ਆਈ ਤਾਜ਼ਾ ਵੱਡੀ ਖਬਰ
ਜਿੱਥੇ ਕਿਸਾਨਾਂ ਵੱਲੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਘਰਸ਼ ਕੀਤਾ ਜਾ ਰਿਹਾ ਹੈ ਉਥੇ ਹੀ ਸਿਆਸੀ ਪਾਰਟੀਆਂ ਵੱਲੋਂ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਕਿਸਾਨੀ ਸੰਘਰਸ਼ ਦੇ ਚਲਦੇ ਹੋਏ ਕਿਸਾਨਾਂ ਵੱਲੋਂ ਬਹੁਤ ਸਾਰੀਆਂ ਸਿਆਸੀ ਪਾਰਟੀਆਂ ਦਾ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ ਜਿਨ੍ਹਾਂ ਵੱਲੋਂ ਕਿਸਾਨਾਂ ਦੇ ਹੱਕ ਵਿੱਚ ਆ ਕੇ ਕੋਈ ਵੀ ਫੈਸਲਾ ਨਹੀਂ ਲਿਆ ਗਿਆ। ਜਿੱਥੇ ਪਿੰਡਾਂ ਦੇ ਵਿੱਚ ਜਾ ਕੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਵੱਲੋਂ ਲੋਕਾਂ ਨੂੰ ਵੋਟਾਂ ਲਈ ਭਰਮਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।
ਉਥੇ ਹੀ ਕਿਸਾਨੀ ਸੰਘਰਸ਼ ਨੂੰ ਲੈ ਕੇ ਲੋਕਾਂ ਵੱਲੋਂ ਬਹੁਤ ਸਾਰੀਆਂ ਸਿਆਸੀ ਪਾਰਟੀਆਂ ਦਾ ਬਾਈਕਾਟ ਵੀ ਕੀਤਾ ਜਾ ਰਿਹਾ ਹੈ। ਹੁਣ ਪੰਜਾਬ ਦੇ ਇੱਕ ਪਿੰਡ ਵਿੱਚੋਂ ਅਜਿਹੀ ਖਬਰ ਸਾਹਮਣੇ ਆਈ ਹੈ। ਜਿਸਦੀ ਚਾਰੇ ਪਾਸੇ ਚਰਚਾ ਹੋ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਮਰਾਲਾ ਦੇ ਇੱਕ ਪਿੰਡ ਉਟਾਲਾਂ ਤੋਂ ਅਜਿਹੀ ਖਬਰ ਸਾਹਮਣੇ ਆਈ ਹੈ ਜਿੱਥੇ ਪਿੰਡ ਵਾਸੀਆਂ ਵੱਲੋਂ ਪਿੰਡ ਵਿੱਚ ਸਿਆਸੀ ਪਾਰਟੀਆਂ ਦੇ ਆਉਣ ਦਾ ਬਾਈਕਾਟ ਕਰਦੇ ਹੋਏ ਉਨ੍ਹਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ।
ਪਿੰਡ ਵਿੱਚ ਲਗਾਏ ਗਏ ਬੋਰਡ ਦੇ ਜਰੀਏ ਆਖ ਦਿੱਤਾ ਗਿਆ ਹੈ ਕਿ ਕੋਈ ਵੀ ਸਿਆਸੀ ਪਾਰਟੀ ਚੋਣ ਪ੍ਰਚਾਰ ਨਹੀਂ ਕਰ ਸਕਦੀ ਹੈ, ਅਗਰ ਕੋਈ ਵੀ ਪਾਰਟੀ ਪਿੰਡ ਵਿੱਚ ਆਉਣਾ ਚਾਹੁੰਦੀ ਹੈ ਤਾਂ ਉਸ ਨੂੰ ਪਿੰਡ ਵਾਸੀਆਂ ਵੱਲੋਂ ਤਿਆਰ ਕੀਤੇ ਗਏ 11 ਸਵਾਲਾਂ ਦੇ ਜਵਾਬ ਦੇਣੇ ਪੈਣਗੇ। ਪਿੰਡ ਦੇ ਕਿਸਾਨਾਂ ਨੇ ਕਿਹਾ ਹੈ ਕਿ ਪੰਜਾਬ ਦੇ ਸਾਰੇ ਕਿਸਾਨ ਪਿਛਲੇ ਨੌਂ ਮਹੀਨਿਆਂ ਤੋਂ ਲਗਾਤਾਰ ਦਿੱਲੀ ਦੀਆਂ ਸਰਹੱਦਾਂ ਤੇ ਸੰਘਰਸ਼ ਕਰ ਰਹੇ ਹਨ। ਅਜੇ ਤੱਕ ਉਨ੍ਹਾਂ ਦਾ ਹੱਲ ਕਿਉਂ ਨਹੀਂ ਕੱਢਿਆ ਗਿਆ।
ਨਸ਼ਿਆਂ ਨੂੰ ਕਿਉਂ ਨਹੀਂ ਠੱਲ ਪਾਈ ਗਈ, ਲੋਕਾਂ ਨੂੰ ਝੂਠੇ ਵਾਅਦੇ ਕੀਤੇ ਜਾ ਰਹੇ ਹਨ, ਬੱਚਿਆਂ ਲਈ ਪਿੰਡਾਂ ਵਿਚ ਖੇਡ ਸਟੇਡੀਅਮ ਨਹੀਂ ਬਣਾਏ ਜਾ ਰਹੇ। ਚੋਣਾਂ ਤੋਂ ਬਾਅਦ ਸਾਰੇ ਨੇਤਾ ਆਪਣੇ ਵਾਅਦੇ ਭੁੱਲ ਰਹੇ ਹਨ। ਅਜਿਹੇ ਸਵਾਲਾਂ ਦੇ ਜਵਾਬ ਦੇਣ ਵਾਲੀਆਂ ਪਾਰਟੀਆਂ ਹੀ ਪਿੰਡ ਵਿਚ ਦਾਖਲ ਹੋ ਸਕਦੀਆਂ ਹਨ। ਇਸ ਪਿੰਡ ਦੇ ਉਪਰਾਲੇ ਨੂੰ ਦੇਖ ਕੇ ਪਿੰਡ ਵਾਸੀਆਂ ਦੇ ਹੌਂਸਲੇ ਉਸ ਸਮੇਂ ਵਧ ਹੋ ਰਹੇ ਹਨ ਜਦੋਂ ਹੋਰ ਨਜ਼ਦੀਕ ਦੇ ਪਿੰਡਾਂ ਦੇ ਲੋਕ ਵੀ ਉਨ੍ਹਾਂ ਦਾ ਸਾਥ ਦੇ ਰਹੇ ਹਨ। ਕਿਉਂਕਿ ਸਿਆਸੀ ਪਾਰਟੀਆਂ ਨੂੰ ਹੁਣ ਕਿਸਾਨਾਂ ਦੀ ਨਰਾਜ਼ਗੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …