ਆਈ ਤਾਜ਼ਾ ਵੱਡੀ ਖਬਰ
ਜਿੱਥੇ ਦੇਸ਼ ਅੰਦਰ ਅੱਜ ਕਿਸਾਨੀ ਸੰਘਰਸ਼ ਪੂਰੇ ਜ਼ੋਰ-ਸ਼ੋਰ ਨਾਲ ਚੱਲ ਰਿਹਾ ਹੈ ਅਤੇ ਕਿਸਾਨੀ ਸੰਘਰਸ਼ ਨੂੰ ਭਰਪੂਰ ਸਮਰਥਨ ਵੀ ਮਿਲ ਰਿਹਾ ਹੈ। ਉਥੇ ਹੀ ਪੰਜਾਬ ਦੀ ਸਿਆਸਤ ਵਿਚ ਵੀ ਕਾਫੀ ਉਥਲ-ਪੁਥਲ ਵੇਖੀ ਜਾ ਰਹੀ ਹੈ। ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਪੂਰੇ ਸੂਬੇ ਦੇ ਲੋਕਾਂ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ ਕਿ ਕਿਸ ਤਰ੍ਹਾਂ ਨਾਲ ਆਪਣੀ ਜ਼ਿੰਮੇਦਾਰੀ ਨੂੰ ਨਿਭਾਉਣਗੇ। ਪੰਜਾਬ ਦੇ ਮੁੱਖ ਮੰਤਰੀ ਵਜੋਂ ਆਪਣਾ ਅਹੁਦਾ ਸੰਭਾਲਣ ਦੇ ਬਾਅਦ ਚਰਨਜੀਤ ਸਿੰਘ ਚੰਨੀ ਵੱਲੋਂ ਪੰਜਾਬ ਦੇ ਕਈ ਸਰਕਾਰੀ ਕੰਮਾਂ ਨੂੰ ਨੇਪਰੇ ਚਾੜ੍ਹਿਆ ਜਾ ਰਿਹਾ ਹੈ ਅਤੇ ਆਮ ਜਨਤਾ ਨੂੰ ਵੀ ਕਈ ਨਵੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ।
ਚਰਨਜੀਤ ਸਿੰਘ ਚੰਨੀ ਹੌਲੀ ਹੌਲੀ ਆਪਣੀ ਸਾਦਗੀ ਦੇ ਕਾਰਨ ਪੰਜਾਬ ਦੀ ਜਨਤਾ ਦੇ ਦਿਲਾਂ ਵਿਚ ਆਪਣੀ ਜਗ੍ਹਾ ਬਣਾ ਰਹੇ ਹਨ, ਉਨ੍ਹਾਂ ਨੂੰ ਇੱਕ ਆਮ ਆਦਮੀ ਵਾਂਗ ਹੀ ਸਮਾਗਮਾਂ ਵਿੱਚ ਘੁੰਮਦਿਆਂ ਵੇਖਿਆ ਜਾਂਦਾ ਹੈ। ਮੁੱਖ ਮੰਤਰੀ ਦੀ ਇਸ ਗੱਲ ਤੋਂ ਸੁਬੇ ਦੀ ਜਨਤਾ ਕਾਫੀ ਪ੍ਰਭਾਵਿਤ ਨਜ਼ਰ ਆ ਰਹੀ ਹੈ ਅਤੇ ਉਹਨਾਂ ਦਾ ਮੁੱਖ ਮੰਤਰੀ ਵਜੋਂ ਕਾਫੀ ਸਮਰਥਨ ਅਤੇ ਸਤਿਕਾਰ ਕਰ ਰਹੀ ਹੈ। ਚਰਨਜੀਤ ਸਿੰਘ ਚੰਨੀ ਵੱਲੋਂ ਆਮ ਜਨਤਾ ਦੀਆਂ ਸਮੱਸਿਆਵਾਂ ਨੂੰ ਧਿਆਨ ਵਿਚ ਰੱਖਦਿਆਂ ਹੋਇਆਂ ਕੈਬਨਿਟ ਦੀ ਪਹਿਲੀ ਮੀਟਿੰਗ ਦੌਰਾਨ ਅਗਵਾਈ ਕਰਦਿਆਂ ਇਕ ਵੱਡਾ ਫੈਸਲਾ ਲਿਆ ਗਿਆ ਸੀ, ਜਿਸ ਵਿੱਚ ਉਨ੍ਹਾਂ ਨੇ ਪਿੰਡਾਂ ਦੇ ਸਰਪੰਚਾਂ ਅਤੇ ਮਿਉਂਸੀਪਲ ਕੌਂਸਲਰ ਲਈ ਐਂਟਰੀ ਕਾਰਡ ਮੁਹਇਆ ਕਰਵਾਏ ਸਨ ਤਾਂ ਜੋ ਆਮ ਲੋਕਾਂ ਦੀ ਸਮੱਸਿਆਵਾਂ ਨੂੰ ਸਿੱਧਾ ਉਹਨਾਂ ਤੱਕ ਪਹੁੰਚਾਇਆ ਜਾ ਸਕੇ।
ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਉਪਰੰਤ ਉਨ੍ਹਾਂ ਨੂੰ ਕਾਫ਼ੀ ਭਾਰੀ ਸਿਕਿਓਰਟੀ ਅਤੇ ਸੁਰੱਖਿਆ ਇੰਤਜ਼ਾਮ ਮੁਹਈਆ ਕਰਵਾਏ ਗਏ ਸਨ ਤਾਂ ਜੋ ਉਨ੍ਹਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ। ਚਰਨਜੀਤ ਸਿੰਘ ਚੰਨੀ ਵੱਲੋਂ ਉਸ ਸਮੇਂ ਉਹਨਾਂ ਨੇ ਪੰਜਾਬ ਦੀ ਡੀ.ਜੀ.ਪੀ ਨੂੰ ਉਹਨਾਂ ਦੀ ਸਿਕਿਊਰਟੀ ਨੂੰ ਘਟਾਉਣ ਬਾਰੇ ਵੀ ਆਖਿਆ ਗਿਆ ਸੀ ਕਿਉ ਕਿ ਉਹ ਇੱਕ ਸਾਦੇ ਇਨਸਾਨ ਵਜੋਂ ਹੀ ਵਿਚਰਨਾ ਚਾਹੁੰਦੇ ਹਨ।
ਚਰਨਜੀਤ ਸਿੰਘ ਚੰਨੀ ਵਲੋਂ ਹੁਣ ਪੰਜਾਬ ਦੇ ਡਾਇਰੈਕਟਰ ਜਨਰਲ ਆਫ ਪੁਲਿਸ ਇਕਬਾਲਪ੍ਰੀਤ ਸਿੰਘ ਸਹੋਤਾ ਨੂੰ ਇੱਕ ਚਿੱਠੀ ਲਿਖ ਕੇ ਹੁਕਮ ਜਾਰੀ ਕੀਤਾ ਗਿਆ ਹੈ। ਇਸ ਚਿੱਠੀ ਵਿੱਚ ਉਨ੍ਹਾਂ ਨੇ ਡੀ.ਜੀ.ਪੀ ਸਹੋਤਾ ਨੂੰ ਹੁਕਮ ਦਿੱਤਾ ਹੈ ਕਿ ਉਹਨਾਂ ਲਈ ਤਾਇਨਾਤ ਕੀਤੀ ਗਈ ਸਿਕਿਓਰਟੀ ਦੇ ਅਮਲੇ ਨੂੰ ਘਟਾ ਦਿੱਤਾ ਜਾਵੇ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …