ਆਈ ਤਾਜ਼ਾ ਵੱਡੀ ਖਬਰ
ਦੇਸ਼ ਅੰਦਰ ਪਹਿਲਾਂ ਹੀ ਕਰੋਨਾ ਨੇ ਭਿਆਨਕ ਤਬਾਹੀ ਮਚਾਈ ਹੈ ਅਤੇ ਬਹੁਤ ਸਾਰੇ ਲੋਕਾਂ ਦੀ ਜਾਨ ਚਲੇ ਗਈ ਹੈ। ਆਏ ਦਿਨ ਸਾਹਮਣੇ ਆਉਣ ਵਾਲੀਆਂ ਬਿਮਾਰੀਆਂ ਕਾਰਨ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਵੇਖਿਆ ਜਾ ਰਿਹਾ ਹੈ। ਕਿਉਂਕਿ ਪਿਛਲੇ ਸਾਲ ਤੋਂ ਲੈ ਕੇ ਹੁਣ ਤੱਕ ਲਗਾਤਾਰ ਇੱਕ ਤੋਂ ਬਾਅਦ ਇੱਕ ਕੁਦਰਤੀ ਆਫ਼ਤਾਂ ਦੇ ਆਉਣ ਦਾ ਸਿਲਸਿਲਾ ਜਾਰੀ ਹੈ। ਜਿੱਥੇ ਬਹੁਤ ਸਾਰੀਆਂ ਰਹੱਸਮਈ ਬਿਮਾਰੀਆਂ ਕਾਰਨ ਵੀ ਲੋਕਾਂ ਦੀ ਜਾਨ ਜਾ ਰਹੀ ਹੈ ਉੱਥੇ ਹੀ ਕਰੋਨਾ ਦਾ ਕਹਿਰ ਘੱਟ ਹੋਣ ਤੇ ਡੇਂਗੂ ਦਾ ਕਹਿਰ ਵਧ ਗਿਆ ਹੈ। ਕੇਂਦਰ ਸਰਕਾਰ ਵੱਲੋਂ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨੂੰ ਲੋਕਾਂ ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਫੈਸਲੇ ਲੈਣ ਦੇ ਅਧਿਕਾਰ ਦਿੱਤੇ ਗਏ ਹਨ।
ਜਿਸ ਨਾਲ ਦੇਸ਼ ਦੇ ਲੋਕਾਂ ਨੂੰ ਸੁਰੱਖਿਅਤ ਰੱਖਿਆ ਜਾ ਸਕੇ। ਉਥੇ ਹੀ ਮੁੱਖ ਮੰਤਰੀਆ ਵੱਲੋਂ ਪ੍ਰਾਪਤ ਇਨ੍ਹਾਂ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ ਕਈ ਤਰ੍ਹਾਂ ਦੀਆਂ ਪਾਬੰਦੀਆਂ ਲਾਗੂ ਕੀਤੀਆਂ ਗਈਆਂ ਹਨ। ਜਿਸ ਨਾਲ ਲੋਕਾਂ ਨੂੰ ਦਰਪੇਸ਼ ਆਉਣ ਵਾਲੀਆਂ ਮੁਸ਼ਕਲਾਂ ਤੋਂ ਬਚਾਇਆ ਜਾ ਸਕੇ। l ਹੁਣ ਇੱਥੇ ਪਟਾਖਿਆਂ ਉਪਰ ਪਾਬੰਦੀ ਲਗਾ ਦਿੱਤੀ ਗਈ ਹੈ ਜਿੱਥੇ ਦੀਵਾਲੀ ਦੇ ਮੌਕੇ ਉਤੇ ਪਟਾਕੇ ਨਹੀਂ ਚਲਾਏ ਜਾਣਗੇ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਲੋਕਾਂ ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਅਤੇ ਅੱਗੇ ਆਉਣ ਵਾਲੇ ਤਿਉਹਾਰਾਂ ਵਿੱਚ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ।
ਉਨ੍ਹਾਂ ਨੇ ਦਿੱਲੀ ਵਿੱਚ ਪ੍ਰਦੂਸ਼ਣ ਨੂੰ ਰੋਕਣ ਵਾਸਤੇ ਪਟਾਕੇ ਸਟੋਰ ਕਰਨ, ਪਟਾਕੇ ਚਲਾਉਣ ਅਤੇ ਵੇਚਣ ਉੱਪਰ ਪੂਰਨ ਰੂਪ ਵਿੱਚ ਪਾਬੰਦੀ ਲਗਾ ਦਿੱਤੀ ਹੈ। ਦਿੱਲੀ ਵਿਚ ਪਿਛਲੇ ਸਾਲ ਵੀ ਦੀਵਾਲੀ ਦੇ ਮੌਕੇ ਉੱਤੇ ਪਰਦੂਸ਼ਣ ਦੀ ਸਥਿਤੀ ਨੂੰ ਮੱਦੇਨਜ਼ਰ ਰਖਦੇ ਹੋਏ ਪਟਾਕਿਆਂ ਨੂੰ ਚਲਾਉਣ ਉੱਤੇ ਪਾਬੰਦੀ ਲਗਾਈ ਸੀ।
ਇਸ ਇਸ ਵਾਰ ਵੀ ਉਨ੍ਹਾਂ ਵੱਲੋਂ ਦਿੱਲੀ ਵਿਚ ਲੋਕਾਂ ਦੀ ਸਿਹਤ ਨੂੰ ਸੁਰੱਖਿਅਤ ਰੱਖਣ ਵਾਸਤੇ ਅਤੇ ਪ੍ਰਦੂਸ਼ਣ ਨੂੰ ਰੋਕਣ ਵਾਸਤੇ ਪਟਾਕੇ ਚਲਾਉਣ ਤੇ ਵੇਚਣ ਉੱਪਰ ਪਾਬੰਦੀ ਲਗਾ ਦਿੱਤੀ ਹੈ। ਕਿਉਂਕਿ ਇਸ ਪ੍ਰਦੂਸ਼ਣ ਕਾਰਨ ਲੋਕਾਂ ਨੂੰ ਸਿਹਤ ਸਬੰਧੀ ਅਤੇ ਸਾਹ ਸੰਬੰਧੀ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਪੇਸ਼ ਆਉਂਦੀਆਂ ਹਨ। ਉਨ੍ਹਾਂ ਵੱਲੋਂ ਇਹ ਪਾਬੰਦੀ ਲਗਾਈ ਜਾਣ ਦੀ ਜਾਣਕਾਰੀ ਆਪਣੇ ਟਵਿੱਟਰ ਅਕਾਊਂਟ ਉਪਰ ਦਿੱਤੀ ਗਈ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …