂ ਤੱਕ ਕੀਤੀ ਜਾਦੀ ਹੈ। ਜਿਨ੍ਹਾਂ ਵੱਲੋਂ ਅਜਿਹੀਆਂ ਧੋਖਾਧੜੀ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾਂਦਾ ਹੈ।
ਅਜਿਹੇ ਬਹੁਤ ਸਾਰੇ ਕੇਸ ਸੋਸ਼ਲ ਮੀਡੀਆ ਤੇ ਆਏ ਦਿਨ ਚਰਚਾ ਦਾ ਵਿਸ਼ਾ ਬਣ ਜਾਂਦੇ ਹਨ। ਹੁਣ ਹੋਟਲ ਵਿਚ ਅੱਠ ਮਹੀਨਿਆਂ ਤੋਂ ਰਹਿ ਰਹੇ ਇਕ ਵਿਅਕਤੀ ਵੱਲੋਂ 25 ਲੱਖ ਦੇ ਬਿੱਲ ਦਾ ਭੁਗਤਾਨ ਨਹੀਂ ਕੀਤਾ ਗਿਆ ਤੇ ਜੋ ਉਸ ਵੱਲੋਂ ਕੀਤਾ ਗਿਆ ਹੈ ਉਸ ਦੀ ਸਾਰੇ ਪਾਸੇ ਚਰਚਾ ਹੋ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਮੁੰਬਈ ਤੋਂ ਸਾਹਮਣੇ ਆਇਆ ਹੈ ਜਿੱਥੇ ਇਕ ਵਿਅਕਤੀ 8 ਮਹੀਨੇ ਪਹਿਲਾਂ ਮੁੰਬਈ ਦੇ ਇਕ ਹੋਟਲ ਵਿਚ ਰਹਿਣ ਵਾਸਤੇ ਆਇਆ ਸੀ। ਤੇ ਉਸ ਵੱਲੋ ਦੋ ਕਮਰੇ ਬੁੱਕ ਕਰਵਾਏ ਗਏ ਸਨ।
ਜਿੱਥੇ ਉਹ ਆਪਣੇ 12 ਸਾਲਾਂ ਦੇ ਬੇਟੇ ਨਾਲ ਪਿਛਲੇ ਅੱਠ ਮਹੀਨਿਆਂ ਤੋਂ ਰਹਿ ਰਿਹਾ ਸੀ। ਜਦੋਂ ਇਸ ਵਿਅਕਤੀ ਦਾ ਬਿਲ ਪੱਚੀ ਲੱਖ ਰੁਪਏ ਬਣ ਗਿਆ ਤਾਂ, ਇਹ ਵਿਅਕਤੀ ਬਿਨਾਂ ਬਿੱਲ ਦਾ ਭੁਗਤਾਨ ਕੀਤੇ ਹੋਏ ਹੋਟਲ ਵਿਚੋਂ ਫ਼ਰਾਰ ਹੋ ਗਿਆ ਹੈ। ਜਿਸ ਕਾਰਨ ਹੋਟਲ ਮਾਲਕ ਵੱਲੋਂ ਮੁੰਬਈ ਦੇ ਪੁਲਿਸ ਸਟੇਸ਼ਨ ਵਿੱਚ ਇਸ ਵਿਅਕਤੀ ਮੁਰਲੀ ਦੇ ਖਿਲਾਫ ਸ਼ਿਕਾਇਤ ਦਰਜ ਕਰਵਾਈ ਗਈ ਹੈ। ਇਸ ਵਿਅਕਤੀ ਵੱਲੋਂ ਹੋਟਲ ਵਿਚ ਰਹਿਣ ਵਾਸਤੇ ਆਪਣਾ ਪਾਸਪੋਰਟ ਪਛਾਣ ਪੱਤਰ ਦੇ ਤੋਰ ਤੇ ਜਮਾਂ ਕਰਵਾਇਆ ਗਿਆ ਸੀ।
ਤੇ ਇਹ ਵਿਅਕਤੀ ਮੂਲ ਰੂਪ ਵਿੱਚ ਅੰਧੇਰੀ ਦਾ ਰਹਿਣ ਵਾਲਾ ਦੱਸਿਆ ਗਿਆ ਹੈ। ਉਥੇ ਹੀ ਹੋਟਲ ਮੈਨੇਜਮੇਂਟ ਵੱਲੋਂ ਸ਼ਿਕਾਇਤ ਦੇ ਅਨੁਸਾਰ ਦੋਸ਼ ਲਗਾਇਆ ਗਿਆ ਹੈ ਕਿ ਇਹ ਵਿਅਕਤੀ ਭੁਗਤਾਨ ਕੀਤੇ ਬਿਨਾਂ ਹੀ ਹੋਟਲ ਦੇ ਕਮਰੇ ਦੇ ਬਾਥਰੂਮ ਦੀ ਖਿੜਕੀ ਵਿਚੋਂ ਫ਼ਰਾਰ ਹੋ ਗਿਆ ਹੈ। ਇਸ ਮਾਮਲੇ ਦੀ ਸਾਰੇ ਪਾਸੇ ਚਰਚਾ ਹੋ ਰਹੀ ਹੈ। ਉਥੇ ਹੀ ਪੁਲਿਸ ਵੱਲੋਂ ਮਾਮਲਾ ਦਰਜ ਕਰ ਕੇ ਇਸ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਮੁਲਜ਼ਮ ਦੀ ਭਾਲ ਵੀ ਹੋ ਰਹੀ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …