ਆਈ ਤਾਜ਼ਾ ਵੱਡੀ ਖਬਰ
ਇਸ ਸਮੇਂ ਜਿਥੇ ਪੰਜਾਬ ਦੀ ਸਿਆਸਤ ਵਿਚ ਆਏ ਦਿਨ ਕੋਈ ਨਾ ਕੋਈ ਨਵਾਂ ਮੋੜ ਦੇਖਣ ਨੂੰ ਮਿਲ ਰਿਹਾ ਹੈ ਉੱਥੇ ਹੀ ਕਾਂਗਰਸ ਵਿੱਚ ਪਿਛਲੇ ਕੁਝ ਸਮੇਂ ਤੋਂ ਲਗਾਤਾਰ ਬਦਲਾਵ ਨਜ਼ਰ ਆ ਰਹੇ ਹਨ। ਇਸ ਸਮੇਂ ਪੰਜਾਬ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਜਿਥੇ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਉਪਰ ਆਪਣੀਆਂ ਨਜ਼ਰਾਂ ਲਗਾਈਆਂ ਜਾ ਰਹੀਆਂ ਹਨ। ਉੱਥੇ ਹੀ ਕਾਂਗਰਸ ਪਾਰਟੀ ਵਿੱਚ ਇੱਕ ਤੋਂ ਬਾਅਦ ਇੱਕ ਅਸਤੀਫਾ ਦੇਣ ਦਾ ਦੌਰ ਜਾਰੀ ਹੈ। ਕਾਂਗਰਸ ਪਾਰਟੀ ਵਿਚ ਉਠੀ ਹੋਈ ਉਥਲ-ਪੁਥਲ ਅਜੇ ਤੱਕ ਠੰਡੀ ਨਹੀਂ ਹੋ ਰਹੀ ਹੈ। ਜਿੱਥੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਹਾਈਕਮਾਨ ਵੱਲੋਂ ਉਨ੍ਹਾਂ ਨੂੰ ਬਾਹਰ ਦਿੱਲੀ ਬੁਲਾਏ ਜਾਣ ਦੇ ਕਾਰਨ ਆਪਣਾ ਅਪਮਾਨ ਸਮਝਦੇ ਹੋਏ ਆਪਣੇ ਅਹੁਦੇ ਤੋਂ ਅਸਤੀਫਾ ਦਿੱਤਾ ਗਿਆ।
ਉੱਥੇ ਹੀ ਪਿਛਲੇ ਦਿਨੀਂ ਨਵਜੋਤ ਸਿੱਧੂ ਵੱਲੋਂ ਮੰਤਰੀ ਮੰਡਲ ਦੇ ਗਠਨ ਨੂੰ ਲੈ ਕੇ ਵੀ ਨਰਾਜਗੀ ਨਜ਼ਰ ਆਈ ਅਤੇ ਉਨ੍ਹਾਂ ਵੱਲੋਂ ਵੀ ਆਪਣੇ ਪੰਜਾਬ ਕਾਂਗਰਸ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਗਿਆ। ਜਿੱਥੇ ਹਾਈਕਮਾਨ ਵੱਲੋਂ ਉਨ੍ਹਾਂ ਨੂੰ ਮਨਾਉਣ ਵਾਸਤੇ ਸਾਰੇ ਵਿਧਾਇਕਾਂ ਨੂੰ ਆਦੇਸ਼ ਦਿੱਤਾ ਗਿਆ। ਉਥੇ ਹੀ ਮੁੱਖ ਮੰਤਰੀ ਅਤੇ ਨਵਜੋਤ ਸਿੱਧੂ ਦੇ ਵਿਚਕਾਰ ਹੋਈ ਗੱਲਬਾਤ ਦੇ ਜ਼ਰੀਏ ਇਸ ਮਾਮਲੇ ਨੂੰ 80 ਤੋਂ 90 ਫੀਸਦੀ ਸੁਲਝਾ ਲਿਆ ਗਿਆ ਹੈ। ਹੁਣ ਅਸਤੀਫਾ ਦੇਣ ਤੋਂ ਬਾਅਦ ਸਿੱਧੂ ਵੱਲੋਂ ਇਕ ਹੋਰ ਵੱਡੀ ਖਬਰ ਸਾਹਮਣੇ ਆਈ ਹੈ।
ਨਵਜੋਤ ਸਿੱਧੂ ਵੱਲੋਂ ਜਿੱਥੇ ਇਹ ਆਖਿਆ ਗਿਆ ਹੈ ਕਿ ਉਹ ਉਦੋਂ ਤਕ ਆਪਣੀ ਜ਼ਿਦ ਤੇ ਅੜੇ ਰਹਿਣਗੇ ਜਦੋਂ ਤੱਕ ਉਨ੍ਹਾਂ ਵੱਲੋਂ ਚੁੱਕੇ ਗਏ ਮੁੱਦਿਆਂ ਨੂੰ ਹੱਲ ਨਹੀਂ ਕੀਤਾ ਜਾਂਦਾ। ਉਸ ਸਮੇਂ ਤੱਕ ਉਹ ਕਿਸੇ ਵੀ ਕੀਮਤ ਤੇ ਨਹੀਂ ਮੰਨ ਸਕਦੇ। ਉਨ੍ਹਾਂ ਆਖਿਆ ਕਿ ਉਹ ਹਮੇਸ਼ਾਂ ਲੋਕਾਂ ਦੀ ਸੇਵਾ ਕਰਦੇ ਰਹਿਣਗੇ ਅਤੇ ਗਾਂਧੀ ਜੀ ਅਤੇ ਸ਼ਾਸਤਰੀ ਜੀ ਦੇ ਸਿਧਾਂਤਾਂ ਦੇ ਚਲਦੇ ਰਹਿਣਗੇ। ਜਿਸ ਸਦਕਾ ਉਹ ਪੰਜਾਬ ਨੂੰ ਜਿੱਤ ਪ੍ਰਾਪਤ ਕਰਵਾ ਸਕਣ, ਉਨ੍ਹਾਂ ਦਾ ਇਹ ਬਿਆਨ ਇਸ ਵਕਤ ਸਾਹਮਣੇ ਆਇਆ ਹੈ ਜਦੋਂ ਉਨ੍ਹਾਂ ਨੂੰ ਮਨਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਨਵਜੋਤ ਸਿੰਘ ਸਿੱਧੂ ਨੇ ਕਿਹਾ ਹੈ ਕਿ ਬੇਸ਼ੱਕ ਉਹਨਾਂ ਨੇ ਆਪਣੇ ਅਹੁਦੇ ਤੋਂ ਅਸਤੀਫਾ ਦਿੱਤਾ ਹੈ ਪਰ ਉਹ ਇਸ ਸਮੇਂ ਕਾਂਗਰਸ ਦੇ ਨਾਲ ਹਨ। ਉਹ ਹਰ ਕਦਮ ਤੇ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਦਾ ਸਾਥ ਦੇ ਰਹੇ ਹਨ। ਪਰ ਕੁਝ ਤਾਕਤਾਂ ਵੱਲੋਂ ਉਨ੍ਹਾਂ ਨੂੰ ਹਰਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪਰ ਉਹ ਆਪਣੀ ਜਗ੍ਹਾ ਤੇ ਡਟੇ ਹੋਏ ਹਨ ਬੇਸ਼ੱਕ ਉਹਨਾਂ ਕੋਲ ਕੋਈ ਉਹਦਾ ਹੋਵੇ ਜਾਂ ਨਾ ਹੋਵੇ। ਉਨ੍ਹਾਂ ਵੱਲੋਂ ਇਹ ਸਭ ਟਵੀਟ ਕਰਕੇ ਆਖਿਆ ਗਿਆ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …