ਆਈ ਤਾਜ਼ਾ ਵੱਡੀ ਖਬਰ
ਅੱਜ ਦੇ ਦੌਰ ਵਿਚ ਇਨਸਾਨੀ ਜ਼ਿੰਦਗੀ ਕਿਸ ਤਰ੍ਹਾਂ ਦੀ ਬਣ ਗਈ ਹੈ ਕੇ ਘਰੋਂ ਗਏ ਇਨਸਾਨ ਬਾਰੇ ਕੋਈ ਵੀ ਜਾਣਕਾਰੀ ਨਹੀਂ ਹੁੰਦੀ ਕਿ ਉਹ ਸਹੀ ਸਲਾਮਤ ਘਰ ਵਾਪਸ ਆਵੇਗਾ ਜਾਂ ਕਿਸੇ ਹਾਦਸੇ ਦਾ ਸ਼ਿਕਾਰ ਹੋ ਜਾਵੇਗਾ। ਪੰਜਾਬ ਵਿੱਚ ਦਿਨੋ ਦਿਨ ਵੱਧ ਰਹੇ ਸੜਕ ਹਾਦਸਿਆਂ ਕਾਰਨ ਬਹੁਤ ਸਾਰੇ ਲੋਕਾਂ ਦੀ ਜਾਨ ਜਾ ਰਹੀ ਹੈ,ਜਿੱਥੇ ਵਾਹਨ ਚਾਲਕ ਵੱਲੋਂ ਅਣਗਹਿਲੀ ਵਰਤੀ ਜਾਂਦੀ ਹੈ ਉੱਥੇ ਹੀ ਬਹੁਤ ਸਾਰੇ ਲੋਕ ਤੇਜ਼ ਰਫ਼ਤਾਰ ਗੱਡੀਆਂ ਦੀ ਚਪੇਟ ਵਿੱਚ ਆਉਣ ਕਾਰਨ ਇਸ ਸੰਸਾਰ ਨੂੰ ਹਮੇਸ਼ਾ ਲਈ ਅਲਵਿਦਾ ਆਖ ਜਾਂਦੇ ਹਨ। ਉਥੇ ਹੀ ਵਾਪਰਨ ਵਾਲੇ ਸੜਕ ਹਾਦਸਿਆਂ ਵਿੱਚ ਜਦੋਂ ਬੱਚਿਆਂ ਦਾ ਜ਼ਿਕਰ ਆਉਂਦਾ ਹੈ ਤਾਂ ਹਰ ਮਾਪੇ ਦਾ ਦਿਲ ਝੰਜੋੜਿਆ ਜਾਂਦਾ ਹੈ।
ਕਿਉਂਕਿ ਬੱਚਿਆਂ ਨਾਲ ਵਾਪਰਨ ਵਾਲੇ ਹਾਦਸੇ ਲੋਕਾਂ ਵਿੱਚ ਡਰ ਦਾ ਮਾਹੌਲ ਪੈਦਾ ਕਰ ਦਿੰਦੇ ਹਨ। ਜਿਸ ਕਾਰਨ ਹਰ ਮਾਪਾ ਆਪਣੇ ਬੱਚਿਆਂ ਦੀ ਸੁਰੱਖਿਆ ਨੂੰ ਲੈ ਕੇ ਫਿਕਰ ਕਰਦਾ ਹੈ। ਹੁਣ ਪੰਜਾਬ ਵਿੱਚ ਵਾਪਰੇ ਸੜਕ ਹਾਦਸੇ ਵਿੱਚ ਤਿੰਨ ਭੈਣਾਂ ਦੇ ਇਕਲੌਤੇ ਭਰਾ ਦੀ ਮੌਤ ਹੋਣ ਨਾਲ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਸਰਦੂਲਗੜ੍ਹ ਤੋਂ ਸਾਹਮਣੇ ਆਈ ਹੈ। ਜਿੱਥੇ ਸਿਰਸਾ ਮਾਨਸਾ ਮੇਨ ਸੜਕ ਤੇ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਇੱਕ 10 ਸਾਲਾਂ ਦੇ ਬੱਚੇ ਨੂੰ ਇਕ ਤੇਜ਼ ਰਫਤਾਰ ਪਿੱਕ ਅੱਪ ਜੀਪ ਵੱਲੋਂ ਜ਼ੋਰਦਾਰ ਟੱਕਰ ਮਾਰ ਦਿੱਤੀ ਗਈ ।
ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ 10 ਸਾਲਾਂ ਦਾ ਉਦੇ ਉੱਪਲ ਪੁੱਤਰ ਰਮੇਸ਼ ਕੁਮਾਰ ਆਪਣੇ ਸਾਈਕਲ ਨਾਲ ਮੇਨ ਸੜਕ ਤੇ ਕੱਚੀ ਜਗ੍ਹਾ ਉਪਰ ਖੜਾ ਹੋਇਆ ਸੀ। ਉਸ ਸਮੇਂ ਹੀ ਤੇਜ਼ ਰਫਤਾਰ ਗੱਡੀ ਵੱਲੋਂ ਉਸ ਨੂੰ ਟੱਕਰ ਮਾਰ ਦਿੱਤੀ ਗਈ। ਜਿਸ ਕਾਰਨ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ ਜਿਸ ਨੂੰ ਹਸਪਤਾਲ ਲਿਜਾਇਆ ਗਿਆ। ਜਿੱਥੇ ਬੱਚਾ ਜ਼ੇਰੇ ਇਲਾਜ ਜ਼ਖ਼ਮਾ ਦੀ ਤਾਬ ਨਾ ਝੱਲਦਾ ਹੋਇਆ ਇਸ ਦੁਨੀਆਂ ਨੂੰ ਅਲਵਿਦਾ ਆਖ ਗਿਆ। ਉਥੇ ਹੀ ਪੁਲਿਸ ਵੱਲੋਂ ਗੱਡੀ ਚਾਲਕ ਦੇ ਖਿਲਾਫ ਮਾਮਲਾ ਦਰਜ ਕਰਕੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਪੁਲਿਸ ਵੱਲੋਂ ਬੱਚੇ ਦੀ ਲਾਸ਼ ਨੂੰ ਪੋਸਟ ਮਾਰਟਮ ਤੋਂ ਬਾਅਦ ਪਰਿਵਾਰਕ ਮੈਂਬਰਾਂ ਦੇ ਹਵਾਲੇ ਕਰ ਦਿੱਤਾ ਗਿਆ ਹੈ। 10 ਸਾਲਾਂ ਦਾ ਇਹ ਮਾਸੂਮ ਬੱਚਾ ਤਿੰਨ ਭੈਣਾਂ ਦਾ ਇਕ ਛੋਟਾ ਇਕਲੌਤਾ ਭਰਾ ਸੀ। ਇਸ ਬੱਚੇ ਦੀ ਮੌਤ ਨਾਲ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …