Breaking News

ਚੰਨੀ ਸਰਕਾਰ ਨੇ ਪੰਜਾਬ ਦੇ ਮੌਜੂਦਾ ਹਾਲਾਤਾਂ ਨੂੰ ਦੇਖਦੇ ਹੋਏ ਲੈ ਲਿਆ ਇਹ ਵੱਡਾ ਫੈਸਲਾ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਨਵੇਂ ਬਣੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਨਵੇਂ ਨਵੇਂ ਐਲਾਨ ਕੀਤੇ ਜਾ ਰਹੇ ਹਨ। ਤੇ ਆਮ ਲੋਕਾਂ ਨੂੰ ਜਿਥੇ ਰਾਹਤ ਮਹਿਸੂਸ ਕਰਵਾਈ ਜਾ ਰਹੀ ਹੈ, ਉਥੇ ਹੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਸਿਸਟਮ ਵਿਚ ਬਦਲਾਅ ਕੀਤੇ ਜਾ ਰਹੇ ਹਨ। ਹੁਣ ਤੱਕ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਕਿਸਾਨਾਂ ਲਈ ਐਲਾਨ ਕਰਦਿਆਂ ਇਕ ਨਵਾਂ ਐਲਾਨ ਨੌਜਵਾਨਾਂ ਲਈ ਕੀਤਾ ਗਿਆ। ਦਰਅਸਲ ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਸਰਕਾਰ ਨੇ ਇਕ ਬਹੁਤ ਵੱਡਾ ਕਦਮ ਚੁੱਕਦਿਆਂ ਪੰਜਾਬ ਦੇ 58 ਸਾਲ ਤੋਂ ਉੱਪਰ ਦੇ ਸਰਕਾਰੀ ਕਰਮਚਾਰੀਆਂ ਨੂੰ ਸੇਵਾਮੁਕਤ ਕਰਨ ਦਾ ਫੈਸਲਾ ਕੀਤਾ ਹੈ।

ਸਰਕਾਰ ਵੱਲੋਂ ਇਹ ਕਦਮ ਨਵੇਂ ਬੇਰੁਜ਼ਗਾਰ ਨੌਜਵਾਨਾਂ ਦੀ ਭਰਤੀ ਲਈ ਫਾਇਦੇਮੰਦ ਸਾਬਿਤ ਹੋਵੇਗਾ। ਮੁੱਖ ਮੰਤਰੀ ਦਾ ਕਹਿਣਾ ਹੈ ਕਿ ਸੂਬੇ ‘ਚ ਵਧ ਰਹੀ ਬੇਰੁਜ਼ਗਾਰੀ ਨੂੰ ਦੇਖਦੇ ਹੀ ਇਹ ਫੈਸਲਾ ਲਿਆ ਗਿਆ ਹੈ। ਇਸ ਦੌਰਾਨ ਮੁੱਖ ਮੰਤਰੀ ਦਾ ਕਹਿਣੈ ਕਿ ਉਨ੍ਹਾਂ ਦੀ ਸਰਕਾਰ ਦਾ ਮਕਸੱਦ ਬੇਰੁਜ਼ਗਾਰ ਦੇ ਨਵੇਂ ਮੌਕਿਆਂ ਨੂੰ ਜੁਟਾਉਣਾ ਹੈ।

ਚੰਨੀ ਵਲੋਂ ਇਹ ਵੀ ਕਿਹਾ ਗਿਆ ਕਿ ਉਨ੍ਹਾਂ ਦੀ ਸਰਕਾਰ ਕੋਲ ਬੇਸ਼ੱਕ 3-4 ਮਹੀਨੇ ਦਾ ਸਮਾਂ ਹੈ, ਫਿਰ ਵੀ ਉਹ ਸੂਬੇ ਦੇ ਸਿਸਟਮ ਨੂੰ ਬਦਲਣ ਦੀ ਪੂਰੀ ਕੋਸ਼ਿਸ਼ ਕਰਨਗੇ, ਜਿਸ ਨਾਲ ਜ਼ਿਆਦਾ ਤੋਂ ਜ਼ਿਆਦਾ ਲੋਕਾਂ ਨੂੰ ਫਾਇਦਾ ਪਹੁੰਚ ਸਕੇ। ਇਸ ਤੋਂ ਇਲਾਵਾ ਉਨ੍ਹਾਂ ਨੇ ਕਿਹਾ ਕਿ ਖਾਲੀ ਅਹੁਦਿਆਂ ‘ਤੇ ਨਵੇਂ ਨੌਜਵਾਨਾਂ ਦੀ ਭਰਤੀ ਕੀਤੀ ਜਾਵੇਗੀ, ਜੋ 58 ਸਾਲ ਦੇ ਉਮਰ ਦੇ ਨੇ, ਉਸ ਤੋਂ ਬਾਅਦ ਉਹਨਾਂ ਨੂੰ ਕਾਰਜਕਾਲ ‘ਚ ਤਰੱਕੀ ਵੀ ਨਹੀਂ ਦਿੱਤੀ ਜਾਵੇਗੀ।
ਦੇਖਿਆ ਜਾਵੇ ਲਗਾਤਾਰ ਨੌਜਵਾਨ ਪੀੜੀ ਰੁਜ਼ਗਾਰ ਦੀ ਮੰਗ ਕਰ ਰਹੀ ਹੈ।

ਤੇ ਉਥੇ ਹੀ ਪੰਜਾਬ ਸਰਕਾਰ ਵੱਲੋਂ ਸੱਤਾ ਸੰਭਾਲਣ ਤੋਂ ਪਹਿਲਾਂ ਨੌਜਵਾਨਾਂ ਨੂੰ ਨੌਕਰੀ ਦੇਣ ਦਾ ਵਾਅਦਾ ਕੀਤਾ ਗਿਆ ਸੀ ਪਰ ਇਹ ਵਾਅਦਾ ਪੂਰਾ ਨਹੀਂ ਹੋਇਆ। ਜਿਸ ਤੋਂ ਬਾਅਦ ਹੁਣ ਪੰਜਾਬ ਦੇ ਨਵੇਂ ਮੁੱਖ ਮੰਤਰੀ ਵਲੋਂ ਨੌਜਵਾਨਾਂ ਦੇ ਭਵਿੱਖ ਨੂੰ ਦੇਖਦਿਆਂ ਇਹ ਕਦਮ ਚੁੱਕਿਆ ਗਿਆ। ਜਿਸਦੀ ਚਾਰੇ ਪਾਸੇ ਸ਼ਲਾਘਾ ਹੋ ਰਹੀ ਹੈ।

Check Also

ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ

ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …