ਆਈ ਤਾਜ਼ਾ ਵੱਡੀ ਖਬਰ
ਇਸ ਸਮੇਂ ਜਿਥੇ ਸਰਕਾਰ ਵਿਚ ਕਾਫੀ ਉਥਲ-ਪੁਥਲ ਵੇਖੀ ਜਾ ਰਹੀ ਹੈ ਉਥੇ ਹੀ ਕਾਂਗਰਸ ਦੇ ਵਿੱਚ ਅਸਤੀਫੇ ਦਿੱਤੇ ਜਾਣ ਦਾ ਦੌਰ ਲਗਾਤਾਰ ਜਾਰੀ ਹੈ। ਜਿੱਥੇ ਪਹਿਲਾਂ ਮੁੱਖ ਮੰਤਰੀ ਵੱਲੋਂ ਆਪਣੇ ਅਹੁਦੇ ਤੋਂ ਅਸਤੀਫਾ ਦਿੱਤਾ ਗਿਆ। ਫਿਰ ਉਨ੍ਹਾਂ ਦੇ ਹਮਾਇਤੀਆਂ ਵੱਲੋਂ ਵੀ ਆਪਣੇ ਅਹੁਦੇ ਛੱਡ ਦਿੱਤੇ ਗਏ। ਜਿਸ ਤੋਂ ਬਾਅਦ ਹਾਈਕਮਾਨ ਵੱਲੋਂ ਚਰਨਜੀਤ ਚੰਨੀ ਨੂੰ ਮੁੱਖ ਮੰਤਰੀ ਐਲਾਨ ਦਿੱਤਾ ਗਿਆ। ਜਿੱਥੇ ਕੱਲ ਚੰਨੀ ਸਰਕਾਰ ਵਿੱਚ ਕੱਲ ਮੰਤਰੀ ਮੰਡਲ ਦੀ ਪਹਿਲੀ ਬੈਠਕ ਹੋਈ ਹੈ। ਉਥੇ ਹੀ ਅੱਜ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਵੱਲੋਂ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿਤਾ ਗਿਆ ਹੈ। ਇਸ ਤੋਂ ਪਿੱਛੋਂ ਰਜ਼ੀਆ ਸੁਲਤਾਨ ਵੱਲੋਂ ਵੀ ਆਪਣੇ ਅਹੁਦੇ ਤੋਂ ਅਸਤੀਫਾ ਦਿੱਤਾ ਗਿਆ ਹੈ।
ਇਸ ਕਸ਼ਮਕਸ਼ ਦੇ ਵਿਚ ਬਹੁਤ ਸਾਰੇ ਵੱਖ-ਵੱਖ ਵਿਭਾਗਾਂ ਵਿੱਚ ਤੈਨਾਤ ਠੇਕੇ ਤੇ ਕੰਮ ਕਰਦੇ ਕਰਮਚਾਰੀਆਂ ਵੱਲੋਂ ਰੋਸ ਵਿਖਾਵੇ ਨੂੰ ਵੀ ਅੱਖੋਂ ਪਰੋਖੇ ਕੀਤਾ ਜਾ ਰਿਹਾ ਹੈ। ਜਿਨ੍ਹਾਂ ਵੱਲੋਂ ਪਿਛਲੇ ਲੰਮੇ ਸਮੇਂ ਤੋਂ ਉਨ੍ਹਾਂ ਨੂੰ ਪੱਕੇ ਕੀਤੇ ਜਾਣ ਲਈ ਸੰਘਰਸ਼ ਕੀਤਾ ਜਾ ਰਿਹਾ ਹੈ। ਚੰਨੀ ਸਰਕਾਰ ਲਈ ਹੁਣ ਇੱਕ ਹੋਰ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ 10 ਅਕਤੂਬਰ ਲਈ ਇਨ੍ਹਾਂ ਵੱਲੋਂ ਅਲਟੀਮੇਟਮ ਜਾਰੀ ਕਰ ਦਿੱਤਾ ਗਿਆ ਹੈ। ਪੰਜਾਬ ਅੰਦਰ ਜਿਥੇ ਪਨਬਸ, ਰੋਡਵੇਜ ਦੇ ਠੇਕੇ ਤੇ ਤੈਨਾਤ ਕਰਮਚਾਰੀਆਂ ਵੱਲੋਂ ਉਨ੍ਹਾਂ ਨੂੰ ਪੱਕੇ ਕੀਤੇ ਜਾਣ ਲਈ ਸੰਘਰਸ਼ ਕੀਤਾ ਜਾ ਰਿਹਾ ਹੈ।
ਜਿੱਥੇ ਉਨ੍ਹਾਂ ਵੱਲੋਂ ਪਹਿਲਾਂ ਕੈਪਟਨ ਸਰਕਾਰ ਦੇ ਖ਼ਿਲਾਫ਼ ਪ੍ਰ-ਦ-ਰ-ਸ਼-ਨ ਕੀਤੇ ਜਾ ਰਹੇ ਹਨ ਉਥੇ ਹੀ ਹੁਣ ਚੰਨੀ ਸਰਕਾਰ ਦੇ ਖ਼ਿਲਾਫ਼ ਪ੍ਰਦਰਸ਼ਨ ਜਾਰੀ ਹਨ। ਜਿੱਥੇ ਉਨ੍ਹਾਂ ਸਰਕਾਰ ਨੂੰ ਆਪਣੀਆਂ ਮੰਗਾਂ ਪੂਰੀਆਂ ਕੀਤੇ ਜਾਣ ਲਈ 10 ਅਕਤੂਬਰ ਤੱਕ ਦਾ ਸਮਾਂ ਦਿੱਤਾ ਹੈ। ਉਥੇ ਹੀ ਠੇਕੇ ਤੇ ਤੈਨਾਤ ਇਨ੍ਹਾਂ ਸਾਰੇ ਕਰਮਚਾਰੀਆਂ ਵੱਲੋਂ ਮੁੜ ਤੋਂ ਹੜਤਾਲ ਤੇ ਜਾਣ ਦਾ ਐਲਾਨ ਵੀ ਕੀਤਾ ਗਿਆ ਹੈ। ਉਨ੍ਹਾਂ ਆਖਿਆ ਕਿ ਮੁੜ ਤੋਂ ਬੱਸਾਂ ਨੂੰ ਰੋਕ ਦਿੱਤਾ ਜਾਵੇਗਾ ਅਤੇ ਹੜਤਾਲ ਨੂੰ 11 ,12 ਅਤੇ 13 ਅਕਤੂਬਰ ਨੂੰ ਫਿਰ ਜਾਰੀ ਰੱਖਿਆ ਜਾਵੇਗਾ ਅਤੇ ਅਗਲੀ ਰਣਨੀਤੀ ਉਲੀਕੀ ਜਾਵੇਗੀ।
ਕੰਟਰੈਕਟ ਬਸ ਯੂਨੀਅਨ ਦੇ ਅਧਿਕਾਰੀ ਸ਼ਮਸ਼ੇਰ ਸੱਗੂ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਉਹ ਮੁੱਖ ਮੰਤਰੀ ਨਾਲ ਮੀਟਿੰਗ ਕਰਕੇ ਆਏ ਹਨ। ਇਸ ਮੀਟਿੰਗ ਵਿੱਚ ਮੁੱਖ ਮੰਤਰੀ ਵੱਲੋਂ 10 ਅਕਤੂਬਰ ਤੱਕ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਹੱਲ ਕੀਤੇ ਜਾਣ ਦਾ ਭਰੋਸਾ ਦਿਵਾਇਆ ਗਿਆ ਹੈ। ਅਗਰ ਸਰਕਾਰ ਵੱਲੋਂ ਉਨ੍ਹਾਂ ਦੇ ਹੱਕ ਵਿੱਚ ਫੈਸਲਾ ਨਹੀਂ ਲਿਆ ਜਾਂਦਾ ਤਾਂ ਉਨ੍ਹਾਂ ਵੱਲੋਂ ਆਪਣੀਆਂ ਮੰਗਾਂ ਪੂਰੀਆਂ ਕਰਵਾਉਣ ਲਈ ਮੁੜ ਤੋਂ ਚੱਕਾ ਜਾਮ ਕੀਤਾ ਜਾਵੇਗਾ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …