ਆਈ ਤਾਜ਼ਾ ਵੱਡੀ ਖਬਰ
ਸੂਬੇ ਅੰਦਰ ਸਰਕਾਰ ਵੱਲੋਂ ਜਿਥੇ ਬੱਚਿਆਂ ਦੀ ਭਲਾਈ ਲਈ ਕਈ ਤਰ੍ਹਾਂ ਦੀਆਂ ਯੋਜਨਾਵਾਂ ਲਾਗੂ ਕੀਤੀਆਂ ਜਾਂਦੀਆਂ ਹਨ। ਜਿਸ ਨਾਲ ਬੱਚਿਆਂ ਦੀ ਪੜ੍ਹਾਈ ਲਿਖਾਈ ਨੂੰ ਉਤਸ਼ਾਹਿਤ ਕੀਤਾ ਜਾ ਸਕੇ ਅਤੇ ਉਨ੍ਹਾਂ ਦੇ ਮਾਨਸਿਕ ਵਿਕਾਸ ਨੂੰ ਸਹੀ ਸੇਧ ਦਿੱਤੀ ਜਾ ਸਕੇ। ਪੰਜਾਬ ਵਿੱਚ ਜਿਥੇ ਭਰੂਣ ਹੱਤਿਆ ਨੂੰ ਰੋਕਿਆ ਜਾ ਰਿਹਾ ਹੈ ਉਥੇ ਹੀ ਲੜਕੀਆਂ ਨੂੰ ਲੜਕਿਆਂ ਦੇ ਬਰਾਬਰ ਦੇ ਮੌਕੇ ਵੀ ਦਿੱਤੇ ਜਾ ਰਹੇ ਹਨ। ਸਰਕਾਰ ਵੱਲੋਂ ਪਰਿਵਾਰਾਂ ਨੂੰ ਵੀ ਬੱਚੇ ਦੀ ਪੜ੍ਹਾਈ-ਲਿਖਾਈ ਲਈ ਕਈ ਯੋਜਨਾਵਾਂ ਲਾਗੂ ਕੀਤੀਆਂ ਜਾਂਦੀਆਂ ਹਨ। ਜਿਸ ਨਾਲ ਬੱਚਿਆਂ ਨੂੰ ਮੁਫ਼ਤ ਵਿੱਚ ਵਿਦਿਆ ਹਾਸਲ ਹੋ ਸਕੇ। ਪੰਜਾਬ ਵਿੱਚ ਜਿਥੇ ਭਰੂਣ ਹੱਤਿਆ ਨੂੰ ਰੋਕਿਆ ਜਾ ਰਿਹਾ ਹੈ ਉਥੇ ਹੀ ਲੜਕੀਆਂ ਦੇ ਬਾਲ ਵਿਵਾਹ ਉਪਰ ਵੀ ਪਾਬੰਦੀ ਲਗਾਈ ਜਾ ਰਹੀ ਹੈ ਤਾਂ ਜੋ ਕਿਸੇ ਵੀ ਨਬਾਲਗ ਲੜਕੀ ਦਾ ਵਿਆਹ ਨਾ ਕੀਤਾ ਜਾ ਸਕੇ।
ਹੁਣ ਇਕ ਗੁਪਤ ਸੂਚਨਾ ਦੇ ਅਧਾਰ ਤੇ ਵਿਆਹ ਨੂੰ ਬੰਦ ਕਰਵਾ ਦਿੱਤਾ ਗਿਆ ਹੈ ਜਿਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਗੁਰਦਾਸਪੁਰ ਜ਼ਿਲੇ ਤੋਂ ਸਾਹਮਣੇ ਆਈ ਹੈ ਜਿੱਥੇ ਕਾਹਨੂੰਵਾਲ ਤਹਿਸੀਲ ਦੇ ਇੱਕ ਪਿੰਡ ਵਿੱਚ ਇੱਕ ਨਬਾਲਿਗ ਕੁੜੀ ਦਾ ਵਿਆਹ 15 ਸਤੰਬਰ ਨੂੰ ਕੀਤੇ ਜਾਣ ਦੀ ਗੁਪਤ ਸੂਚਨਾ ਚਾਈਲਡ ਹੈਲਪਲਾਈਨ ਤੇ ਦਿੱਤੀ ਗਈ ਸੀ। ਇਸ ਸ਼ਿਕਾਇਤ ਤੋਂ ਬਾਅਦ ਡਾਇਰੈਕਟਰ ਰਮੇਸ਼ ਮਹਾਜਨ ਵੱਲੋ ਇਸ ਮਾਮਲੇ ਦੀ ਜਾਂਚ ਬਾਰੇ ਅਤੇ ਕੁੜੀ ਦੀ ਜਨਮ ਤਾਰੀਖ ਚੈੱਕ ਕਰਨ ਬਾਰੇ ਆਦੇਸ਼ ਦਿੱਤੇ ਗਏ ਸਨ ਜਿਸ ਦੇ ਤਹਿਤ ਕੋਡੀਨੇਟਰ ਰਣਬੀਰ ਸਿੰਘ ਵੱਲੋਂ ਨਵਨੀਤ ਕੌਰ , ਨਵਦੀਪ ਕੌਰ ਅਤੇ ਜੰਗੀਰ ਸਿੰਘ ਦੀ ਡਿਊਟੀ ਲਗਾਈ ਗਈ ਸੀ।
ਟੀਮ ਵਲੋਂ ਇਸ ਸਾਰੇ ਮਾਮਲੇ ਦੀ ਜਾਂਚ ਕੀਤੀ ਗਈ ਅਤੇ ਪਾਇਆ ਗਿਆ ਕਿ ਲੜਕੀ ਦੀ ਉਮਰ 18 ਸਾਲ ਤੋਂ ਘੱਟ ਹੈ ਤੇ ਵਿਆਹ ਕਰਨਾ ਕਨੂੰਨੀ ਅਪਰਾਧ ਹੈ। ਜਿਸ ਤੋਂ ਬਾਅਦ ਟੀਮ ਵੱਲੋਂ ਬੱਚੀ ਦੇ ਮਾਪਿਆਂ ਨੂੰ ਸਮਝਾਇਆ ਗਿਆ ਹੈ ਅਤੇ ਇਹ ਵਿਆਹ ਰੋਕ ਦਿੱਤਾ ਗਿਆ।
ਇਹ ਵਿਆਹ ਉਸ ਸਮੇਂ ਰੋਕਿਆ ਗਿਆ ਜਦੋਂ ਬਰਾਤ ਪਿੰਡ ਵਿੱਚ ਪਹੁੰਚ ਚੁੱਕੀ ਸੀ ਅਤੇ ਸਜਾਏ ਪੰਡਾਲ ਵਿੱਚ ਸਾਰਾ ਕੰਮ ਸ਼ੁਰੂ ਹੋ ਚੁੱਕਾ ਸੀ। ਟੀਮ ਵੱਲੋਂ ਲੜਕੀ ਦੇ ਘਰ ਦਾ ਦੌਰਾ ਕੀਤਾ ਗਿਆ ਅਤੇ ਮਾਪਿਆਂ ਦੀ ਕੌਂਸਲਿੰਗ ਵੀ ਕੀਤੀ ਗਈ। ਆਧਾਰ ਕਾਰਡ ਦੀ ਜਾਂਚ ਵਿੱਚ ਪਤਾ ਲੱਗਾ ਪੀ ਕੇ ਲੜਕੀ ਦੀ ਉਮਰ 16 ਸਾਲ ਦੋ ਮਹੀਨੇ ਸੀ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …