ਆਈ ਤਾਜ਼ਾ ਵੱਡੀ ਖਬਰ
ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਕਾਰਨ ਪੂਰੇ ਦੇਸ਼ ਵਿੱਚ ਸਿਆਸਤ ਗਰਮਾਈ ਹੋਈ ਹੈ ਅਤੇ ਜਿਸ ਦਾ ਸਭ ਤੋਂ ਵੱਧ ਪ੍ਰਭਾਵ ਪੰਜਾਬ ਸੂਬੇ ਵਿੱਚ ਵੇਖਣ ਨੂੰ ਮਿਲ ਰਿਹਾ ਹੈ। ਪਿੱਛੇ ਜਿਹੇ ਹੀ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦਿੱਤਾ ਗਿਆ, ਜਿਸ ਕਾਰਨ ਪੰਜਾਬ ਦੀ ਸਿਆਸਤ ਵਿੱਚ ਕਾਫੀ ਉਥਲ ਪੁਥਲ ਮਚ ਗਈ ਸੀ। ਕੈਪਟਨ ਦੇ ਅਸਤੀਫ਼ਾ ਦੇਣ ਤੋਂ ਬਾਅਦ ਕਾਂਗਰਸ ਪਾਰਟੀ ਵੱਲੋਂ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦੇ ਮੁੱਖ ਮੰਤਰੀ ਵਜੋਂ ਪੰਜਾਬ ਦੀ ਵਾਗਡੋਰ ਸੌਂਪੀ ਗਈ।
ਇਸ ਤੋਂ ਥੋੜ੍ਹੇ ਦਿਨਾਂ ਬਾਅਦ ਹੀ ਪੰਜਾਬ ਕਾਂਗ੍ਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਵੀ ਪੰਜਾਬ ਕਾਂਗਰਸ ਦੀ ਪ੍ਰਧਾਨਗੀ ਤੋਂ ਅਸਤੀਫ਼ਾ ਦੇ ਦਿੱਤਾ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਮਨਾਉਣ ਦੀਆਂ ਕੋਸ਼ਿਸ਼ਾਂ ਕਾਂਗਰਸ ਸਰਕਾਰ ਵੱਲੋਂ ਲਗਾਤਾਰ ਕੀਤੀਆਂ ਜਾ ਰਹੀਆਂ ਹਨ। ਨਵਜੋਤ ਸਿੰਘ ਸਿੱਧੂ ਨਾਲ ਜੁੜੀ ਇਕ ਹੋਰ ਵੱਡੀ ਜਾਣਕਾਰੀ ਸਾਹਮਣੇ ਆਈ ਹੈ ਜਿਸ ਵਿਚ ਉਨ੍ਹਾਂ ਨੇ ਆਪਣੇ ਟਵੀਟ ਰਾਹੀਂ ਏ.ਜੀ ਅਤੇ ਡੀਜੀਪੀ ਨੂੰ ਨਿਸ਼ਾਨਾ ਬਣਾਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਨਵਜੋਤ ਸਿੰਘ ਸਿੱਧੂ ਨੇ ਐਤਵਾਰ ਨੂੰ ਟਵਿੱਟਰ ਤੇ ਇਕ ਟਵੀਟ ਕਰਦਿਆਂ ਕਾਂਗਰਸ ਸਰਕਾਰ ਤੇ ਕਈ ਸਵਾਲ ਲਗਾਏ ਹਨ।
ਉਨ੍ਹਾਂ ਨੇ ਐਡਵੋਕੇਟ ਜਨਰਲ ਅਮਰਪ੍ਰੀਤ ਸਿੰਘ ਦਿਓਲ ਅਤੇ ਡੀ ਜੀ ਪੀ ਇਕਬਾਲਪ੍ਰੀਤ ਸਿੰਘ ਸਹੋਤਾ ਦੀ ਨਿਯੁਕਤੀ ਨੂੰ ਬੇਅਦਬੀ ਅਤੇ ਪੁਲੀਸ ਗੋ-ਲੀ-ਬਾ-ਰੀ ਦੇ ਮਾਮਲਿਆਂ ਵਿੱਚ ਜ਼ਖ਼ਮਾਂ ਤੇ ਲੂਣ ਪਾਉਣ ਦੇ ਸਮਾਨ ਸਮਝਿਆ ਹੈ। ਇਨ੍ਹਾਂ ਦੀ ਨਿਯੁਕਤੀ ਨੇ ਕਾਂਗਰਸ ਸਰਕਾਰ ਤੇ ਸਵਾਲੀਆ ਨਿਸ਼ਾਨ ਖੜ੍ਹੇ ਕਰ ਦਿੱਤੇ ਹਨ ਅਤੇ ਨਵਜੋਤ ਸਿੰਘ ਸਿੱਧੂ ਨੇ ਉਨ੍ਹਾਂ ਨੂੰ ਅਹੁਦੇ ਤੋਂ ਹਟਾਉਣ ਦੀ ਮੰਗ ਕੀਤੀ ਹੈ ਅਤੇ ਇਸ ਤੋਂ ਬਾਅਦ ਹੀ ਉਹ ਸਮਝੌਤੇ ਲਈ ਰਾਜ਼ੀ ਹੋਣਗੇ।
ਨਵਜੋਤ ਸਿੰਘ ਸਿੱਧੂ ਨੇ ਇਨ੍ਹਾਂ ਮਾਮਲਿਆਂ ਤੇ ਉਨ੍ਹਾਂ ਦੀ ਸਲਾਹ ਨਾ ਮੰਨਣ ਦੇ ਕਾਂਗਰਸ ਸਰਕਾਰ ਤੇ ਦੋਸ਼ ਲਗਾਏ ਹਨ। ਬੇਅਦਬੀ ਮਾਮਲੇ ਤੇ ਪੰਜਾਬ ਸਰਕਾਰ ਦੁਆਰਾ ਸਪੈਸ਼ਲ ਪ੍ਰੋਸਿਕਿਉਟਰ ਦੀ ਨਿਯੁਕਤੀ ਕੀਤੀ ਗਈ ਹੈ, ਪਰ ਨਵਜੋਤ ਸਿੰਘ ਸਿੱਧੂ ਨੇ ਟਵੀਟ ਕਰਕੇ ਇਸ ਮਾਮਲੇ ਨੂੰ ਮੁੜ ਤੋਂ ਚੱਕਿਆ ਹੈ ਅਤੇ ਉਹ ਸਰਕਾਰ ਦੇ ਫੈਸਲੇ ਤੋਂ ਨਾ ਖੁਸ਼ ਨਜ਼ਰ ਆ ਰਹੇ ਹਨ। ਜ਼ਿਕਰਯੋਗ ਹੈ ਕਿ ਇਸ ਮਾਮਲੇ ਵਿੱਚ ਇਨਸਾਫ ਦਿਵਾਉਣ ਦਾ ਭਰੋਸਾ ਦੇਣ ਤੋਂ ਉਪਰੰਤ ਹੀ 2017 ਵਿੱਚ ਕਾਂਗਰਸ ਸਰਕਾਰ ਸੱਤਾ ਵਿਚ ਆਈ ਸੀ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …