ਆਈ ਤਾਜ਼ਾ ਵੱਡੀ ਖਬਰ
ਸੋਗਮਈ ਖਬਰਾਂ ਦੇ ਸਾਹਮਣੇ ਆਉਣ ਨਾਲ ਮਾਹੌਲ ਸੋਗਮਈ ਹੋ ਜਾਂਦਾ ਹੈ ਅਤੇ ਜਿਸ ਦਾ ਅਸਰ ਦੇਸ਼ ਦੇ ਹਾਲਾਤਾਂ ਉਪਰ ਵੀ ਵੇਖਿਆ ਜਾਂਦਾ ਹੈ। ਦੇਸ਼ ਅੰਦਰ ਹਰ ਰੋਜ਼ ਵਾਪਰਦੇ ਸੜਕੀ ਹਾਦਸਿਆਂ ਵਿੱਚ ਬਹੁਤ ਸਾਰੇ ਲੋਕਾਂ ਦਾ ਜਾਨੀ ਮਾਲੀ ਨੁਕਸਾਨ ਹੋ ਜਾਂਦਾ ਹੈ। ਇਨ੍ਹਾਂ ਹਾਦਸਿਆਂ ਦੇ ਸ਼ਿਕਾਰ ਹੋਣ ਵਾਲੇ ਲੋਕਾਂ ਦੇ ਪਰਿਵਾਰਾਂ ਵਿੱਚ ਉਨ੍ਹਾਂ ਦੀ ਕਮੀ ਕਦੇ ਵੀ ਪੂਰੀ ਨਹੀਂ ਹੋ ਸਕਦੀ। ਸੜਕ ਦੁਰਘਟਨਾਵਾਂ ਨੂੰ ਰੋਕਣ ਲਈ ਸਰਕਾਰ ਵੱਲੋਂ ਜਿਥੇ ਬਹੁਤ ਸਾਰੇ ਨਿਯਮ ਲਾਗੂ ਕੀਤੇ ਜਾਦੇ ਹਨ। ਉਥੇ ਹੀ ਲੋਕਾਂ ਵੱਲੋਂ ਇਨ੍ਹਾਂ ਨਿਯਮਾਂ ਦੀ ਪਾਲਣਾ ਨਹੀਂ ਕੀਤੀ ਜਾਂਦੀ ਅਤੇ ਵਰਤੀ ਜਾਂਦੀ ਲਾਪਰਵਾਹੀ ਦੇ ਕਾਰਨ ਅਜਿਹੇ ਭਿਆਨਕ ਸੜਕ ਹਾਦਸੇ ਵਾਪਰ ਜਾਂਦੇ ਹਨ।
ਜਿਸ ਦਾ ਖਮਿਆਜ਼ਾ ਕਈ ਪਰਿਵਾਰਾਂ ਨੂੰ ਭੁਗਤਣਾ ਪੈ ਸਕਦਾ ਹੈ। ਹਰ ਰੋਜ਼ ਪੰਜਾਬ ਵਿਚ ਵਾਪਰ ਰਹੇ ਸੜਕ ਹਾਦਸਿਆਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਹੁਣ ਪੰਜਾਬ ਵਿੱਚ ਇਥੇ ਭਿਆਨਕ ਸੜਕ ਹਾਦਸਾ ਵਾਪਰਿਆ ਹੈ ਜਿੱਥੇ ਕਹਿਰ ਵਾਪਰਨ ਕਾਰਨ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਭਿਆਨਕ ਸੜਕ ਹਾਦਸਾ ਮਾਛੀਵਾੜਾ ਸਾਹਿਬ ਤੋਂ ਸਾਹਮਣੇ ਆਇਆ ਹੈ। ਜਿਥੇ ਵਾਪਰੇ ਸੜਕ ਹਾਦਸੇ ਵਿਚ ਇਕ ਨੌਜਵਾਨ ਦੀ ਮੌਤ ਹੋ ਗਈ ਹੈ। ਇਹ ਭਿਆਨਕ ਸੜਕ ਹਾਦਸਾ ਉਸ ਸਮੇਂ ਵਾਪਰਿਆ ਜਦੋਂ 24 ਸਾਲਾਂ ਦਾ ਨੌਜਵਾਨ ਚੰਦਨ ਕੁਮਾਰ ਇਕ ਫੈਕਟਰੀ ਵਿਚ ਕਾਰ ਡਰਾਈਵਰ ਵਜੋਂ ਨੌਕਰੀ ਕਰਦਾ ਸੀ।
ਇਹ ਨੌਜਵਾਨ ਆਪਣੀ ਡਿਊਟੀ ਤੇ ਤਾਇਨਾਤ ਸੀ ਅਤੇ ਨੀਲੋਵਾਲ ਸਾਈਡ ਮਾਛੀਵਾੜਾ ਸਾਹਿਬ ਵਿਖੇ ਇਕ ਸਟਾਫ ਨੂੰ ਘਰ ਛੱਡ ਕੇ ਵਾਪਸ ਪਰਤ ਰਿਹਾ ਸੀ। ਜਦੋਂ ਇਹ ਨੌਜਵਾਨ ਗੱਡੀ ਲੈ ਕੇ ਗੜ੍ਹੀ ਪੁਲ ਮਾਛੀਵਾੜਾ ਸਾਹਿਬ ਵਿਖੇ ਪਹੁੰਚਿਆ ਤਾਂ ਇੱਕ ਤੇਜ਼ ਰਫ਼ਤਾਰ ਟਰੱਕ ਵੱਲੋਂ ਇਸ ਦੀ ਕਾਰ ਨੂੰ ਟੱਕਰ ਮਾਰ ਦਿੱਤੀ ਗਈ। ਇਹ ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਚਾਲਕ ਨੌਜਵਾਨ ਚੰਦਰ ਕੁਮਾਰ 24 ਸਾਲਾਂ ਦੀ ਮੌਕੇ ਤੇ ਹੀ ਮੌਤ ਹੋ ਗਈ। ਇਸ ਘਟਨਾ ਦੀ ਜਾਣਕਾਰੀ ਮਿਲਣ ਤੇ ਪੁਲਸ ਵੱਲੋਂ ਮੌਕੇ ਤੇ ਪਹੁੰਚ ਕੀਤੀ ਗਈ ।
ਮ੍ਰਿਤਕ ਨੌਜਵਾਨ ਦੀ ਲਾਸ਼ ਨੂੰ ਪੁਲੀਸ ਵੱਲੋਂ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ। ਉਥੇ ਹੀ ਇਸ ਸਾਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਮ੍ਰਿਤਕ ਨੌਜਵਾਨ ਪਰਿਵਾਰ ਵਿਚ ਪਿੱਛੇ ਆਪਣੀ 10 ਮਹੀਨੇ ਪਹਿਲਾਂ ਵਿਆਹੀ ਹੋਈ ਗਰਭਵਤੀ ਪਤਨੀ ਨੂੰ ਛੱਡ ਗਿਆ ਹੈ। ਇਸ ਘਟਨਾ ਕਾਰਨ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …