ਆਈ ਤਾਜ਼ਾ ਵੱਡੀ ਖਬਰ
ਦੁਨੀਆਂ ਵਿੱਚ ਜਿਸ ਸਮੇਂ ਤੋਂ ਕਰੋਨਾ ਦੀ ਉਤਪਤੀ ਹੋਈ ਹੈ, ਉਸ ਨੂੰ ਅਜੇ ਤਕ ਠੱਲ ਨਹੀਂ ਪਾਈ ਗਈ। ਉੱਥੇ ਹੀ ਇਕ ਤੋਂ ਬਾਅਦ ਇਕ ਹੋਰ ਬਹੁਤ ਸਾਰੀਆਂ ਕੁਦਰਤੀ ਆਫ਼ਤਾਂ ਵੱਖ ਵੱਖ ਦੇਸ਼ਾਂ ਵਿੱਚ ਆ ਰਹੀਆਂ ਹਨ। ਇਨ੍ਹਾਂ ਕੁਦਰਤੀ ਆਫ਼ਤਾਂ ਦੇ ਆਉਣ ਨਾਲ ਭਾਰੀ ਜਾਨੀ ਅਤੇ ਮਾਲੀ ਨੁਕਸਾਨ ਹੋਇਆ ਹੈ। ਦੁਨੀਆ ਵਿੱਚ ਜਿੱਥੇ ਕੋਰੋਨਾ ਕਾਰਨ ਹਾਹਾਕਾਰ ਮੱਚੀ ਹੋਈ ਹੈ। ਉਥੇ ਹੀ ਸਮੁੰਦਰੀ ਤੂਫ਼ਾਨ, ਹੜ੍ਹ, ਭੂਚਾਲ, ਜੰਗਲੀ ਅੱਗ ਆਦਿ ਵਰਗੀਆਂ ਬਹੁਤ ਸਾਰੀਆਂ ਕੁਦਰਤੀ ਆਫਤਾਂ ਕਾਰਨ ਅਤੇ ਕੁਦਰਤੀ ਬਿਮਾਰੀਆਂ ਦੇ ਕਾਰਨ ਵੀ ਲੋਕ ਕਈ ਮੁਸ਼ਕਲਾਂ ਨਾਲ ਜੂਝ ਰਹੇ ਹਨ। ਉਥੇ ਹੀ ਆਏ ਦਿਨ ਵੱਖ-ਵੱਖ ਦੇਸ਼ਾਂ ਵਿੱਚ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਕੁਦਰਤੀ ਆਫਤਾਂ ਨੇ ਲੋਕਾਂ ਨੂੰ ਹੋਰ ਵੀ ਡਰ ਦੇ ਮਾਹੌਲ ਅੰਦਰ ਲੈ ਆਂਦਾ ਹੈ।
ਹੁਣ ਇੱਥੇ 7.0 ਦੀ ਤੀਬਰਤਾ ਵਾਲਾ ਵੱਡਾ ਭੁਚਾਲ ਆਇਆ ਹੈ ਜਿਸ ਕਾਰਨ ਹਾਹਾਕਾਰ ਮਚ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਮੈਕਸੀਕੋ ਸ਼ਹਿਰ ਵਿੱਚ ਭੁਚਾਲ ਦੇ ਭਾਰੀ ਝਟਕੇ ਮਹਿਸੂਸ ਕੀਤੇ ਗਏ ਹਨ। ਇਹ ਝਟਕੇ ਏਨੀ ਜ਼ਿਆਦਾ ਪ੍ਰਭਾਵ ਵਾਲੇ ਸਨ ਕੇ ਲੋਕ ਆਪਣੇ ਘਰਾਂ ਤੋਂ ਡਰਦੇ ਮਾਰੇ ਬਾਹਰ ਆ ਗਏ। ਅਤੇ ਕਾਫ਼ੀ ਸਮੇਂ ਤੱਕ ਘਰ ਅੰਦਰ ਜਾਣ ਲਈ ਇੰਤਜ਼ਾਰ ਕਰਦੇ ਰਹੇ। ਇਹ ਝਟਕੇ ਇੰਨੇ ਜ਼ਿਆਦਾ ਜਬਰਦਸਤ ਸਨ ਕੇ ਲੋਕਾਂ ਵੱਲੋਂ ਇੱਕ ਦੂਜੇ ਨੂੰ ਫੜ੍ਹ ਕੇ ਸੰਭਾਲਿਆ ਗਿਆ।
ਅੱਜ ਆਏ ਇਸ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ਉਪਰ 7.0 ਮਾਪੀ ਗਈ ਹੈ। ਉੱਥੇ ਹੀ ਇਸ ਜ਼ਬਰਦਸਤ ਭੂਚਾਲ ਦੇ ਝਟਕਿਆਂ ਤੋਂ ਬਾਅਦ ਹੁਣ ਮੌਸਮ ਵਿਗਿਆਨੀਆਂ ਵੱਲੋਂ ਸੁਨਾਮੀ ਖਤਰੇ ਬਾਰੇ ਚੇਤਾਵਨੀ ਜਾਰੀ ਕੀਤੀ ਗਈ ਹੈ। ਅਜੇ ਤੱਕ ਇਸ ਭੂਚਾਲ ਦੇ ਕਾਰਨ ਹੋਏ ਨੁਕਸਾਨ ਬਾਰੇ ਕੋਈ ਵੀ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਇਸ ਭੂਚਾਲ ਦਾ ਕੇਂਦਰ ਵਿਗਿਆਨੀਆਂ ਅਨੁਸਾਰ ਧਰਤੀ ਤੋਂ 12 ਕਿਲੋਮੀਟਰ ਹੇਠਾਂ ਦੱਸਿਆ ਗਿਆ ਹੈ।
ਦੱਸਿਆ ਗਿਆ ਹੈ ਕਿ ਭੂਚਾਲ ਦੇ ਝਟਕੇ ਇੰਨੇ ਜਬਰਦਸਤ ਸਨ ਕਿ ਕਾਫੀ ਸਮੇਂ ਤੱਕ ਇਮਾਰਤਾਂ ਹਿਲਦੀਆਂ ਰਹੀਆਂ। ਇਸ 7.0 ਦੀ ਤੀਬਰਤਾ ਵਾਲੇ ਭੂਚਾਲ ਕਾਰਨ ਲੋਕਾਂ ਵਿਚ ਡਰ ਦਾ ਮਾਹੌਲ ਦੇਖਿਆ ਜਾ ਰਿਹਾ ਹੈ। ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਵੱਖ-ਵੱਖ ਦੇਸ਼ਾਂ ਵਿੱਚ ਬਹੁਤ ਸਾਰੇ ਭੂਚਾਲ ਆ ਚੁੱਕੇ ਹਨ ਜਿਨ੍ਹਾਂ ਵਿੱਚ ਭਾਰੀ ਜਾਨੀ ਅਤੇ ਮਾਲੀ ਨੁਕਸਾਨ ਵੀ ਹੋਇਆ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …