ਆਈ ਤਾਜ਼ਾ ਵੱਡੀ ਖਬਰ
ਪੰਜਾਬ ਦੀ ਸਿਆਸਤ ਨੂੰ ਲੈ ਕੇ ਆਏ ਦਿਨ ਹੀ ਕੋਈ ਨਾ ਕੋਈ ਅਜਿਹੀ ਖਬਰ ਸਾਹਮਣੇ ਆ ਜਾਂਦੀ ਹੈ ਜੋ ਚਰਚਾ ਦਾ ਵਿਸ਼ਾ ਬਣ ਜਾਂਦੀ ਹੈ। ਕੈਪਟਨ ਅਮਰਿੰਦਰ ਸਿੰਘ ਦੇ ਵੱਲੋਂ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਕਾਂਗਰਸ ਹਾਈਕਮਾਨ ਦੇ ਵੱਲੋਂ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਤਾਂ ਨਵਾਂ ਮੁੱਖ ਮੰਤਰੀ ਐਲਾਨਿਆ ਗਿਆ । ਚਰਨਜੀਤ ਸਿੰਘ ਚੰਨੀ ਪੰਜਾਬ ਦੇ ਇਤਿਹਾਸ ਦਾ ਪਹਿਲਾ ਦਲਿਤ ਸਿੱਖ ਚਿਹਰਾ ਹੈ , ਜਿਨ੍ਹਾਂ ਨੂੰ ਮੁੱਖ ਮੰਤਰੀ ਐਲਾਨਿਆ ਗਿਆ ਹੈ । ਮੁੱਖ ਮੰਤਰੀ ਬਣਨ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਵੱਖ ਵੱਖ ਧਾਰਮਿਕ ਸਥਾਨਾਂ ਤੇ ਜਾ ਕੇ ਨਤਮਸਤਕ ਹੋ ਰਹੇ ਹਨ । ਜਿੱਥੇ ਅੱਜ ਨਵੇਂ ਚੁਣੇ ਗਏ ਮੁੱਖ ਮੰਤਰੀ ਪਹਿਲਾਂ ਅੰਮ੍ਰਿਤਸਰ ਵਿਖੇ ਸ੍ਰੀ ਦਰਬਾਰ ਸਾਹਿਬ ਪਹੁੰਚੇ । ਜਿੱਥੇ ਜਾ ਕੇ ਕਈ ਧਾਰਮਿਕ ਸਥਾਨਾਂ ਤੇ ਗਏ ।
ਉਸ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਜਲੰਧਰ ਦੇ ਸੱਚਖੰਡ ਬੱਲਾਂ ਵਿਖੇ ਪਹੁੰਚੇ । ਜਿੱਥੇ ਪਹਿਲਾਂ ਤਾਂ ਉਹ ਗੁਰੂ ਸਾਹਿਬ ਦੇ ਚਰਨਾਂ ਵਿੱਚ ਨਤਮਸਤਕ ਹੋਏ ਤੇ ਫੇਰ ਉਨ੍ਹਾਂ ਦੇ ਵੱਲੋਂ ਕਈ ਵੱਡੇ ਐਲਾਨ ਕੀਤੇ ਗਏ । ਇਸ ਦੌਰਾਨ ਨਵੇਂ ਚੁਣੇ ਗਏ ਪ੍ਰਧਾਨ ਚਰਨਜੀਤ ਸਿੰਘ ਚੰਨੀ ਸਮੇਤ ਹੋਰ ਵੀ ਕਈ ਕਾਂਗਰਸੀ ਆਗੂ , ਵਰਕਰ ਅਤੇ ਮੰਤਰੀ ਸੱਚਖੰਡ ਬੱਲਾਂ ਵਿਖੇ ਪਹੁੰਚੇ ਸਨ । ਇਸ ਦੌਰਾਨ ਨਵੇਂ ਚੁਣੇ ਗਏ ਪ੍ਰਧਾਨ ਚਰਨਜੀਤ ਸਿੰਘ ਚੰਨੀ ਦੇ ਵੱਲੋਂ ਅੱਜ ਗੁਰੂ ਰਵਿਦਾਸ ਜੀ ਦੇ ਜੀਵਨ ਫਲਸਫੇ ਅਤੇ ਸਿੱਖਿਆਵਾਂ ਨੂੰ ਸਦੀਵੀ ਕਾਇਮ ਰੱਖਣ ਲਈ 101ਕਰੋੜ ਏਕੜ ਜ਼ਮੀਨ ਵਿਚ ਸ੍ਰੀ ਗੁਰੂ ਰਵਿਦਾਸ ਚੇਅਰ ਸਥਾਪਤ ਕਰਨ ਦਾ ਐਲਾਨ ਕੀਤਾ ਗਿਆ ।
ਇੰਨਾ ਹੀ ਨਹੀਂ ਸਗੋਂ ਉਨ੍ਹਾਂ ਦੇ ਵੱਲੋਂ ਇਹ ਵੀ ਐਲਾਨ ਕੀਤਾ ਗਿਆ ਕਿ ਸਰਕਾਰ ਵੱਲੋਂ ਆਉਣ ਵਾਲੇ ਦੱਸ ਸਾਲਾਂ ਦੇ ਲਈ ਚੇਅਰ ਦੇ ਸੰਚਾਲਨ ਅਤੇ ਰੱਖ ਰਖਾਅ ਨੂੰ ਯਕੀਨੀ ਬਣਾਇਆ ਜਾਵੇਂਗਾ । ਇਸ ਤੋਂ ਇਲਾਵਾ ਚਰਨਜੀਤ ਸਿੰਘ ਚੰਨੀ ਕਾਲਜ ਕਪੂਰਥਲਾ ਵਿਖੇ ਬਾਬਾ ਸਾਹਿਬ ਡਾ ਬੀ ਆਰ ਅੰਬੇਦਕਰ ਨੂੰ ਸਮਰਪਤ ਅਜਾਇਬਘਰ ਦਾ ਨੀਂਹ ਪੱਥਰ ਰੱਖਿਆ ਜਾਵੇਗਾ ।
ਇਸੇ ਤਰ੍ਹਾਂ ਰਾਜ ਵਿੱਚ ਬਾਬਾ ਸਾਹਿਬ ਦੇ ਨਾਂ ਤੇ ਇਕ ਮੈਨੇਜਮੈਂਟ ਕਾਲਜ ਵੀ ਸਥਾਪਤ ਕੀਤਾ ਜਾਵੇਗਾ । ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਲੋਕਾਂ ਨੂੰ ਮਿਆਰੀ ਸਿੱਖਿਆ ਦੇਣ ਦੇ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ । ਮੁੱਖ ਮੰਤਰੀ ਨੇ ਡੇਰੇ ਵੱਲੋਂ ਲੋਕਾਂ ਦੀ ਸਮਾਜਿਕ ਅਤੇ ਆਰਥਿਕ ਕੰਮਾਂ ਵਿੱਚ ਨਿਭਾਈ ਗਈ ਭੂਮਿਕਾ ਦੀ ਸ਼ਲਾਘਾ ਵੀ ਕੀਤੀ ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …