ਆਈ ਤਾਜ਼ਾ ਵੱਡੀ ਖਬਰ
ਜਿੱਥੇ ਪੰਜਾਬ ਵਿੱਚ ਇਹਨੀ ਦਿਨੀਂ ਕੋਲੇ ਦੀ ਕਮੀ ਕਾਰਨ ਬਹੁਤ ਸਾਰੇ ਪਾਵਰ ਪਲਾਂਟ ਵਿੱਚ ਬਿਜਲੀ ਦੀ ਸਪਲਾਈ ਵਿੱਚ ਕਮੀ ਆ ਰਹੀ ਹੈ। ਉਥੇ ਹੀ ਬਹੁਤ ਸਾਰੇ ਉਦਯੋਗਿਕ ਜਗਤ ਨੂੰ ਵੀ ਬਿਜਲੀ ਦੀ ਸਪਲਾਈ ਬੰਦ ਹੋਣ ਕਾਰਨ ਕਈ ਤਰਾਂ ਦੀਆਂ ਮੁਸ਼ਕਲਾਂ ਪੇਸ਼ ਆ ਰਹੀਆਂ ਹਨ। ਗਰਮੀ ਦੇ ਮੌਸਮ ਵਿੱਚ ਬਿਜਲੀ ਦੇ ਲੱਗਣ ਵਾਲੇ ਕੱਟ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਿੰਦੇ ਹਨ ਜਿਸ ਕਾਰਨ ਉਨ੍ਹਾਂ ਨੂੰ ਕਈ ਤਰ੍ਹਾਂ ਦੇ ਹਾਲਾਤਾਂ ਵਿੱਚੋਂ ਗੁਜ਼ਰਨਾ ਪੈਂਦਾ ਹੈ। ਅੱਜ ਦੇ ਸਮੇਂ ਵਿੱਚ ਬਿਜਲੀ ਹਰ ਇਕ ਇਨਸਾਨ ਲਈ ਇਕ ਮੁੱਢਲੀ ਜ਼ਰੂਰਤ ਬਣ ਚੁੱਕੀ ਹੈ ਜਿਸ ਤੋਂ ਬਿਨਾਂ ਜ਼ਿੰਦਗੀ ਦੀ ਕਲਪਨਾ ਨਹੀਂ ਕੀਤੀ ਜਾ ਸਕਦੀ।
ਪਰ ਕਿਸੇ ਨਾ ਕਿਸੇ ਕਾਰਨ ਬਿਜਲੀ ਦੇ ਪ੍ਰਭਾਵਤ ਹੋਣ ਦੀਆਂ ਖ਼ਬਰਾਂ ਆਏ ਦਿਨ ਹੀ ਸਾਹਮਣੇ ਆ ਜਾਂਦੀਆਂ ਹਨ। ਹੁਣ ਕੱਲ੍ਹ ਸਵੇਰੇ 10 ਵਜੇ ਤੋਂ ਲੈ ਕੇ ਸ਼ਾਮ 6 ਵਜੇ ਤੱਕ ਇਥੇ ਬਿਜਲੀ ਬੰਦ ਰਹੇਗੀ ਜਿਸ ਬਾਰੇ ਹੁਣ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪੰਜਾਬ ਅੰਦਰ ਜਿਥੇ ਬਿਜਲੀ ਸਪਲਾਈ ਠੱਪ ਹੋਣ ਕਾਰਨ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਪੈਦਾ ਹੋ ਜਾਂਦੀਆਂ ਹਨ ਉਥੇ ਹੀ ਕੁਝ ਜਰੂਰੀ ਕੰਮਾਂ ਦੇ ਚੱਲਦੇ ਹੋਏ ਬਿਜਲੀ ਸੰਕਟ ਆ ਜਾਂਦਾ ਹੈ। ਜਿਸ ਬਾਰੇ ਬਿਜਲੀ ਵਿਭਾਗ ਵੱਲੋਂ ਕਈ ਜਗ੍ਹਾ ਤੇ ਪਹਿਲਾਂ ਹੀ ਜਾਣਕਾਰੀ ਜਾਰੀ ਕਰ ਦਿੱਤੀ ਜਾਂਦੀ ਹੈ।
ਹੁਣ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਗੁਰਦਾਸਪੁਰ ਵਿੱਚ ਸ਼ਹਿਰੀ ਸਬ ਡਵੀਜ਼ਨ ਅਧੀਨ ਆਉਂਦੇ ਸਾਰੇ ਖਪਤਕਾਰਾਂ ਨੂੰ 11 ਕੇਵੀ ਦੀ ਬਿਜਲੀ ਸਪਲਾਈ 5 ਸਤੰਬਰ ਨੂੰ ਬੰਦ ਕੀਤੇ ਜਾਣ ਸਬੰਧੀ ਪਹਿਲਾਂ ਹੀ ਸੂਚਿਤ ਕਰ ਦਿੱਤਾ ਗਿਆ ਹੈ। ਤਾਂ ਜੋ ਲੋਕ ਪਹਿਲਾਂ ਹੀ ਆਪਣਾ ਇੰਤਜ਼ਾਮ ਕਰ ਸਕਣ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਉਪ-ਮੰਡਲ ਅਫ਼ਸਰ ਸ਼ਹਿਰੀ ਇੰਜੀਨੀਅਰ ਹਿਰਦੇਪਾਲ ਸਿੰਘ ਬਾਜਵਾ ਨੇ ਦੱਸਿਆ ਹੈ ਕਿ ਕੁਝ ਜ਼ਰੂਰੀ ਮੁਰੰਮਤ ਅਤੇ ਕੁਝ ਨਵੀਨੀਕਰਨ ਕੀਤੇ ਜਾਣ ਕਾਰਨ ਕਈ ਜਗ੍ਹਾ ਤੇ ਬਿਜਲੀ ਸਪਲਾਈ ਐਤਵਾਰ ਸਵੇਰ ਨੂੰ 10 ਵਜੇ ਤੋਂ ਲੈ ਕੇ ਸ਼ਾਮ 6 ਵਜੇ ਤੱਕ ਬੰਦ ਕੀਤੀ ਜਾ ਰਹੀ ਹੈ।
ਉੱਥੇ ਹੀ ਉਨ੍ਹਾਂ ਵੱਲੋਂ ਦੱਸਿਆ ਗਿਆ ਹੈ ਕਿ ਇਸ ਵਿੱਚ ਕਿਹੜੇ ਇਲਾਕੇ ਪ੍ਰਭਾਵਤ ਹੋ ਰਹੇ ਹਨ ਜਿਨ੍ਹਾਂ ਵਿੱਚ ਕ੍ਰਿਸ਼ਨਾ ਨਗਰ,ਡਾਕਖਾਨਾ ਚੌਂਕ ਤੋਂ ਜੇਲ੍ਹ ਰੋਡ, ਗੋਪਾਲ ਨਗਰ,ਕੋਰਟ ਕੰਪਲੈਕਸ ਆਦਿ ਏਰੀਆ, ਤਿ੍ਮੋ ਰੋਡ ਫੀਡਰ ਦੀ ਬ੍ਰਾਂਚ ਲਾਈਨ, ਦੀ ਬਿਜਲੀ ਸਪਲਾਈ ਪ੍ਰਭਾਵਤ ਹੋਵੇਗੀ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …