ਆਈ ਤਾਜਾ ਵੱਡੀ ਖਬਰ
ਇਸ ਹਫਤੇ ਦੇ ਵਿਚ ਬੀਤੇ ਕੁਝ ਦਿਨਾਂ ਦੌਰਾਨ ਹੋਣ ਵਾਲੀ ਬਰਸਾਤ ਨੇ ਜਿੱਥੇ ਮੌਸਮ ਵਿਚ ਇਕਦਮ ਤਬਦੀਲੀ ਕਰ ਦਿੱਤੀ ਹੈ। ਉਥੇ ਹੀ ਲੋਕਾਂ ਵੱਲੋਂ ਇਹ ਵੀ ਆਖਿਆ ਜਾ ਰਿਹਾ ਸੀ ਕਿ ਸਰਦੀ ਦਾ ਆਗਾਜ਼ ਹੋ ਚੁੱਕਾ ਹੈ। ਬੀਤੇ ਦਿਨਾਂ ਵਿਚ ਹੋਣ ਵਾਲੀ ਬਰਸਾਤ ਕਾਰਨ ਜਿੱਥੇ ਲੋਕਾਂ ਨੂੰ ਭਾਰੀ ਗਰਮੀ ਤੋਂ ਰਾਹਤ ਮਿਲੀ ਹੈ। ਉਥੇ ਹੀ ਮੌਸਮ ਦੀ ਤਬਦੀਲੀ ਕਾਰਨ ਕਈ ਤਰ੍ਹਾਂ ਦੀਆਂ ਬਿਮਾਰੀਆਂ ਦੀ ਚਪੇਟ ਵਿੱਚ ਆਉਣ ਕਾਰਨ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਵੀ ਕਰਨਾ ਪੈ ਰਿਹਾ ਹੈ। ਉੱਥੇ ਹੀ ਇਸ ਬਰਸਾਤ ਕਾਰਨ ਪਹਾੜੀ ਖੇਤਰਾਂ ਵਿੱਚ ਕਈ ਜਗ੍ਹਾ ਤੇ ਜ਼ਮੀਨ ਖਿਸਕਣ ਕਾਰਨ ਬਹੁਤ ਸਾਰੇ ਹਾਦਸੇ ਵਾਪਰਨ ਦੀਆਂ ਖ਼ਬਰਾਂ ਸਾਹਮਣੇ ਆਈਆਂ ਹਨ
ਜਿੱਥੇ ਲੋਕਾਂ ਦਾ ਭਾਰੀ ਜਾਨੀ ਅਤੇ ਮਾਲੀ ਨੁਕਸਾਨ ਹੋ ਰਿਹਾ ਹੈ। ਪੰਜਾਬ ਵਿਚ ਵੀ ਇਸ ਬਰਸਾਤ ਦੇ ਕਾਰਨ ਜਿੱਥੇ ਲੋਕਾਂ ਨੂੰ ਆਵਾਜਾਈ ਦੀਆਂ ਮੁਸ਼ਕਲਾਂ ਪੇਸ਼ ਆਈਆਂ ਹਨ। ਉੱਥੇ ਹੀ ਕਈ ਹਾਦਸੇ ਵੀ ਵਾਪਰੇ ਹਨ। ਹੁਣ ਪੰਜਾਬ ਦੇ ਮੌਸਮ ਬਾਰੇ ਨਵੀਂ ਭਵਿੱਖਬਾਣੀ ਜਾਰੀ ਹੋਈ ਹੈ ਜਿੱਥੇ ਇਹ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਮੌਸਮ ਵਿਭਾਗ ਵੱਲੋਂ ਜਿਥੇ ਸਮੇਂ-ਸਮੇਂ ਤੇ ਆਉਣ ਵਾਲੇ ਦਿਨਾਂ ਦੇ ਮੌਸਮ ਸਬੰਧੀ ਜਾਣਕਾਰੀ ਪਹਿਲਾਂ ਤੋਂ ਹੀ ਲੋਕਾਂ ਨੂੰ ਮੁਹਈਆ ਕਰਵਾ ਦਿੱਤੀ ਜਾਂਦੀ ਹੈ। ਉਥੇ ਹੀ ਹੁਣ ਮੌਸਮ ਵਿਭਾਗ ਵੱਲੋਂ ਜਾਰੀ ਕੀਤੀ ਗਈ
ਜਾਣਕਾਰੀ ਦੇ ਅਨੁਸਾਰ ਸ਼ਨੀਵਾਰ ਦੇ ਮੌਸਮ ਨਾਲ ਲੋਕਾਂ ਨੂੰ ਫਿਰ ਤੋਂ ਗਰਮੀ ਦਾ ਅਹਿਸਾਸ ਹੋ ਰਿਹਾ ਹੈ। ਕਿਉਂਕਿ ਸ਼ਨੀਵਾਰ ਸਵੇਰ ਨੂੰ ਹੀ ਦਰਜ ਕੀਤੇ ਗਏ ਪਾਰੇ ਦੇ ਅਨੁਸਾਰ ਲੁਧਿਆਣਾ ਦੇ ਵਿਚ 26 ਡਿਗਰੀ ਸੈਲਸੀਅਸ ਤਕ ਪਹੁੰਚ ਗਿਆ ਹੈ। ਉਥੇ ਹੀ ਮਹਾਂਨਗਰ ਦੇ ਵਿੱਚ ਲੋਕਾਂ ਨੂੰ ਤੇਜ਼ ਧੁੱਪ ਦਾ ਸਾਹਮਣਾ ਕਰਨਾ ਪਿਆ ਅਤੇ ਕੰਮ ਤੇ ਜਾਂਦੇ ਸਮੇਂ ਅਤੇ ਕੰਮ ਕਰਦੇ ਸਮੇਂ ਵੀ ਗਰਮੀ ਮਹਿਸੂਸ ਹੋ ਰਹੀ ਹੈ।
ਉਥੇ ਹੀ ਮੌਸਮ ਵਿਭਾਗ ਵੱਲੋਂ ਦੱਸਿਆ ਗਿਆ ਹੈ ਕਿ ਸ਼ਨੀਵਾਰ ਸ਼ਾਮ ਤੱਕ ਤਬਦੀਲੀ ਦੇਖੀ ਜਾ ਸਕਦੀ ਹੈ। ਜਿੱਥੇ ਦਿਨ ਦੇ ਸਮੇਂ ਲੋਕਾਂ ਨੂੰ ਗਰਮੀ ਦਾ ਸਾਹਮਣਾ ਕਰਨਾ ਪਵੇਗਾ ਉੱਥੇ ਸ਼ਾਮ ਨੂੰ ਹੀ ਬੱਦਲਵਾਈ ਫਿਰ ਤੋਂ ਹੋ ਸਕਦੀ ਹੈ। ਜਿਸ ਨਾਲ ਮੌਸਮ ਫਿਰ ਤੋਂ ਸੁਹਾਵਣਾ ਹੋ ਜਾਵੇਗਾ ਅਤੇ ਤੇਜ਼ ਹਵਾਵਾਂ ਚੱਲਣ ਦੇ ਨਾਲ ਐਤਵਾਰ ਤੱਕ ਲੋਕਾਂ ਨੂੰ ਠੰਡਕ ਦਾ ਅਹਿਸਾਸ ਹੋਵੇਗਾ। ਜਿੱਥੇ ਪੰਜਾਬ ਵਿੱਚ ਠੰਢੀਆਂ ਤੇਜ਼ ਹਵਾਵਾਂ ਚੱਲਣਗੀਆ, ਉਥੇ ਹੀ ਬੱਦਲਵਾਈ ਰਹੇਗੀ ਅਤੇ 27 ਅਤੇ 28 ਸਤੰਬਰ ਤੱਕ ਜਿੱਥੇ ਮੌਸਮ ਤਬਦੀਲ ਹੋਵੇਗਾ ਉਥੇ ਹੀ ਬਰਸਾਤ ਵੀ ਹੋ ਸਕਦੀ ਹੈ। ਐਤਵਾਰ ਤੱਕ ਲੋਕਾਂ ਨੂੰ ਫਿਰ ਮੀਂਹ ਦਾ ਸਾਹਮਣਾ ਕਰਨਾ ਪਵੇਗਾ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …