ਆਈ ਤਾਜ਼ਾ ਵੱਡੀ ਖਬਰ
ਪਿਛਲੇ ਸਾਲ ਤੋਂ ਸੂਬੇ ਅੰਦਰ ਫੈਲੀ ਹੋਈ ਕਰੋਨਾ ਨੂੰ ਰੋਕਣ ਲਈ ਜਿੱਥੇ ਸੂਬਾ ਸਰਕਾਰ ਵੱਲੋਂ ਬਹੁਤ ਸਾਰੀਆਂ ਸਖ਼ਤ ਹਦਾਇਤਾਂ ਲਾਗੂ ਕਰ ਦਿੱਤੀਆਂ ਗਈਆਂ ਸਨ। ਉਥੇ ਹੀ ਕੀਤੀ ਗਈ ਤਾਲਾਬੰਦੀ ਦੇ ਕਾਰਨ ਬਹੁਤ ਸਾਰੇ ਲੋਕਾਂ ਨੂੰ ਬੇਰੋਜ਼ਗਾਰੀ ਦੇ ਚਲਦੇ ਹੋਏ ਆਰਥਿਕ ਤੰਗੀ ਦੇ ਦੌਰ ਵਿਚੋਂ ਵੀ ਗੁਜ਼ਰਨਾ ਪਿਆ ਸੀ। ਉਥੇ ਵੀ ਬਹੁਤ ਸਾਰੇ ਲੋਕਾਂ ਵੱਲੋਂ ਮਾਨਸਿਕ ਤਣਾਅ ਦੇ ਚਲਦੇ ਹੋਏ ਕਈ ਤਰ੍ਹਾਂ ਦੇ ਗਲਤ ਫੈਸਲੇ ਵੀ ਲੈ ਲਏ ਗਏ ਸਨ। ਪਰ ਸੂਬਾ ਸਰਕਾਰ ਵੱਲੋਂ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਹੁਤ ਸਾਰੀਆਂ ਸੁਵਿਧਾਵਾਂ ਪ੍ਰਦਾਨ ਕੀਤੀਆਂ ਗਈਆਂ। ਜਿੱਥੇ ਕਰੋਨਾ ਦੇ ਦੌਰ ਵਿੱਚ ਲੋਕਾਂ ਦੀ ਮਦਦ ਕੀਤੀ ਗਈ। ਉਥੇ ਹੀ ਲੋਕਾਂ ਦੇ ਬਚਾਅ ਲਈ ਲਾਗੂ ਕੀਤੀਆਂ ਗਈਆਂ ਪਾਬੰਦੀਆਂ ਵਿੱਚ ਵੀ ਸਮੇਂ-ਸਮੇਂ ਤੇ ਸਰਕਾਰ ਵੱਲੋਂ ਢਿੱਲ ਦਿੱਤੀ ਗਈ ਹੈ।
ਹੁਣ ਪੰਜਾਬ ਵਿੱਚ ਅਚਾਨਕ ਸੂਬਾ ਸਰਕਾਰ ਵੱਲੋਂ ਅੰਦਰੂਨੀ ਅਤੇ ਬਾਹਰੀ ਇਕੱਠ ਦੀ ਗਿਣਤੀ ਵਿੱਚ ਤਬਦੀਲੀ ਕਰ ਦਿੱਤੀ ਗਈ ਹੈ। ਜਿਸ ਬਾਰੇ ਅੱਜ ਚੰਨੀ ਸਰਕਾਰ ਵੱਲੋਂ ਐਲਾਨ ਕੀਤਾ ਗਿਆ ਹੈ। ਪੰਜਾਬ ਅੰਦਰ ਜਿੱਥੇ ਸਰਕਾਰ ਵੱਲੋਂ ਕਰੋਨਾ ਪਾਬੰਦੀਆਂ ਨੂੰ ਜਾਰੀ ਰੱਖਿਆ ਗਿਆ ਹੈ। ਉਥੇ ਹੀ ਲੋਕਾਂ ਦਾ ਕਰੋਨਾ ਟੈਸਟ ਅਤੇ ਟੀਕਾਕਰਨ ਸਮਰੱਥਾ ਨੂੰ ਵੀ ਲਗਾਤਾਰ ਵਧਾਇਆ ਜਾ ਰਿਹਾ ਹੈ। ਸਰਕਾਰ ਵੱਲੋਂ ਜਿਥੇ ਕਰੋਨਾ ਕੇਸਾਂ ਵਿਚ ਆਈ ਕਮੀ ਨੂੰ ਦੇਖਦੇ ਹੋਏ ਲਾਗੂ ਕੀਤੀਆਂ ਗਈਆਂ ਪਾਬੰਦੀਆਂ ਵਿਚ ਢਿੱਲ ਦਿੱਤੀ ਗਈ ਹੈ।
ਉਥੇ ਹੀ ਪੰਜਾਬ ਅੰਦਰ ਹੋਣ ਵਾਲੇ ਸਮਾਗਮ ਦੌਰਾਨ ਇਕੱਠ ਦੀ ਗਿਣਤੀ ਨੂੰ ਵਧਾ ਦਿੱਤਾ ਗਿਆ ਹੈ। ਜਿੱਥੇ ਹੁਣ ਘਰਾਂ ਅੰਦਰ 300 ਵਿਅਕਤੀਆਂ ਦਾ ਇਕੱਠ ਹੋ ਸਕਦਾ ਹੈ। ਉਥੇ ਹੀ ਬਾਹਰ ਖੁੱਲ੍ਹੇ ਵਿੱਚ ਕੀਤੇ ਜਾਣ ਵਾਲੇ ਸਮਾਗਮ ਵਿੱਚ ਇਹ ਗਿਣਤੀ ਵਧਾ ਕੇ 500 ਕਰ ਦਿੱਤੀ ਗਈ ਹੈ। ਇਸ ਤੋਂ ਇਲਾਵਾ ਲੋਕਾਂ ਨੂੰ ਕਰੋਨਾ ਪਾਬੰਦੀਆਂ ਦੀ ਵੀ ਪਾਲਣਾ ਕਰਨ ਦੀ ਅਪੀਲ ਕੀਤੀ ਗਈ ਹੈ। ਕਰੋਨਾ ਕੇਸਾਂ ਵਿੱਚ ਕਮੀ ਨੂੰ ਦੇਖਦੇ ਹੋਏ ਅਤੇ ਬੱਚਿਆਂ ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਪਿੰਡਾਂ ਵਿੱਚ ਆਂਗਨਵਾੜੀ ਕੇਂਦਰਾਂ ਨੂੰ ਵੀ ਮੁੜ ਤੋਂ ਖੋਲਣ ਦੇ ਆਦੇਸ਼ ਦੇ ਦਿੱਤੇ ਗਏ ਹਨ।
ਉੱਥੇ ਹੀ ਸੂਬੇ ਵਿੱਚ ਕਰੋਨਾ ਟੈਸਟ ਦੀ ਸਮਰੱਥਾ ਰੋਜ਼ਾਨਾ 50 ਹਜ਼ਾਰ ਕਰਨ ਦੇ ਆਦੇਸ਼ ਵੀ ਜਾਰੀ ਕੀਤੇ ਗਏ ਹਨ। ਇਹ ਹੁਕਮ ਚੰਨੀ ਸਰਕਾਰ ਵੱਲੋਂ ਸਿਹਤ ਵਿਭਾਗ ਨੂੰ ਤਿਉਹਾਰੀ ਸੀਜ਼ਨ ਨੂੰ ਮੱਦੇਨਜ਼ਰ ਰੱਖਦੇ ਹੋਏ ਜਾਰੀ ਕੀਤੇ ਗਏ ਹਨ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …