Breaking News

ਇਥੇ ਇਕੋ ਸਕੂਲ ਚੋ 32 ਵਿਦਿਆਰਥੀ ਆ ਗਏ ਪੌਜੇਟਿਵ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਦੇਸ਼ ਅੰਦਰ ਪਿਛਲੇ ਸਾਲ ਤੋਂ ਸ਼ੁਰੂ ਹੋਈ ਕਰੋਨਾ ਦੀ ਲਾਗ ਅਜੇ ਤੱਕ ਖ਼ਤਮ ਹੋਣ ਦਾ ਨਾਮ ਨਹੀਂ ਲੈ ਰਹੀ। ਪਿਛਲੇ ਸਾਲ ਜਿਥੇ ਉਸ ਨੂੰ ਠੱਲ੍ਹ ਪਾਉਣ ਲਈ ਸਾਰੇ ਦੇਸ਼ ਵਿੱਚ ਤਾਲਾਬੰਦੀ ਤੱਕ ਕਰ ਦਿੱਤੀ ਗਈ ਸੀ। ਹਵਾਈ ਆਵਾਜਾਈ ਨੂੰ ਠੱਪ ਕਰ ਦਿੱਤਾ ਗਿਆ ਸੀ ਤਾਂ ਜੋ ਦੂਜੇ ਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ ਦੇ ਜ਼ਰੀਏ ਇਸ ਵਿੱਚ ਵਾਧਾ ਨਾ ਹੋ ਸਕੇ। ਉਥੇ ਹੀ ਵਿੱਦਿਅਕ ਅਦਾਰਿਆਂ ਨੂੰ ਵੀ ਬੰਦ ਕੀਤਾ ਗਿਆ ਸੀ ਤਾਂ ਜੋ ਬੱਚਿਆਂ ਨੂੰ ਇਸ ਕਰੋਨਾ ਦੀ ਚਪੇਟ ਵਿੱਚ ਆਉਣ ਤੋਂ ਬਚਾਇਆ ਜਾ ਸਕੇ। ਉੱਥੇ ਹੀ ਸਰਕਾਰ ਵੱਲੋਂ ਅਜੇ ਤੱਕ ਲੋਕਾਂ ਨੂੰ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਜਾ ਰਹੀ ਹੈ।

ਦੇਸ਼ ਵਿੱਚ ਕਰੋਨਾ ਟੀਕਾਕਰਨ ਵੀ ਲਾਜ਼ਮੀ ਕਰ ਦਿੱਤਾ ਗਿਆ ਹੈ। ਕਰੋਨਾ ਕੇਸਾਂ ਵਿਚ ਆਈ ਕਮੀ ਤੋਂ ਬਾਅਦ ਵਿਦਿਅਕ ਅਦਾਰਿਆਂ ਨੂੰ ਮੁੜ ਤੋਂ ਖੋਲ੍ਹਿਆ ਗਿਆ ਹੈ। ਉੱਥੇ ਹੀ ਵਿੱਦਿਅਕ ਅਦਾਰਿਆਂ ਵਿੱਚ ਆਉਣ ਵਾਲੇ ਅਧਿਆਪਕਾਂ ਦਾ ਕਰੋਨਾ ਟੀਕਾਕਰਨ ਲਾਜ਼ਮੀ ਕੀਤਾ ਗਿਆ ਹੈ। ਹੁਣ ਇੱਥੇ ਇੱਕ ਸਕੂਲ ਵਿੱਚੋਂ 32 ਵਿਦਿਆਰਥੀਆਂ ਦੇ ਕਰੋਨਾ ਤੋਂ ਪ੍ਰਭਾਵਤ ਹੋਣ ਦੀ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਸ੍ਰੀ ਨਗਰ ਤੋਂ ਸਾਹਮਣੇ ਆਇਆ ਹੈ ਜਿੱਥੇ ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲੇ ਦੇ ਇਕ ਨਿੱਜੀ ਸਕੂਲ ਵਿਚ 1 ਹੀ ਸਕੂਲ ਦੇ 32 ਵਿਦਿਆਰਥੀਆਂ ਦੀ ਚਪੇਟ ਵਿਚ ਆ ਗਏ ਹਨ।

ਜੰਮੂ ਕਸ਼ਮੀਰ ਦੀ ਸਰਕਾਰ ਵੱਲੋਂ ਸੂਬੇ ਅੰਦਰ ਦਸਵੀਂ ਅਤੇ ਬਾਰਵੀਂ ਕਲਾਸ ਦੇ ਬੱਚਿਆਂ ਨੂੰ ਸਕੂਲ ਆਉਣ ਦੀ ਇਜਾਜ਼ਤ ਦਿੱਤੀ ਗਈ ਸੀ। ਉਥੇ ਹੀ ਇਹ ਵੀ ਆਦੇਸ਼ ਦਿੱਤੇ ਗਏ ਸਨ ਕੇ ਕਲਾਸ ਵਿੱਚ ਆਉਣ ਵਾਲੇ ਸਾਰੇ ਬੱਚਿਆਂ ਦੇ ਕਰੋਨਾ ਟੈਸਟ ਕੀਤੇ ਜਾਣ, ਜਿਸ ਦੇ ਤਹਿਤ ਇਸ ਸਕੂਲ ਵਿਚ ਬੱਚਿਆਂ ਤੇ ਕੀਤੇ ਗਏ ਕਰੋਨਾ ਟੈਸਟ ਦੀ ਰਿਪੋਰਟ ਆਉਣ ਤੇ 32 ਵਿਦਿਆਰਥੀ ਕਰੋਨਾ ਦੀ ਚਪੇਟ ਵਿਚ ਆ ਗਏ ਹਨ।

ਭਾਰਤ ਵਿੱਚ ਕਰੋਨਾ ਦੀ ਦੂਜੀ ਲਹਿਰ ਤੇ ਅਜੇ ਪੂਰੀ ਤਰ੍ਹਾਂ ਕਾਬੂ ਨਹੀਂ ਪਾਇਆ ਗਿਆ ਹੈ ਉਥੇ ਹੀ ਤੀਜੀ ਲਹਿਰ ਦੀ ਸ਼ੁਰੂਆਤ ਹੁੰਦੀ ਨਜ਼ਰ ਆ ਰਹੀ ਹੈ। ਜਿਸ ਦੀ ਚਪੇਟ ਵਿੱਚ ਬਹੁਤ ਸਾਰੇ ਸਕੂਲਾਂ ਦੇ ਬੱਚੇ ਆ ਰਹੇ ਹਨ। ਸੂਬੇ ਅੰਦਰ ਕਰੋ ਨਾ ਕੇਸਾਂ ਦੀ ਕਮੀ ਤੋਂ ਬਾਅਦ ਹੀ ਵੱਡੀਆਂ ਕਲਾਸਾਂ ਦੇ ਬੱਚਿਆਂ ਨੂੰ ਸਕੂਲ ਆਉਣ ਦੀ ਇਜਾਜ਼ਤ ਦਿੱਤੀ ਗਈ ਸੀ।

Check Also

ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ

ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …