ਆਈ ਤਾਜ਼ਾ ਵੱਡੀ ਖਬਰ
ਜਿੱਥੇ ਬੀਤੇ ਕੁਝ ਦਿਨ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਪਣੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦਿੱਤਾ ਗਿਆ ਸੀ ਜਿਸ ਦੇ ਚੱਲਦੇ ਕਾਂਗਰਸ ਹਾਈ ਕਮਾਂਡ ਵੱਲੋਂ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਨਵਾਂ ਮੁੱਖ ਮੰਤਰੀ ਐਲਾਨਿਆ ਗਿਆ ਸੀ । ਕਾਫੀ ਖਲਬਲੀ ਕਾਂਗਰਸ ਪਾਰਟੀ ਦੇ ਵਿਚ ਮਚੀ ਹੋਈ ਸੀ । ਇਸੇ ਵਿਚਕਾਰ ਹੁਣ ਅੱਜ ਨਵਜੋਤ ਸਿੰਘ ਸਿੱਧੂ ਦੇ ਵੱਲੋਂ ਵੀ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਗਿਆ ਹੈ । ਜਿਸ ਤੋਂ ਸਾਫ ਜ਼ਾਹਰ ਹੁੰਦਾ ਹੈ ਕਿ ਕਾਂਗਰਸ ਪਾਰਟੀ ਦੇ ਵਿਚ ਪੰਜਾਬ ਦੀ ਕਾਂਗਰਸ ਪਾਰਟੀ ਦੇ ਵਿੱਚ ਸਭ ਕੁਝ ਠੀਕ ਨਹੀਂ ਹੈ । ਕਿਉਂਕਿ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਪਣੇ ਅਹੁਦੇ ਤੋਂ ਅਸਤੀਫ਼ਾ ਦਿੱਤਾ ਗਿਆ ਤੇ ਅੱਜ ਨਵਜੋਤ ਸਿੰਘ ਸਿੱਧੂ ਦੇ ਵੱਲੋਂ ਆਪਣੀ ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਤੋਂ ਅਸਤੀਫ਼ਾ ਦੇ ਦਿੱਤਾ ਹੈ ਤੇ ਇਸ ਵਿਚਕਾਰ ਹੁਣ ਕਾਂਗਰਸ ਪਾਰਟੀ ਦੇ ਇੱਕ ਹੋਰ ਮੰਤਰੀ ਦੇ ਵੱਲੋਂ ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਅਸਤੀਫਾ ਦੇ ਦਿੱਤਾ ਗਿਆ ਹੈ ।
ਦਰਅਸਲ ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ਾ ਦੇਣ ਤੋਂ ਬਾਅਦ ਹੁਣ ਇਕ ਹੋਰ ਅਸਤੀਫਾ ਪੰਜਾਬ ਦੀ ਕਾਂਗਰਸ ਪਾਰਟੀ ਤੋਂ ਆ ਗਿਆ ਹੈ । ਗੁਲਜ਼ਾਰ ਇੰਦਰ ਚਾਹਲ ਜੋ ਕਿ ਪੰਜਾਬ ਦੇ ਖਜ਼ਾਨਚੀ ਹਨ । ਉਨ੍ਹਾਂ ਦੇ ਵੱਲੋਂ ਵੀ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਨਵਜੋਤ ਸਿੰਘ ਸਿੱਧੂ ਦੇ ਵੱਲੋਂ ਪਹਿਲਾਂ ਇਸ ਮੰਤਰੀ ਨੇ ਨਾਲ ਮੁਲਾਕਾਤ ਕੀਤੀ ਗਈ ਤੇ ਬਾਅਦ ਚ ਗੁਲਜ਼ਾਰ ਇੰਦਰ ਦੇ ਵੱਲੋਂ ਆਪਣੇ ਖਜ਼ਾਨਚੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਗਿਆ ਹੈ । ਜਿਕਰਯੋਗ ਹੈ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਆਪਣੇ ਅਹੁਦੇ ਤੋਂ ਅਚਾਨਕ ਅਸਤੀਫ਼ਾ ਦੇ ਦਿੱਤਾ ।
ਜਿਸ ਦੇ ਚੱਲਦੇ ਪੰਜਾਬ ਸਿਆਸਤ ਵਿੱਚ ਵੱਡੀ ਹਲਚਲ ਮੱਚ ਗਈ । ਨਵਜੋਤ ਸਿੰਘ ਸਿੱਧੂ ਦੇ ਵੱਲੋਂ ਆਪਣਾ ਅਸਤੀਫ਼ਾ ਪੱਤਰ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਟਵਿੱਟਰ ਤੇ ਭੇਜਿਆ ਗਿਆ । ਸੋਨੀਆ ਗਾਂਧੀ ਨੂੰ ਲਿਖੇ ਗਏ ਪੱਤਰ ਵਿਚ ਉਨ੍ਹਾਂ ਲਿਖਿਆ ਕਿ ਮਨੁੱਖ ਦੇ ਚਰਿੱਤਰ ਦਾ ਪਤਨ ਸਮਝੌਤਿਆਂ ਤੋਂ ਹੁੰਦਾ ਹੈ, ਪੰਜਾਬ ਤੇ ਭਵਿੱਖ ਅਤੇ ਪੰਜਾਬ ਦੇ ਭਲੇ ਦੇ ਏਜੰਡੇ ਦੇ ਨਾਲ ਕਦੇ ਵੀ ਸਮਝੌਤਾ ਨਹੀਂ ਕੀਤਾ ਜਾ ਸਕਦਾ । ਇਸ ਦੇ ਨਾਲ ਹੀ ਉਨ੍ਹਾਂ ਲਿਖਿਆ ਕਿ ਮੈਂ ਇਸ ਲਈ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦਿੰਦਾ ਹਾਂ ਪਰ ਮੈਂ ਕਾਂਗਰਸ ਦੀ ਸੇਵਾ ਜਾਰੀ ਰੱਖਾਂਗਾ ।
ਉੱਥੇ ਹੀ ਸੂਤਰਾਂ ਦੇ ਹਵਾਲੇ ਤੋਂ ਅਜਿਹੀਆਂ ਵੀ ਖਬਰਾਂ ਸਾਹਮਣੇ ਆ ਰਹੀਆਂ ਨੇ ਕਿ ਪੰਜਾਬ ਦੇ ਨਵੇਂ ਚੁਣੇ ਗਏ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਵੱਲੋਂ ਆਪਣੀ ਕੈਬਨਿਟ ਦੇ ਵਿੱਚ ਮੰਤਰੀ ਸ਼ਾਮਲ ਕੀਤੇ ਗਏ ਮੰਤਰੀਆਂ ਤੋਂ ਨਵਜੋਤ ਸਿੰਘ ਕਾਫੀ ਨਾਰਾਜ਼ ਸੀ । ਜਿਸ ਦੇ ਚਲਦਿਆਂ ਚ ਨਵਜੋਤ ਸਿੰਘ ਸਿੱਧੂ ਦੇ ਵੱਲੋਂ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਗਿਆ । ਨਵਜੋਤ ਸਿੰਘ ਸਿੱਧੂ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਗੁਲਜ਼ਾਰ ਇੰਦਰ ਚਾਹਲ ਦੇ ਵੱਲੋਂ ਵੀ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਗਿਆ । ਪਰ ਉਸ ਤੋਂ ਪਹਿਲਾਂ ਉਨ੍ਹਾਂ ਦੇ ਨਾਂ ਉਨ੍ਹਾਂ ਦੇ ਵੱਲੋਂ ਨਵਜੋਤ ਸਿੰਘ ਸਿੱਧੂ ਦੇ ਨਾਲ ਇਕ ਅਹਿਮ ਮੀਟਿੰਗ ਕੀਤੀ ਗਈ । ਜਿਸ ਤੋਂ ਬਾਅਦ ਉਨ੍ਹਾਂ ਵੱਲੋਂ ਆਪਣੇ ਅਹੁਦੇ ਤੋਂ ਅਸਤੀਫ਼ਾ ਦਿੱਤਾ ਗਿਆ ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …