ਆਈ ਤਾਜ਼ਾ ਵੱਡੀ ਖਬਰ
ਜਿੱਥੇ ਕਿਸਾਨੀ ਸੰਘਰਸ਼ ਮੁੜ ਤੋਂ ਮਗਦਾ ਨਜ਼ਰ ਆ ਰਿਹਾ ਹੈ, ਉਥੇ ਹੀ ਇਸ ਕਿਸਾਨੀ ਸੰਘਰਸ਼ ਦੌਰਾਨ ਬਹੁਤ ਸਾਰੇ ਕਿਸਾਨ ਸ਼ਹੀਦ ਹੋ ਚੁੱਕੇ ਹਨ। ਉੱਥੇ ਹੀ ਕੇਂਦਰ ਸਰਕਾਰ ਟੱਸ ਤੋਂ ਮੱਸ ਨਹੀਂ ਹੋ ਰਹੀ ਹੈ ਅਤੇ ਉਸ ਵੱਲੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੋਂ ਇਨਕਾਰ ਕੀਤਾ ਗਿਆ ਹੈ। ਪਿਛਲੇ ਦਿਨੀ ਜਿੱਥੇ ਹਰਿਆਣਾ ਦੇ ਵਿੱਚ ਕਿਸਾਨਾਂ ਉੱਪਰ ਲਾਠੀਚਾਰਜ ਕੀਤਾ ਗਿਆ ਸੀ। ਉਥੇ ਹੀ ਯੂਪੀ ਵਿੱਚ ਉਪ ਮੁੱਖ ਮੰਤਰੀ ਵੱਲੋਂ ਜਿੱਥੇ ਇਕ ਜਗ੍ਹਾ ਤੇ ਉਦਘਾਟਨ ਕੀਤਾ ਜਾ ਰਿਹਾ ਸੀ ਉਥੇ ਹੀ ਕੱਲ ਕਿਸਾਨਾਂ ਵੱਲੋਂ ਉਪ ਮੁੱਖ ਮੰਤਰੀ ਨੂੰ ਕਾਲੀਆਂ ਝੰਡੀਆਂ ਵਿਖਾ ਕੇ ਉਸ ਦਾ ਵਿਰੋਧ ਕੀਤਾ ਗਿਆ। ਜਿੱਥੇ ਭਾਜਪਾ ਦੇ ਮੰਤਰੀ ਦੇ ਪੁੱਤਰ ਵੱਲੋਂ ਕਿਸਾਨਾਂ ਉਪਰ ਗੱਡੀ ਚੜ੍ਹਾ ਦਿੱਤੀ ਗਈ ਜਿਸ ਕਾਰਨ ਕਈ ਕਿਸਾਨਾਂ ਦੀ ਮੌਤ ਹੋ ਗਈ ਅਤੇ ਬਹੁਤ ਸਾਰੇ ਜ਼ਖਮੀ ਹੋ ਗਏ ਹਨ।
ਉਥੇ ਹੀ ਪੁਲਸ ਵੱਲੋਂ ਅਣਪਛਾਤੇ 10 ਤੋਂ 15 ਵਿਅਕਤੀਆਂ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ ਜਿਨ੍ਹਾਂ ਵਿੱਚ ਕਿਸੇ ਦਾ ਵੀ ਨਾਮ ਨਹੀਂ ਲਿਖਿਆ ਗਿਆ। ਹੁਣ ਲਖੀਮਪੁਰ ਮਾਮਲੇ ਵਿਚ ਇਕ ਹੋਰ ਵੱਡਾ ਮੋੜ ਆ ਗਿਆ ਹੈ ਜਿੱਥੇ ਰਾਕੇਸ਼ ਟਿਕੈਤ ਵੱਲੋਂ ਵੱਡਾ ਦਾਅਵਾ ਕੀਤਾ ਗਿਆ ਹੈ ਜਿਸ ਨੂੰ ਸੁਣ ਕੇ ਸਾਰੇ ਹੈਰਾਨ ਹਨ । ਕਿਸਾਨ ਆਗੂ ਰਾਕੇਸ਼ ਟਿਕੈਤ ਜਿਥੇ ਲਖੀਮਪੁਰ ਪਹੁੰਚ ਚੁੱਕੇ ਹਨ। ਉੱਥੇ ਹੀ ਉਨ੍ਹਾਂ ਵੱਲੋਂ ਪੱਤਰਕਾਰਾਂ ਨੂੰ ਸੰਬੋਧਨ ਹੋਏ ਦੱਸਿਆ ਗਿਆ ਹੈ ਕਿ ਮ੍ਰਿਤਕ ਕਿਸਾਨਾਂ ਨੂੰ ਇਨਸਾਫ਼ ਦਿਵਾਇਆ ਜਾਵੇਗਾ।
ਉਹਨਾਂ ਇੱਕ ਮ੍ਰਿਤਕ ਦੀ ਦੇਹ ਨੂੰ ਪੱਤਰਕਾਰਾਂ ਨੂੰ ਦਿਖਾਉਂਦੇ ਹੋਏ ਆਖਿਆ ਹੈ ਕਿ ਉਸ ਨੂੰ ਗੋਲੀ ਲੱਗੀ ਹੈ ਅਤੇ ਉਸ ਨੂੰ ਕਾਰ ਨਾਲ ਦਰੜਿਆ ਗਿਆ ਹੈ। ਉਥੇ ਹੀ ਉਨ੍ਹਾਂ ਮੰਗ ਕੀਤੀ ਹੈ ਕਿ ਮੰਤਰੀ ਅਤੇ ਉਸਦੇ ਪੁੱਤਰਾਂ ਦੇ ਖਿਲਾਫ ਮਾਮਲਾ ਦਰਜ ਕੀਤਾ ਜਾਵੇ ਅਤੇ ਉਸ ਦੇ ਪੁੱਤਰ ਤੇ ਕਤਲ ਦਾ ਮਾਮਲਾ ਦਰਜ ਕੀਤਾ ਜਾਵੇ। ਤੇ ਗੋਲੀ ਚਲਾਉਣ ਵਾਲੇ ਦੋਸ਼ੀਆਂ ਵਿਰੁੱਧ ਵੀ ਕਤਲ ਦਾ ਕੇਸ ਦਰਜ ਹੋਣਾ ਚਾਹੀਦਾ ਹੈ। ਤੇ ਸਰਕਾਰ ਨੂੰ ਵੀ ਦੋਸ਼ੀਆਂ ਨੂੰ ਸਜ਼ਾ ਦੇਣੀ ਚਾਹੀਦੀ ਹੈ। ਅਗਰ ਮੰਤਰੀ ਅਤੇ ਉਸਦੇ ਬੇਟੇ ਦੋਸ਼ੀ ਹਨ ਤਾਂ ਸਰਕਾਰ ਨੂੰ ਕਿਸਾਨਾਂ ਦਾ ਸਾਥ ਦੇਣਾ ਚਾਹੀਦਾ ਹੈ।
ਜਿੱਥੇ ਕਿਸਾਨ ਆਗੂ ਰਾਕੇਸ਼ ਟਿਕੇਤ ਲਖੀਮਪੁਰ ਪਹੁੰਚ ਚੁੱਕੇ ਹਨ ਉਥੇ ਹੀ ਪ੍ਰਸ਼ਾਸਨ ਵੱਲੋਂ ਹੋਰ ਲੋਕਾਂ ਨੂੰ ਉਥੇ ਅੱਗੇ ਜਾਣ ਦੀ ਇਜ਼ਾਜ਼ਤ ਨਹੀਂ ਦਿੱਤੀ ਜਾ ਰਹੀ ਹੈ। ਜਿੱਥੇ ਰਾਜਸਥਾਂਨ ਵਿੱਚ ਵੀ ਕਿਸਾਨਾਂ ਉੱਪਰ ਲਾਠੀਚਾਰਜ ਹੋਇਆ ਹੈ। ਉੱਥੇ ਹੀ ਇਹ ਕਿਸਾਨੀ ਸੰਘਰਸ਼ ਮੁੜ ਤੋਂ ਤੇਜ਼ ਹੋ ਰਿਹਾ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …