ਆਈ ਤਾਜ਼ਾ ਵੱਡੀ ਖਬਰ
ਦੇਸ਼ ਵਿੱਚ ਵਾਪਰਨ ਵਾਲੇ ਹਾਦਸਿਆ ਵਿੱਚ ਬਹੁਤ ਸਾਰੇ ਲੋਕਾਂ ਦੀ ਜਾਨ ਚਲੀ ਜਾਂਦੀ ਹੈ ਅਜਿਹੇ ਹਾਦਸੇ ਬਹੁਤ ਸਾਰੇ ਲੋਕਾਂ ਦੀ ਜਾਨੀ-ਮਾਲੀ ਨੁਕਸਾਨ ਦਾ ਕਾਰਨ ਵੀ ਬਣ ਜਾਂਦੇ ਹਨ। ਕੁਝ ਸੜਕ ਹਾਦਸੇ ਅਚਾਨਕ ਵਾਪਰ ਜਾਂਦੇ ਹਨ ਅਤੇ ਕੁਝ ਹਾਦਸੇ ਵਾਹਨ ਚਾਲਕ ਦੀ ਗਲਤੀ ਨਾਲ ਵਾਪਰ ਜਾਂਦੇ ਹਨ। ਜਿਸ ਦਾ ਖਮਿਆਜਾ ਬਹੁਤ ਸਾਰੇ ਲੋਕਾਂ ਨੂੰ ਭੁਗਤਣਾ ਪੈਂਦਾ ਹੈ। ਅਜਿਹੇ ਹਾਦਸਿਆਂ ਨੂੰ ਰੋਕਣ ਲਈ ਸੜਕ ਆਵਾਜਾਈ ਮੰਤਰਾਲੇ ਵੱਲੋਂ ਕਈ ਤਰ੍ਹਾਂ ਦੇ ਨਿਯਮ ਲਾਗੂ ਕੀਤੇ ਜਾਂਦੇ ਹਨ,ਜਿਸ ਨਾਲ ਹਾਦਸਿਆਂ ਨੂੰ ਘੱਟ ਕੀਤਾ ਜਾ ਸਕੇ। ਉਥੇ ਹੀ ਵਾਹਨ ਚਾਲਕ ਨੂੰ ਵੀ ਆਵਾਜਾਈ ਸਬੰਧੀ ਲਾਗੂ ਕੀਤੇ ਗਏ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਜਾਂਦੀ ਹੈ, ਜਿਸ ਸਦਕਾ ਵਾਪਰਨ ਵਾਲੇ ਹਾਦਸੇ ਨੂੰ ਘੱਟ ਕੀਤਾ ਜਾ ਸਕੇ। ਇਸ ਤਰ੍ਹਾਂ ਕਰਨ ਨਾਲ ਬਹੁਤ ਸਾਰੇ ਲੋਕਾਂ ਦੀ ਜ਼ਿੰਦਗੀ ਸੁਰੱਖਿਅਤ ਹੋ ਜਾਵੇਗੀ।
ਹੁਣ ਮੋਦੀ ਸਰਕਾਰ ਵੱਲੋਂ ਬਾਹਰਲੇ ਮੁਲਕਾਂ ਵਾਲਾ ਕਾਨੂੰਨ ਲਿਆਉਣ ਵਿੱਚ ਦੇਸ਼ ਤਿਆਰੀ ਕਰ ਰਿਹਾ ਹੈ। ਜਿਸ ਨਾਲ ਹਾਦਸਿਆਂ ਨੂੰ ਘੱਟ ਕਰਨ ਵਿਚ ਸਹਾਇਤਾ ਪ੍ਰਾਪਤ ਹੋਵੇਗੀ। ਮਿਲੀ ਜਾਣਕਾਰੀ ਅਨੁਸਾਰ ਹੁਣ ਦੇਸ਼ ਅੰਦਰ ਸੜਕ ਹਾਦਸਿਆਂ ਨੂੰ ਘੱਟ ਕਰਨ ਲਈ ਟਰੱਕ ਚਾਲਕਾਂ ਦੇ ਕੰਮ ਵਿੱਚ ਬਦਲਾਅ ਕੀਤਾ ਜਾ ਰਿਹਾ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਕਿਹਾ ਹੈ ਕਿ ਜਿਸ ਤਰ੍ਹਾਂ ਵਿਦੇਸ਼ਾਂ ਵਿੱਚੋਂ ਟਰੱਕ ਚਾਲਕਾਂ ਦੇ ਕੰਮ ਦੇ ਘੰਟੇ ਨਿਰਧਾਰਤ ਕੀਤੇ ਗਏ ਹਨ। ਜਿਸ ਨਾਲ ਉਨ੍ਹਾਂ ਦੀ ਨੀਂਦ ਵੀ ਪੂਰੀ ਹੋ ਜਾਂਦੀ ਹੈ ਅਤੇ ਉਨ੍ਹਾਂ ਨੂੰ ਕੰਮ ਵੀ ਉਨ੍ਹਾਂ ਦੇ ਹਿਸਾਬ ਨਾਲ ਦਿੱਤਾ ਜਾਂਦਾ ਹੈ।
ਇਸ ਤਰ੍ਹਾਂ ਦਾ ਸਿਸਟਮ ਵੀ ਦੇਸ਼ ਅੰਦਰ ਲਾਗੂ ਕੀਤਾ ਜਾਣਾ ਚਾਹੀਦਾ ਹੈ। ਤਾਂ ਜੋ ਉਨੀਂਦਰਾ ਰਹਿਣ ਕਾਰਨ ਵਾਪਰਨ ਵਾਲੇ ਸੜਕੀ ਹਾਦਸਿਆਂ ਨੂੰ ਰੋਕਿਆ ਜਾ ਸਕੇ। ਕਿਉਂਕਿ ਬਹੁਤ ਸਾਰੇ ਟਰੱਕ ਡਰਾਈਵਰ ਲੰਮੇ ਸਮੇਂ ਤੱਕ ਡਰਾਈਵ ਕਰਦੇ ਹਨ, ਜਿਸ ਨਾਲ ਬਹੁਤ ਸਾਰੇ ਸੜਕ ਹਾਦਸੇ ਵਾਪਰ ਜਾਂਦੇ ਹਨ। ਹੁਣ ਨਿਤਿਨ ਗਡਕਰੀ ਵੱਲੋਂ ਰਾਸ਼ਟਰੀ ਸੜਕ ਸੁਰੱਖਿਆ ਪਰਿਸ਼ਦ ਨੂੰ ਮੰਗਲਵਾਰ ਨੂੰ ਸੰਬੋਧਨ ਕੀਤਾ ਗਿਆ ਹੈ। ਜਿਸ ਵਿਚ ਉਨ੍ਹਾਂ ਵੱਲੋਂ ਕਈ ਅਹਿਮ ਫ਼ੈਸਲੇ ਲੈਂਦੇ ਹੋਏ ਸਾਰੇ ਕੌਂਸਲ ਇਹ ਨਿਰਦੇਸ਼ ਜਾਰੀ ਕੀਤੇ ਜਾ ਰਹੇ ਹਨ ਕਿ ਹਰ ਦੋ ਮਹੀਨਿਆਂ ਬਾਅਦ ਮੀਟਿੰਗ ਕੀਤੀ ਜਾਵੇ ਅਤੇ ਅਪਡੇਟ ਸਾਂਝੀ ਕੀਤੀ ਜਾਵੇ।
ਇਸ ਬਾਰੇ ਉਨ੍ਹਾਂ ਕਿਹਾ ਕਿ ਉਹ ਸਾਰੇ ਮੁੱਖ ਮੰਤਰੀਆਂ ਅਤੇ ਜ਼ਿਲ੍ਹਾ ਕੁਲੈਕਟਰ ਨੂੰ ਵੀ ਇਸ ਨਿਯਮ ਨੂੰ ਲਾਗੂ ਕਰਨ ਵਾਸਤੇ ਆਦੇਸ਼ ਦੇਣਗੇ। ਕਿਉਂਕਿ ਡਰਾਈਵਰਾਂ ਵੱਲੋਂ ਥਕਾਵਟ ਦੇ ਕਾਰਨ ਬਹੁਤ ਸਾਰੇ ਹਾਦਸੇ ਵਾਪਰ ਜਾਂਦੇ ਹਨ। ਇਸ ਲਈ ਪਾਇਲਟ ਦੇ ਬਰਾਬਰ ਡਰਾਈਵਿੰਗ ਦੇ ਘੰਟੇ ਵੀ ਟਰੱਕ ਡਰਾਈਵਰਾਂ ਲਈ ਵੀ ਨਿਰਧਾਰਤ ਕੀਤੇ ਜਾਣੇ ਚਾਹੀਦੇ ਹਨ। ਇਸ ਬਾਰੇ ਨਿਤਿਨ ਗਡਕਰੀ ਵੱਲੋਂ ਟਵੀਟ ਕਰਕੇ ਜਾਣਕਾਰੀ ਸਾਂਝੀ ਕੀਤੀ ਗਈ ਹੈ ਅਤੇ ਵਪਾਰਕ ਵਾਹਨਾਂ ਲਈ ਆਨ ਬੋਰਡ ਸਲੀਪ ਡਿਟੈਕਸਨ ਸੈਸਰਾ ਲਈ ਵੀ ਜੋਰ ਦਿੱਤਾ ਗਿਆ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …