ਆਈ ਤਾਜ਼ਾ ਵੱਡੀ ਖਬਰ
ਜਿੱਥੇ ਦੇਸ਼ ਭਰ ਦੇ ਵਿੱਚ ਕੋਰੋਨਾ ਮਹਾਂਮਾਰੀ ਦੇ ਕਾਰਨ ਲੱਗੇ ਲੌਕਡਾਊਨ ਕਾਰਨ ਕਈ ਤਰ੍ਹਾਂ ਦੀਆਂ ਪਾਬੰਦੀਆਂ ਲਗਾਈਆਂ ਹੋਈਆਂ ਸੀ । ਦੇਸ਼ ਦੀਆਂ ਸਰਕਾਰਾਂ ਦੇ ਵੱਲੋਂ ਆਪਣੇ ਆਪਣੇ ਨਾਗਰਿਕਾਂ ਨੂੰ ਸੁਰੱਖਿਆ ਪ੍ਰਦਾਨ ਕਰਨ ਦੇ ਲਈ ਬਹੁਤ ਸਾਰੀਆਂ ਚੀਜ਼ਾਂ ਤੇ ਪਾਬੰਦੀਆਂ ਲਗਾਈਆਂ ਹੋਈਆਂ ਸੀ, ਤਾਂ ਜੋ ਲੋਕਾਂ ਨੂੰ ਇਸ ਕੋਰੋਨਾ ਮਹਾਂਮਾਰੀ ਤੋਂ ਬਚਾਇਆ ਜਾ ਸਕੇ । ਤਕਰੀਬਨ ਡੇਢ ਸਾਲ ਦੇ ਕਰੀਬ ਹੋ ਚੁੱਕਿਆ ਹੈ ਦੇਸ਼ ਦੇ ਵਿੱਚ ਲੱਗੀਆਂ ਪਾਬੰਦੀਆਂ ਨੂੰ । ਪਰ ਜਿਵੇਂ ਜਿਵੇਂ ਹੁਣ ਦੇਸ਼ ਦੇ ਵਿਚ ਕੋਰੋਨਾ ਮਹਾਂਮਾਰੀ ਦਾ ਪ੍ਰਭਾਵ ਕੁਝ ਘਟਦਾ ਹੋਇਆ ਨਜ਼ਰ ਆ ਰਿਹਾ ਹੈ । ਉਸੇ ਤਰ੍ਹਾਂ ਦੇਸ਼ ਦੀਆਂ ਸਰਕਾਰਾਂ ਦੇ ਵੱਲੋਂ ਸਥਿਤੀ ਅਨੁਸਾਰ ਲਗਾਈਆਂ ਗਈਆਂ ਪਾਬੰਦੀਆਂ ਨੂੰ ਹਟਾਇਆ ਜਾ ਰਿਹਾ ਹੈ ।
ਜੇਕਰ ਗੱਲ ਕੀਤੀ ਜਾਵੇ ਦੇਸ਼ਾਂ ਵਿਦੇਸ਼ਾਂ ਤੋਂ ਆਉਣ ਵਾਲੇ ਸੈਲਾਨੀਆਂ ਦੀ ਤਾਂ ਕੋਰੋਨਾ ਦੇ ਕਾਰਨ ਕਾਫ਼ੀ ਲੰਬੇ ਸਮੇਂ ਤੋਂ ਵਿਦੇਸ਼ੀ ਸੈਲਾਨੀਆਂ ਤੇ ਵੀ ਪਾਬੰਦੀ ਲਗਾਈ ਹੋਈ ਸੀ । ਪਰ ਹੁਣ ਦੇਸ਼ ਚ ਕੋਰੋਨਾ ਵਾਇਰਸ ਦੇ ਮਾਮਲੇ ਘਟਣ ਤੋਂ ਬਾਅਦ ਭਾਰਤ ਸਰਕਾਰ ਨੇ ਸੈਲਾਨੀ ਗਤੀਵਿਧੀਆਂ ਨੂੰ ਵਧਾਉਣ ਦੀ ਕੋਸ਼ਿਸ਼ ਸ਼ੁਰੂ ਕਰ ਦਿੱਤੀ ਹੈ । ਇਸੇ ਲੜੀ ਚ ਭਾਰਤ ਸਰਕਾਰ ਨੇ ਪੰਜ ਲੱਖ ਵੀਜ਼ੇ ਫਰੀ ਦੇਣ ਦਾ ਐਲਾਨ ਕਰ ਦਿੱਤਾ ਹੈ । ਵੱਡੀ ਖ਼ਬਰ ਹੈ ਉਨ੍ਹਾਂ ਵਿਦੇਸ਼ੀ ਸੈਲਾਨੀਆਂ ਲਈ ਜੋ ਭਾਰਤ ਦੇ ਵਿਚ ਆਉਣਾ ਚਾਹੁੰਦੇ ਹਨ ।
ਭਾਰਤ ਸਰਕਾਰ ਨੇ ਹੁਣ ਪੰਜ ਲੱਖ ਰੁਪਏ ਫ੍ਰੀ ਵੀਜ਼ਾ ਦੇਣ ਦਾ ਐਲਾਨ ਕਰ ਦਿੱਤਾ ਹੈ ਇਸ ਦੇ ਨਾਲ ਦੇਸ਼ ਚ ਵਿਦੇਸ਼ੀ ਸੈਲਾਨੀਆਂ ਦੀ ਗਿਣਤੀ ਚ ਇਜ਼ਾਫਾ ਹੋਵੇਗਾ । ਜ਼ਿਕਰਯੋਗ ਹੈ ਕਿ ਭਾਰਤ ਦੇ ਵਿੱਚ ਪਿਛਲੇ ਡੇਢ ਸਾਲਾਂ ਤੋਂ ਵਿਦੇਸ਼ੀ ਸੈਲਾਨੀਆਂ ਤੇ ਪਾਬੰਦੀ ਲੱਗੀ ਹੋਈ ਸੀ ਤੇ ਭਾਰਤ ਸਰਕਾਰ ਦੇ ਹੁਣ ਫ੍ਰੀ ਵੀਜ਼ਾ ਦੇ ਨਾਲ ਸੈਲਾਨੀ ਖੇਤਰ ਚ ਫਾਇਦਾ ਹੋਣ ਦੇ ਨਾਲ ਨਾਲ ਏਅਰਲਾਈਨਜ਼ ਕੰਪਨੀਜ਼ ਨੂੰ ਵੀ ਕਾਫੀ ਕੰਪਨੀਆਂ ਨੂੰ ਵੀ ਕਾਫ਼ੀ ਫ਼ਾਇਦਾ ਹੋਵੇਗਾ ।
ਉੱਥੇ ਕੇਂਦਰੀ ਗ੍ਰਹਿ ਮੰਤਰਾਲੇ ਦੇ ਸੀਨੀਅਰ ਅਧਿਕਾਰੀਆਂ ਦੇ ਵੱਲੋਂ ਇਸ ਪੂਰੇ ਮਾਮਲੇ ਸਬੰਧੀ ਗੱਲਬਾਤ ਕਰਦੇ ਕਿਹਾ ਗਿਆ ਕਿ ਆਉਣ ਵਾਲੇ ਦਿਨਾਂ ਚ ਇਸ ਦਾ ਰਸਮੀ ਐਲਾਨ ਵੀ ਕਰ ਦਿੱਤਾ ਜਾਵੇਗਾ । ਦੇਸ਼ ਚ ਕੋਰੋਨਾ ਮਹਾਂਮਾਰੀ ਦੇ ਘੱਟ ਤੇ ਮਾਮਲਿਆਂ ਨੂੰ ਵੇਖਦੇ ਹੋਏ ਕੇਂਦਰ ਸਰਕਾਰ ਦੇ ਵੱਲੋਂ ਇਹ ਫ਼ੈਸਲਾ ਲਿਆ ਗਿਆ ਹੈ ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …