ਆਈ ਤਾਜ਼ਾ ਵੱਡੀ ਖਬਰ
ਪੰਜਾਬ ਦੇ ਵਿੱਚ ਬੇਅਦਬੀਆਂ ਦੀ ਨਾਲ ਸਬੰਧਤ ਮਾਮਲਿਆਂ ਦੇ ਵਿੱਚ ਲਗਾਤਾਰ ਵਾਧਾ ਵੇਖਣ ਨੂੰ ਮਿਲ ਰਿਹਾ ਹੈ । ਹਰ ਰੋਜ਼ ਹੀ ਅਸੀਂ ਬੇਅਦਬੀਆਂ ਦੇ ਨਾਲ ਸਬੰਧਤ ਖ਼ਬਰਾਂ ਨੂੰ ਪੜ੍ਹਦੇ ਹਾਂ । ਜਿੱਥੇ ਕੁਝ ਸ਼ਰਾਰਤੀ ਅਨਸਰਾਂ ਦੇ ਵੱਲੋਂ ਜਾਣਬੁੱਝ ਕੇ ਬੇਅਦਬੀਆਂ ਕੀਤੀਆਂ ਜਾਂਦੀਆਂ ਹਨ । ਜਿਸ ਕਾਰਨ ਲੋਕਾਂ ਦੇ ਵਿਚ ਕਾਫੀ ਰੋਸ ਵੇਖਣ ਨੂੰ ਮਿਲਦਾ ਹੈ । ਕਿਉਂਕਿ ਅਜਿਹੀਆਂ ਬੇਅਦਬੀ ਦੇ ਨਾਲ ਸਬੰਧਤ ਘਟਨਾਵਾਂ ਜਦੋਂ ਵਾਪਰਦੀਆਂ ਹਨ ਤਾਂ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਵੀ ਕਾਫ਼ੀ ਠੇਸ ਪਹੁੰਚਦੀ ਹੈ । ਬੇਅਦਬੀਆਂ ਦੀਆਂ ਘਟਨਾਵਾਂ ਜਦੋਂ ਵਾਪਰਦੀਆਂ ਹਨ ਤੇ ਲੋਕ ਉਨ੍ਹਾਂ ਦੇ ਵਿਰੋਧ ਵਿਚ ਰੋਸ ਪ੍ਰ-ਦ-ਰ-ਸ਼-ਨ ਕਰਦੇ ਹਨ ।
ਤੇ ਬੇਅਦਬੀ ਕਰਨ ਵਾਲਿਆਂ ਦੇ ਖ਼ਿਲਾਫ਼ ਕਾਰਵਾਈ ਦੀ ਮੰਗ ਵੀ ਉਨ੍ਹਾਂ ਵੱਲੋਂ ਕੀਤੀ ਜਾਂਦੀ ਹੈ । ਇਸੇ ਵਿਚਕਾਰ ਹੁਣ ਇਕ ਵੱਡੀ ਖਬਰ ਸਾਹਮਣੇ ਆ ਰਹੀ ਹੈ ਜ਼ਿਲ੍ਹਾ ਸੰਗਰੂਰ ਤੋਂ । ਜਿੱਥੇ ਕਿ ਧਾਰਮਿਕ ਸਥਾਨਾਂ ਤੇ ਸ਼ਰਾਰਤੀ ਅਨਸਰਾਂ ਦੇ ਵੱਲੋਂ ਲਗਾਤਾਰ ਹੀ ਬੇਅਦਬੀ ਦੀਆਂ ਘਟਨਾਵਾਂ ਨੂੰ ਅੰਜ਼ਾਮ ਦਿੱਤਾ ਜਾ ਰਿਹਾ ਹੈ । ਜਿਸ ਕਾਰਨ ਇਲਾਕੇ ਵਿੱਚ ਕਾਫੀ ਤਣਾਅ ਪੈਦਾ ਹੋ ਰਿਹਾ ਹੈ । ਤੇ ਲੋਕਾਂ ਦੀ ਜਾਨ ਮਾਲ ਨੂੰ ਵੀ ਨੁਕਸਾਨ ਪਹੁੰਚਣ ਦਾ ਖਦਸ਼ਾ ਬਣਿਆ ਹੋਇਆ ਹੈ।
ਜਿਸ ਕਾਰਨ ਹੁਣ ਜ਼ਿਲੇ ਅੰਦਰ ਸਮੂਹ ਧਾਰਮਿਕ ਸਥਾਨਾਂ ਤੇ ਅਗਲੇ ਹੁਕਮਾਂ ਤੱਕ ਠੀਕਰੀ ਪਹਿਰਾ ਲਗਾਉਣ ਦੇ ਲਈ ਪਿੰਡ ਦੀਆਂ ਸਮੂਹ ਪੰਚਾਇਤਾਂ ਅਤੇ ਧਾਰਮਿਕ ਸਥਾਨਾਂ ਦੀਆਂ ਕਮੇਟੀਆਂ ਬੋਰਡ ਟਰੱਸਟ ਤੇ ਦੇ ਮੁਖੀਆਂ ਦੀ ਜ਼ਿੰਮੇਵਾਰੀ ਲਗਾਈ ਗਈ ਹੈ । ਜੀ ਹਾਂ ਹੁਣ ਸੰਗਰੂਰ ਦੇ ਵਿੱਚ ਧਾਰਮਿਕ ਸਥਾਨਾਂ ਤੇ ਠੀਕਰੀ ਪਹਿਰੇ ਲੱਗਣਗੇ ਇਨ੍ਹਾਂ ਹਾਲਾਤਾਂ ਵਿੱਚ ਇਹ ਜ਼ਰੂਰੀ ਹੈ ਕਿ ਪਿੰਡਾਂ ਤੇ ਕਸਬਿਆਂ ਵਿੱਚ ਧਾਰਮਿਕ ਸਥਾਨਾਂ ਦੀ ਮਰਿਆਦਾ ਨੂੰ ਕਾਇਮ ਰੱਖਿਆ ਜਾਵੇ । ਤੇ ਧਾਰਮਿਕ ਸਥਾਨਾਂ ਤੇ ਦੀ ਸੁਰੱਖਿਆ ਅਤੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਨਾ ਪਹੁੰਚ ਸਕੇ ਅਤੇ ਇਹ ਹੁਕਮ 19 ਨਵੰਬਰ 2021 ਤਕ ਲਾਗੂ ਰਹਿਣਗੇ ।
ਸੰਗਰੂਰ ਪ੍ਰਸ਼ਾਸਨ ਦੇ ਵੱਲੋਂ ਇਹ ਹੁਕਮ ਜ਼ਿਲ੍ਹੇ ਦੇ ਅੰਦਰ ਵਧ ਰਹੀਆਂ ਬੇਅਦਬੀ ਦੀਆਂ ਘਟਨਾਵਾਂ ਨੂੰ ਵੇਖਦੇ ਹੋਏ ਲਿਆ ਗਿਆ ਹੈ ਤਾਂ ਜੋ ਮਾਹੌਲ ਖ਼ਰਾਬ ਹੋਣ ਤੋਂ ਬਚਾਇਆ ਜਾ ਸਕੇ । ਵਧੀਕ ਜ਼ਿਲ੍ਹਾ ਮੈਜਿਸਟਰੇਟ ਸ੍ਰੀ ਅਨਮੋਲ ਸਿੰਘ ਧਾਲੀਵਾਲ ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਇਹ ਫੈਸਲਾ ਲਿਆ ਗਿਆ ਹੈ । ਜ਼ਿਲ੍ਹੇ ਦੇ ਲੋਕਾਂ ਦੀ ਸੁਰੱਖਿਆ ਨੂੰ ਵੇਖਦੇ ਹੋਏ ਹੀ ਪ੍ਰਸ਼ਾਸਨ ਦੇ ਵੱਲੋਂ ਇਹ ਹੁਕਮ ਲਾਗੂ ਕੀਤੇ ਗਏ ਹਨ ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …