Breaking News

ਅਚਾਨਕ ਪਏ ਮੀਂਹ ਨੇ ਵਧਾ ਦਿੱਤਾ ਪਾਣੀ ਦਾ ਪੱਧਰ ਖੋਲਣੇ ਪੈ ਗਏ ਫਲੱਡ ਗੇਟ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਪਿਛਲੇ ਕੁਝ ਦਿਨਾਂ ਤੋਂ ਪੰਜਾਬ ਵਿੱਚ ਹੋਣ ਵਾਲੀ ਬਰਸਾਤ ਕਾਰਨ ਬਹੁਤ ਸਾਰੇ ਹਾਦਸੇ ਵਾਪਰਨ ਦੀਆਂ ਖ਼ਬਰਾਂ ਸਾਹਮਣੇ ਆਈਆਂ ਹਨ ਜਿਸ ਕਾਰਨ ਹੜ੍ਹਾਂ ਵਰਗੀ ਸਥਿਤੀ ਪੈਦਾ ਹੋ ਗਈ ਹੈ ਕਿਉਂਕਿ ਅੱਜ ਪਹਿਲਾਂ ਦੇ ਮੁਕਾਬਲੇ ਦਰਿਆਵਾਂ ਤੇ ਨਦੀਆਂ ਵਿੱਚ ਪਾਣੀ ਦਾ ਪੱਧਰ ਬਰਸਾਤ ਹੋਣ ਤੋਂ ਬਾਅਦ ਕਾਫੀ ਵੱਧ ਗਿਆ ਹੈ। ਇਨ੍ਹਾਂ ਦਿਨਾਂ ਵਿਚ ਜਿਥੇ ਹੋਣ ਵਾਲੀ ਬਰਸਾਤ ਫ਼ਸਲਾਂ ਲਈ ਬਹੁਤ ਜਿਆਦਾ ਨੁਕਸਾਨਦਾਇਕ ਹੈ ਉਥੇ ਹੀ ਪਹਾੜਾਂ ਵਿੱਚ ਵੀ ਜ਼ਮੀਨ ਖਿਸਕਣ ਦੇ ਮਾਮਲੇ ਜ਼ਿਆਦਾ ਸਾਹਮਣੇ ਆਏ ਹਨ। ਦਰਿਆ ਦੇ ਨਾਲ ਵਸਦੇ ਖੇਤਰਾਂ ਵਿੱਚ ਲੋਕਾਂ ਨੂੰ ਸੁਰੱਖਿਅਤ ਰਹਿਣ ਵਾਸਤੇ ਅਤੇ ਪਾਣੀ ਦੇ ਪੱਧਰ ਨੂੰ ਦੇਖਦੇ ਹੋਏ ਹੀ ਸਰਕਾਰ ਵਲੋ ਜਾਰੀ ਕੀਤਾ ਗਿਆ ਹੈ।

ਹੁਣ ਪਏ ਮੀਂਹ ਨਾਲ ਪਾਣੀ ਦੇ ਪੱਧਰ ਦੇ ਵਧਣ ਕਾਰਨ ਸੁਖਨਾ ਝੀਲ ਦਾ ਪਾਣੀ ਦਾ ਪੱਧਰ ਵਧਿਆ ਹੈ ਜਿਸ ਕਾਰਨ ਫਲੱਡ ਗੇਟ ਖੋਲ੍ਹਣੇ ਪਏ ਹਨ। ਕੁਝ ਦਿਨਾਂ ਤੋਂ ਹੋਣਵਾਲੀ ਬਰਸਾਤ ਕਾਰਨ ਜਿਥੇ ਚੰਡੀਗੜ੍ਹ ਦੀ ਸੁਖਨਾ ਝੀਲ ਵਿੱਚ ਪਾਣੀ ਦਾ ਪੱਧਰ ਪਹਿਲਾਂ ਦੇ ਮੁਕਾਬਲੇ ਵਧ ਗਿਆ ਹੈ ਉਥੇ ਹੀ ਇਸ ਖੇਤਰ ਦੇ ਲੋਕਾਂ ਨੂੰ ਪਹਿਲਾਂ ਤੋਂ ਹੀ ਸੁਚੇਤ ਕਰ ਦਿੱਤਾ ਗਿਆ ਸੀ ਅਤੇ ਹੁਣ ਉਸ ਤੋਂ ਬਾਅਦ ਫਲੱਡ ਗੇਟ ਖੋਲੇ ਗਏ ਹਨ। ਪਾਣੀ ਦੇ ਪੱਧਰ ਨੂੰ ਦੇਖਦੇ ਹੋਏ ਹੀ ਮੋਹਾਲੀ ਦੇ ਡੀ ਸੀ ਵੱਲੋਂ ਫ਼ੈਸਲਾ ਲਿਆ ਗਿਆ ਅਤੇ ਅਧਿਕਾਰੀਆਂ ਨੂੰ ਵੀ ਇਸ ਬਾਰੇ ਸੂਚਿਤ ਕੀਤਾ ਗਿਆ ਜੋ ਪਹਿਲਾਂ ਤੋਂ ਹੀ ਸੁਰੱਖਿਆ ਦੇ ਕਦਮ ਚੁੱਕੇ ਜਾ ਸਕਣ।

ਉਥੇ ਹੀ ਸੁਖਨਾ ਚੋਅ ਦੇ ਆਲੇ-ਦੁਆਲੇ ਸਾਰੇ ਪੁਖਤਾ ਇੰਤਜ਼ਾਮ ਕੀਤੇ ਗਏ ਹਨ ਤਾਂ ਜੋ ਨਿਕਾਸੀ ਦੇ ਪਾਣੀ ਨਾਲ ਕੋਈ ਸਮੱਸਿਆ ਪੇਸ਼ ਨਾ ਸਕੇ। ਇਸ ਤੋਂ ਪਹਿਲਾਂ ਵੀ ਤਿੰਨ ਵਾਰ ਫਲੱਡ ਗੇਟ ਖੋਲੇ ਗਏ ਹਨ। ਕਿਉਂਕਿ ਹਿਮਾਚਲ ਦੇ ਪਹਾੜੀ ਖੇਤਰਾਂ ਵਿਚ ਬਰਸਾਤ ਦਾ ਅਸਰ ਵੀ ਸੁਖਨਾ ਝੀਲ ਵਿੱਚ ਦੇਖਿਆ ਜਾਂਦਾ ਹੈ ਜਿਥੇ ਪਾਣੀ ਦਾ ਪੱਧਰ ਖਤਰੇ ਦੇ ਨਿਸ਼ਾਨ ਤਕ ਪਹੁੰਚ ਜਾਂਦਾ ਹੈ। ਸੁਖਨਾ ਝੀਲ ਦੇ ਪਾਣੀ ਦੇ ਛੱਡੇ ਜਾਣ ਤੋਂ ਬਾਅਦ ਨਾਲ ਵਸਦੇ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਵੀ ਵੇਖਿਆ ਜਾ ਰਿਹਾ ਹੈ।

ਜਦ ਕਿ ਪ੍ਰਸ਼ਾਸਨ ਵੱਲੋਂ ਪਹਿਲਾਂ ਹੀ ਲੋਕਾਂ ਨੂੰ ਇਸ ਬਾਰੇ ਸੁਚੇਤ ਕਰ ਦਿੱਤਾ ਜਾਂਦਾ ਹੈ ਤਾਂ ਜੋ ਉਹ ਆਪਣਾ ਇੰਤਜ਼ਾਮ ਕਰ ਸਕਣ। ਜਦੋਂ ਵੀ ਬਰਸਾਤ ਹੋਣ ਤੇ ਸੁਖਨਾ ਝੀਲ ਵਿੱਚ ਪਾਣੀ ਦਾ ਪੱਧਰ ਵਧਦਾ ਹੈ ਤਾਂ ਲੋਕਾਂ ਵਿਚ ਡਰ ਦਾ ਮਾਹੌਲ ਵੀ ਵਧ ਜਾਂਦਾ ਹੈ। ਆਸ ਪਾਸ ਦੇ ਖੇਤਰਾਂ ਵਿੱਚ ਲੋਕਾਂ ਨੂੰ ਜਿਥੇ ਅਲਰਟ ਜਾਰੀ ਕੀਤਾ ਜਾਂਦਾ ਹੈ ਉਥੇ ਹੀ ਜਾਣਕਾਰੀ ਦੇਣ ਤੋਂ ਬਾਅਦ ਹੀ ਫਲੱਡ ਗੇਟ ਖੋਲ੍ਹੇ ਜਾਂਦੇ ਹਨ। ਇੰਜੀਨੀਅਰਿੰਗ ਵਿਭਾਗ ਦੇ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਹੀ ਇਹ ਫਲੱਡ ਗੇਟ ਖੋਲ੍ਹੇ ਜਾਦੇ ਹਨ।

Check Also

ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ

ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …