ਆਈ ਤਾਜ਼ਾ ਵੱਡੀ ਖਬਰ
ਪੰਜਾਬ ਸਰਕਾਰ ਵੱਲੋਂ ਜਿਥੇ ਅੱਜ ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਸਮੇਂ ਦੇ ਹਾਣੀ ਬਣਾ ਕੇ ਆਧੁਨਿਕ ਸਹੂਲਤਾਂ ਨਾਲ ਲੈਸ ਕੀਤਾ ਜਾ ਰਿਹਾ ਹੈ। ਤਾਂ ਜੋ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਕਿਸੇ ਵੀ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਕਰੋਨਾ ਦੇ ਦੌਰ ਵਿੱਚ ਸਰਕਾਰੀ ਸਕੂਲਾਂ ਵਿੱਚ ਆਉਣ ਵਾਲੇ ਬੱਚਿਆਂ ਦੀ ਗਿਣਤੀ ਵਿੱਚ ਵਾਧਾ ਵੀ ਦਰਜ ਕੀਤਾ ਗਿਆ ਸੀ। ਕਿਉਂਕਿ ਸਰਕਾਰੀ ਸਕੂਲਾਂ ਵਿੱਚ ਸਰਕਾਰ ਵੱਲੋਂ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਅਤੇ ਪ੍ਰਾਈਵੇਟ ਸਕੂਲਾਂ ਦੇ ਮੁਕਾਬਲੇ ਘੱਟ ਖ਼ਰਚ ਨੇ ਲੋਕਾਂ ਨੂੰ ਸਰਕਾਰੀ ਸਕੂਲਾਂ ਵਿੱਚ ਆਉਣ ਲਈ ਪ੍ਰੇਰਿਤ ਕੀਤਾ। ਉੱਥੇ ਹੀ ਸਕੂਲਾਂ ਦੇ ਅਧਿਆਪਕਾਂ ਵੱਲੋਂ ਕਈ ਜਗਾ ਤੇ ਬੱਚਿਆਂ ਨਾਲ ਕੀਤੇ ਜਾਂਦੇ ਵਿਵਹਾਰ ਦੇ ਕਾਰਨ ਬਹੁਤ ਸਾਰੇ ਸਕੂਲ ਅਤੇ ਅਧਿਆਪਕ ਚਰਚਾ ਦਾ ਵਿਸ਼ਾ ਬਣ ਜਾਂਦੇ ਹਨ।
ਜਿਸ ਕਾਰਨ ਬਹੁਤ ਸਾਰੇ ਬੱਚਿਆਂ ਨੂੰ ਮਾਨਸਿਕ ਤਣਾਅ ਦੇ ਦੌਰ ਵਿਚੋਂ ਵੀ ਗੁਜ਼ਰਨਾ ਪੈਂਦਾ ਹੈ। ਹੁਣ ਪੰਜਾਬ ਵਿੱਚ ਇੱਥੇ ਸਕੂਲ ਵਿਚ ਕਲਾਸ ਚ ਅਜਿਹਾ ਹਾਦਸਾ ਵਾਪਰਿਆ ਹੈ ਜਿਸ ਬਾਰੇ ਹੁਣ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਜਲੰਧਰ ਤੇ ਭਾਰਗੋ ਕੈਂਪ ਦੇ ਸਰਕਾਰੀ ਗਰਲਜ਼ ਸੀਨੀਅਰ ਸਕੈਂਡਰੀ ਸਮਾਰਟ ਸਕੂਲ ਤੋਂ ਸਾਹਮਣੇ ਆਇਆ ਹੈ। ਜਿੱਥੇ ਪੜ੍ਹਨ ਵਾਲੀ ਇਕ ਬੱਚੀ ਦੇ ਮਾਪਿਆਂ ਵੱਲੋਂ ਉਨਾਂ ਦੀ ਬਚੀ ਨਾਲ ਅਧਿਆਪਕ ਵੱਲੋਂ ਕੀਤੀ ਗਈ ਕੁੱਟਮਾਰ ਦੇ ਕਾਰਨ ਹੰਗਾਮਾ ਕੀਤਾ ਗਿਆ ਹੈ।
ਜਿੱਥੇ ਬੱਚੀ ਦੇ ਮਾਪਿਆਂ ਵੱਲੋਂ ਇਨਸਾਫ਼ ਦੀ ਮੰਗ ਕੀਤੀ ਗਈ ਹੈ ਉਥੇ ਹੀ ਆਖਿਆ ਗਿਆ ਹੈ ਕਿ ਅਗਰ ਉਹਨਾਂ ਦੀ ਸੁਣਵਾਈ ਨਹੀਂ ਹੁੰਦੀ ਹੈ, ਉਹ ਇਸਦੀ ਸ਼ਿਕਾਇਤ ਪੁਲਸ ਦੇ ਉੱਚ ਅਧਿਕਾਰੀਆਂ ਤੱਕ ਵੀ ਕਰਨਗੇ। ਉਨ੍ਹਾਂ ਵੱਲੋਂ ਇਨਸਾਫ਼ ਦੀ ਮੰਗ ਕੀਤੀ ਗਈ ਹੈ ਕਿ ਉਨ੍ਹਾਂ ਦੀ ਬੱਚੀ ਨਾਲ ਸਕੂਲ ਦੀ ਅਧਿਆਪਕਾ ਰਜਿੰਦਰ ਕੌਰ ਵੱਲੋਂ ਕੁੱਟਮਾਰ ਕੀਤੀ ਗਈ ਹੈ। ਬੀਤੇ ਦਿਨੀਂ ਜਦੋਂ ਬੱਚੀ ਵੱਲੋਂ ਸਕੂਲ ਇੰਗਲਿਸ਼ ਦੀ ਕਾਪੀ ਲੈ ਕੇ ਜਾਣਾ ਭੁੱਲ ਗਈ , ਤਾਂ ਬੱਚੀ ਦੇ ਥੱਪੜ ਮਾਰੇ ਗਏ ਅਤੇ ਉਸ ਨੂੰ ਕਾਫ਼ੀ ਸਮਾਂ ਕਲਾਸ ਵਿੱਚ ਹੱਥ ਉੱਪਰ ਕਰਕੇ ਖੜਾ ਕੀਤਾ ਗਿਆ।
ਜਿਸ ਤੋਂ ਬਾਅਦ ਬੱਚੀ ਕਾਫੀ ਡਰ ਗਈ। ਘਰ ਆ ਕੇ ਉਸ ਵੱਲੋਂ ਇਸ ਬਾਰੇ ਕੁਝ ਵੀ ਨਹੀਂ ਦੱਸਿਆ ਗਿਆ। ਪਰ ਬਾਅਦ ਵਿੱਚ ਬੱਚੀ ਦੀ ਹਾਲਤ ਦੇਖ ਕੇ ਮਾਪਿਆਂ ਵੱਲੋਂ ਪੁੱਛੇ ਜਾਣ ਤੇ ਬੱਚੀ ਨੇ ਸਾਰੀ ਘਟਨਾ ਬਾਰੇ ਜਾਣਕਾਰੀ ਦਿੱਤੀ। ਬੱਚੀ ਦੇ ਮਾਪਿਆਂ ਵੱਲੋਂ ਬੱਚੀ ਦੀ ਹੋਈ ਕੁੱਟਮਾਰ ਦੀ ਮੈਡੀਕਲ ਰਿਪੋਰਟ ਵੀ ਬਣਾਈ ਗਈ ਹੈ। ਉਥੇ ਹੀ ਇਸ ਗੱਲ ਦੀ ਪੁਸ਼ਟੀ ਵੀ ਕੀਤੀ ਗਈ ਹੈ ਕਿ ਬੱਚੀ ਨੂੰ ਇੱਕ ਕੰਨ ਤੋਂ ਸੁਣਨ ਵਿੱਚ ਸਮੱਸਿਆ ਹੋ ਰਹੀ ਹੈ। ਉਥੇ ਹੀ ਅਧਿਆਪਕਾਂ ਵੱਲੋਂ ਬੱਚੀ ਦੀ ਕੁੱਟਮਾਰ ਤੋਂ ਇਨਕਾਰ ਕੀਤਾ ਗਿਆ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …