ਆਈ ਤਾਜ਼ਾ ਵੱਡੀ ਖਬਰ
ਭਾਰਤ ਵਿਚ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਕਾਰਨ ਦੇਸ਼ ਭਰ ਵਿੱਚ ਸਿਆਸਤ ਗਰਮਾਈ ਹੋਈ ਹੈ ਜਿਸ ਦਾ ਅਸਰ ਸਿਆਸੀ ਪਾਰਟੀਆਂ ਵਿੱਚ ਆਏ ਦਿਨ ਹੀ ਵੇਖਣ ਨੂੰ ਮਿਲਦਾ ਰਹਿੰਦਾ ਹੈ। ਪਿਛਲੇ ਦਿਨੀਂ ਕਾਂਗਰਸ ਪਾਰਟੀ ਨੂੰ ਇੱਕ ਬਹੁਤ ਵੱਡਾ ਝਟਕਾ ਲੱਗਾ ਜਦੋਂ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਅਸਤੀਫਾ ਦੇ ਦਿੱਤਾ ਜਿਸ ਦੇ ਚਲਦਿਆਂ ਪੂਰੇ ਸੂਬੇ ਵਿੱਚ ਹਲਚੱਲ ਦਾ ਮਾਹੌਲ ਬਣ ਗਿਆ। ਕਾਂਗਰਸ ਪਾਰਟੀ ਵੱਲੋਂ ਬਾਰ-ਬਾਰ ਦਿੱਲੀ ਬੁਲਾਏ ਜਾਣ ਨੂੰ ਆਪਣਾ ਅਪਮਾਨ ਮੰਨ ਕੇ ਕੈਪਟਨ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਦਾ ਫੈਸਲਾ ਲਿਆ ਸੀ।
ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫ਼ਾ ਦੇਣ ਤੋਂ ਬਾਅਦ ਕਾਂਗਰਸ ਪਾਰਟੀ ਨੇ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਐਲਾਨ ਕੀਤਾ। ਪੰਜਾਬ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਹੀ ਚਰਨਜੀਤ ਸਿੰਘ ਚੰਨੀ ਦੁਆਰਾ ਕਈ ਕੰਮ ਕੀਤੇ ਗਏ ਅਤੇ ਬਹੁਤ ਸਾਰੇ ਲੋਕਾਂ ਦੇ ਹਿੱਤਾਂ ਲਈ ਕੰਮ ਕਰਨ ਦਾ ਐਲਾਨ ਵੀ ਕੀਤਾ।
ਚਰਨਜੀਤ ਸਿੰਘ ਚੰਨੀ ਦੁਆਰਾ ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਉਪਰੰਤ ਕਈ ਸਮਾਗਮ ਵਿਚ ਹਿੱਸਾ ਲਿਆ ਗਿਆ ਅਤੇ ਲੋਕਾਂ ਵੱਲੋਂ ਕਾਂਗਰਸ ਸਰਕਾਰ ਦੇ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਉਣ ਦੇ ਫੈਸਲੇ ਨੂੰ ਕਾਫੀ ਸਰਾਇਆ ਵੀ ਜਾ ਰਿਹਾ ਹੈ ਅਤੇ ਲੋਕਾਂ ਵੱਲੋਂ ਇਸ ਫੈਸਲੇ ਦਾ ਸਮਰਥਨ ਵੀ ਕੀਤਾ ਜਾ ਰਿਹਾ ਹੈ। ਚਰਨਜੀਤ ਸਿੰਘ ਚੰਨੀ ਨਾਲ ਜੁੜੀ ਨਵਾਂਸ਼ਹਿਰ ਤੋਂ ਇਕ ਹੋਰ ਵੱਡੀ ਜਾਣਕਾਰੀ ਸਾਹਮਣੇ ਆਈ ਹੈ ਜਿਸ ਦੇ ਅਨੁਸਾਰ 28 ਸਤੰਬਰ ਨੂੰ ਉਹ ਇਕ ਵੱਡੇ ਸਮਾਗਮ ਵਿੱਚ ਸ਼ਿਰਕਤ ਕਰਨ ਜਾ ਰਹੇ ਹਨ।
ਪ੍ਰਾਪਤ ਜਾਣਕਾਰੀ ਅਨੁਸਾਰ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਦੇ ਜਨਮ ਦਿਨ ਦੇ ਮੌਕੇ ਤੇ ਰਾਜ ਪੱਧਰ ਤੇ ਇਕ ਵੱਡਾ ਸਮਾਗਮ ਕੀਤਾ ਜਾ ਰਿਹਾ ਹੈ। ਵੱਡੀਆਂ ਹਸਤੀਆਂ ਸ਼ਿਰਕਤ ਕਰਨ ਜਿਨ੍ਹਾਂ ਵਿਚ ਐਮ ਐਲ ਏ, ਮੰਤਰੀ ਸਹਿਬਾਨ, ਜ਼ਿਲ੍ਹਾ ਪ੍ਰਸ਼ਾਸ਼ਨ ਅਧਿਕਾਰੀ, ਵੀ.ਆਈ.ਪੀਜ਼ ਸ਼ਾਮਿਲ ਹੋਣਗੇ ਅਤੇ ਇਸ ਦੇ ਨਾਲ ਹੀ ਆਮ ਜਨਤਾ ਨੂੰ ਵੀ ਇਸ ਸਮਾਗਮ ਦਾ ਹਿੱਸਾ ਬਣਨ ਲਈ ਸੱਦਾ ਦਿੱਤਾ ਗਿਆ ਹੈ। ਸਰਦਾਰ ਭਗਤ ਸਿੰਘ ਦੇ ਜਨਮ ਦਿਵਸ ਮੌਕੇ ਤੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੀ ਆਪਣੀ ਹਾਜ਼ਰੀ ਲਗਾਉਣਗੇ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …