ਆਈ ਤਾਜ਼ਾ ਵੱਡੀ ਖਬਰ
ਕਰੋਨਾ ਦੇ ਦੌਰਾਨ ਬਹੁਤ ਸਾਰੇ ਲੋਕ ਵਿਦੇਸ਼ਾਂ ਵਿੱਚ ਜਾਣ ਦਾ ਆਪਣਾ ਸੁਪਨਾ ਸਾਕਾਰ ਨਹੀਂ ਕਰ ਸਕੇ ਸਨ। ਭਾਰਤ ਵਿਚ ਵਧੀ ਹੋਈ ਬੇਰੁਜ਼ਗਾਰੀ ਦੇ ਕਾਰਨ, ਬਹੁਤ ਸਾਰੇ ਲੋਕਾਂ ਵੱਲੋਂ ਵਿਦੇਸ਼ ਦਾ ਰੁੱਖ ਕੀਤਾ ਜਾਂਦਾ ਹੈ ਜਿੱਥੇ ਜਾ ਕੇ ਉਹ ਆਪਣੇ ਸੁਪਨਿਆਂ ਨੂੰ ਸਾਕਾਰ ਕਰ ਸਕਣ ਅਤੇ ਆਪਣੇ ਪਰਵਾਰ ਦੀਆਂ ਤੰਗੀਆਂ ਤਰੁਸ਼ੀਆਂ ਨੂੰ ਦੂਰ ਕੀਤਾ ਜਾ ਸਕੇ। ਜਿੱਥੇ ਕੁਝ ਲੋਕ ਮਜਬੂਰੀਵਸ ਵਿਦੇਸ਼ਾਂ ਦਾ ਰੁੱਖ ਕਰਦੇ ਹਨ ਉਥੇ ਹੀ ਕੁਝ ਲੋਕਾਂ ਨੂੰ ਉਨ੍ਹਾਂ ਦੇਸ਼ਾਂ ਦੀ ਖੂਬਸੂਰਤੀ ਆਪਣੇ ਵੱਲ ਖਿੱਚ ਕੇ ਲੈ ਜਾਂਦੀ ਹੈ। ਕਰੋਨਾ ਦੇ ਚਲਦੇ ਹੋਏ ਜਿੱਥੇ ਹਵਾਈ ਉਡਾਨਾਂ ਨੂੰ ਬੰਦ ਕਰ ਦਿੱਤਾ ਗਿਆ ਸੀ ਉੱਥੇ ਹੀ ਬਹੁਤ ਸਾਰੇ ਲੋਕ ਵਿਦੇਸ਼ਾਂ ਵਿੱਚ ਫਸ ਗਏ ਸਨ।
ਤੇ ਕਈ ਲੋਕਾਂ ਨੂੰ ਰੁਜ਼ਗਾਰ ਦੀ ਖਾਤਰ ਵਿਦੇਸ਼ਾਂ ਵਿੱਚ ਜਾਣ ਲਈ ਲੰਮੇ ਸਮੇਂ ਤਕ ਇੰਤਜ਼ਾਰ ਕਰਨਾ ਪਿਆ। ਹੁਣ ਇਸ ਦੇਸ਼ ਵਿਚ ਕੰਮ ਕਰਨ ਵਾਲਿਆਂ ਲਈ ਵੀਜ਼ਾ ਸਬੰਧੀ ਜਾਣਕਾਰੀ ਸਾਹਮਣੇ ਆਈ ਹੈ ਜਿੱਥੇ ਪੰਜਾਬੀਆਂ ਨੂੰ ਮੌਜਾਂ ਲੱਗ ਜਾਣਗੀਆਂ। ਕਰੋਨਾ ਕਾਰਨ ਜਿੱਥੇ ਸਾਰੇ ਦੇਸ਼ਵਾਸੀ ਆਰਥਿਕ ਮੰਦੀ ਦੇ ਦੌਰ ਵਿਚੋਂ ਗੁਜ਼ਰ ਰਹੇ ਹਨ ਉਥੇ ਹੀ ਹੁਣ ਸੰਯੁਕਤ ਅਰਬ ਅਮੀਰਾਤ ਵੱਲੋਂ ਭਾਰਤੀਆਂ ਲਈ ਖਾਸ ਖਬਰ ਦਾ ਐਲਾਨ ਕੀਤਾ ਗਿਆ ਹੈ। ਜਿੱਥੇ ਬਹੁਤ ਸਾਰੇ ਲੋਕਾਂ ਵੱਲੋਂ ਸੰਯੁਕਤ ਅਰਬ ਅਮੀਰਾਤ ਦੇਸ਼ ਵਿੱਚ ਜਾਣ ਦੇ ਸੁਪਨੇ ਵੇਖੇ ਜਾਂਦੇ ਹਨ ਜਿੱਥੇ ਜਾ ਕੇ ਉਹ ਕੰਮ ਕਰ ਸਕਣ ਉਥੇ ਹੀ ਹੁਣ ਸੰਯੁਕਤ ਅਰਬ ਅਮੀਰਾਤ ਵੱਲੋਂ ਐਲਾਨ ਕੀਤਾ ਜਾ ਰਿਹਾ ਹੈ ਜਿਸ ਵਿੱਚ ਪਰਵਾਸੀ ਕਾਮੇ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਵੀ ਸੰਯੁਕਤ ਅਰਬ ਅਮੀਰਾਤ ਜਾ ਸਕਣਗੇ।
ਇਸ ਨਵੇਂ ਗ੍ਰੀਨ ਵੀਜ਼ਾ ਦੇ ਵਿੱਚ ਜਿਥੇ ਕਾਮੇ ਜਾ ਸਕਦੇ ਹਨ ਉਥੇ ਹੀ ਵਿਦਿਆਰਥੀਆਂ ਨੂੰ ਵੀ ਪੜ੍ਹਾਈ ਦੇ ਮੌਕੇ ਪ੍ਰਦਾਨ ਕੀਤੇ ਜਾਣਗੇ। ਇਸ ਨਵੇਂ ਗ੍ਰੀਨ ਵੀਜ਼ਾ ਦੇ ਤਹਿਤ ਪੱਚੀ ਸਾਲ ਦੀ ਉਮਰ ਤੱਕ ਦੇ ਬੱਚੇ ਅਤੇ ਉਨ੍ਹਾਂ ਦੇ ਮਾਤਾ-ਪਿਤਾ ਵੀ ਗਰੀਨ ਵੀਜ਼ਾ ਧਾਰਕ ਦੇ ਤੌਰ ਤੇ ਪਰਮਿਟ ਲੈ ਕੇ ਸੰਯੁਕਤ ਅਰਬ ਅਮੀਰਾਤ ਦੀ ਯਾਤਰਾ ਕਰ ਸਕਣਗੇ। ਉਥੇ ਹੀ ਹੁਨਰਮੰਦ ਕਾਮਿਆਂ ਨੂੰ ਵੀ ਕੰਮ ਕਰਨ ਦੇ ਵਧੀਆ ਮੌਕੇ ਮੁਹਈਆ ਕਰਵਾਏ ਜਾ ਰਹੇ ਹਨ ਜਿਸ ਸਦਕਾ ਉਨ੍ਹਾਂ ਦੇ ਦੇਸ਼ ਦੀ ਆਰਥਿਕ ਤਰੱਕੀ ਹੋ ਸਕੇ ਅਤੇ ਵਿਕਾਸ ਦੇ ਵਿੱਚ ਭਰਪੂਰ ਸਹਿਯੋਗ ਦੇ ਸਕਣ।
ਗਰੀਨ ਵੀਜ਼ਾ ਦਾ ਇਹ ਕਦਮ ਨਿਵੇਸ਼ਕਾਂ ਅਤੇ ਬਹੁਤ ਕੁਸ਼ਲ ਕਾਮਿਆਂ ਦੇ ਨਾਲ-ਨਾਲ ਵਿਦਿਆਰਥੀਆਂ ਦੀ ਗਰੈਜ਼ੂਏਸ਼ਨ ਵੀ ਧਿਆਨ ਵਿੱਚ ਰੱਖਦੇ ਹੋਏ ਚੁੱਕਿਆ ਗਿਆ ਹੈ। ਇਸ ਦੀ ਜਾਣਕਾਰੀ ਨਿਊਏ ਏਜੰਸੀ ਬਲੂਮਬਰਗ ਦੀ ਇੱਕ ਰਿਪੋਰਟ ਵਿੱਚ ਦਿੱਤੀ ਗਈ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …