ਆਈ ਤਾਜਾ ਵੱਡੀ ਖਬਰ
ਪੰਜਾਬ ਵਿੱਚ ਸਿਆਸਤ ਦੀ ਗੱਲ ਕੀਤੀ ਜਾਵੇ ਤਾਂ ਕਾਂਗਰਸ ਪਾਰਟੀ ਵਿੱਚ ਪਿਛਲੇ ਕਈ ਦਿਨਾਂ ਤੋਂ ਲਗਾਤਾਰ ਕੋਈ ਨਾ ਕੋਈ ਖ਼ਬਰ ਸਾਹਮਣੇ ਆ ਰਹੀ ਹੈ। ਜਿੱਥੇ ਪੰਜਾਬ ਦੇ ਹਲਾਤਾਂ ਉੱਪਰ ਵੀ ਗਹਿਰਾ ਅਸਰ ਹੁੰਦਾ ਹੈ। ਪੰਜਾਬ ਦੀ ਕਾਂਗਰਸ ਪਾਰਟੀ ਵਿੱਚ ਜਿਥੇ ਪਿਛਲੇ ਕਈ ਦਿਨਾਂ ਤੋਂ ਚੱਲ ਰਿਹਾ ਕਾਟੋ ਕਲੇਸ਼ ਖਤਮ ਹੋ ਚੁੱਕਾ ਹੈ। ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਅਗਲਾ ਮੁੱਖ ਮੰਤਰੀ ਹਾਈਕਮਾਂਡ ਵੱਲੋਂ ਐਲਾਨ ਦਿੱਤਾ ਗਿਆ ਸੀ। ਉਥੇ ਹੀ ਬੀਤੇ ਦਿਨੀਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਹਾਈ ਕਮਾਂਡ ਵੱਲੋਂ ਦਿੱਲੀ ਬੁਲਾਇਆ ਗਿਆ ਸੀ।
ਜਿੱਥੇ ਪੰਜਾਬ ਦੀ ਸਿਆਸਤ ਬਾਰੇ ਉਨ੍ਹਾਂ ਨਾਲ ਵਿਚਾਰ-ਚਰਚਾ ਕੀਤੀ ਗਈ ਅਤੇ ਮੰਤਰੀ ਮੰਡਲ ਵਾਸਤੇ ਕੁਝ ਨਵੇਂ ਚਿਹਰਿਆਂ ਉਪਰ ਵੀ ਗੱਲਬਾਤ ਕੀਤੀ ਗਈ ਸੀ। ਹੁਣ ਪੰਜਾਬ ਦੇ ਨਵੇ ਮੰਤਰੀਆ ਬਾਰੇ ਇੱਕ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਹੁਣ ਮੰਤਰੀ ਮੰਡਲ ਵਿਚ ਨਵੇਂ ਮੰਤਰੀ ਚੁਣੇ ਜਾਣਗੇ। ਪੰਜਾਬ ਦੀ ਕੈਬਨਿਟ ਵਿੱਚ ਫਿਰ ਤੋਂ ਇੱਕ ਵਾਰ ਫੇਰ ਬਦਲ ਹੋਣ ਜਾ ਰਿਹਾ ਹੈ। ਜਿਸ ਬਾਰੇ ਸੋਚਿਆ ਜਾ ਰਿਹਾ ਸੀ। ਕਿਉਂਕਿ ਬੀਤੇ ਦਿਨੀਂ ਹੋਈ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਰਾਹੁਲ ਗਾਂਧੀ ਦੀ ਮੀਟਿੰਗ ਤੋਂ ਬਾਅਦ ਇਹ ਕਿਆਸ ਅਰਾਈਆਂ ਲਗਾਈਆਂ ਜਾ ਰਹੀਆਂ ਸਨ।
ਉਥੇ ਹੀ ਇਹ ਖਬਰ ਪ੍ਰਾਪਤ ਹੋਈ ਹੈ ਕਿ ਹੁਣ ਸੱਤ ਨਵੇਂ ਚਿਹਰਿਆਂ ਨੂੰ ਮੰਤਰੀ ਮੰਡਲ ਵਿੱਚ ਸ਼ਾਮਲ ਕੀਤਾ ਜਾ ਰਿਹਾ ਹੈ। ਉਥੇ ਹੀ ਮੰਤਰੀ ਮੰਡਲ ਵਿਚ ਕੈਪਟਨ ਦੇ ਹਮਾਇਤੀਆਂ ਦਾ ਫੇਰ ਬਦਲ ਵੀ ਹੋ ਸਕਦਾ ਹੈ। ਉਧਰ ਕੈਪਟਨ ਅਮਰਿੰਦਰ ਸਿੰਘ ਵੱਲੋਂ ਵੀ ਆਖਿਆ ਗਿਆ ਸੀ ਕਿ ਉਨ੍ਹਾਂ ਵੱਲੋਂ ਆਪਣੇ ਵਿਧਾਇਕਾਂ ਨਾਲ ਸਲਾਹ ਮਸ਼ਵਰਾ ਕਰਕੇ ਹੀ ਅਗਲਾ ਕਦਮ ਚੁੱਕਿਆ ਜਾਵੇਗਾ। ਚਰਨਜੀਤ ਸਿੰਘ ਚੰਨੀ ਵੱਲੋਂ ਜਿਥੇ ਵੀਰਵਾਰ ਰਾਤ ਡੇਢ ਵਜੇ ਤੱਕ ਰਾਹੁਲ ਗਾਂਧੀ ਨਾਲ ਗੱਲਬਾਤ ਕੀਤੀ ਗਈ ਸੀ। ਉੱਥੇ ਹੀ ਸ਼ੁੱਕਰਵਾਰ ਨੂੰ ਦੋ ਵਜੇ ਦੇ ਕਰੀਬ ਉਹ ਸੜਕੀ ਰਸਤੇ ਰਾਹੀਂ ਚੰਡੀਗੜ੍ਹ ਪਹੁੰਚੇ ਸਨ।
ਹੁਣ ਦੱਸਿਆ ਗਿਆ ਹੈ ਕਿ ਸਾਡੇ ਬਾਰਾਂ ਵਜੇ ਦੇ ਕਰੀਬ ਗਵਰਨਰ ਹਾਊਸ ਉਪਰ ਮੁੱਖ ਮੰਤਰੀ ਵੱਲੋਂ ਪਹੁੰਚਣ ਉਪਰੰਤ ਨਵੇਂ ਕੈਬਨਿਟ ਮੰਤਰੀਆਂ ਦੀ ਸੂਚੀ ਗਵਰਨਰ ਨੂੰ ਸੌਂਪ ਦਿੱਤੀ ਜਾਵੇਗੀ। ਇਸ ਤਰਾਂ ਕਿਸੇ ਵੇਲੇ ਵੀ ਕੀਤਾ ਜਾ ਸਕਦਾ ਹੈ। ਉਥੇ ਹੀ ਇਹ ਜਾਣਕਾਰੀ ਸਾਹਮਣੇ ਆਈ ਹੈ ਕਿ ਇਸ ਨਵੀਂ ਕੈਬਨਿਟ ਵਿੱਚ ਪਰਗਟ ਸਿੰਘ, ਰਾਜ ਕੁਮਾਰ ਵੇਰਕਾ, ਅਮਰਿੰਦਰ ਸਿੰਘ ਰਾਜਾ ਵੜਿੰਗ, ਰਾਣਾ ਗੁਰਜੀਤ ਸਿੰਘ, ਕੁਲਜੀਤ ਸਿੰਘ ਨਾਗਰਾ, ਗੁਰਕੀਰਤ ਕੋਟਲੀ, ਸੰਗਤ ਸਿੰਘ ਗਿਲਜੀਆਂ ਨੂੰ ਚਰਨਜੀਤ ਸਿੰਘ ਚੰਨੀ ਦੀ ਨਵੀਂ ਕੈਬਨਿਟ ਵਿੱਚ ਸ਼ਾਮਲ ਕੀਤਾ ਜਾ ਸਕਦਾ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …