ਆਈ ਤਾਜ਼ਾ ਵੱਡੀ ਖਬਰ
ਇਸ ਸਮੇਂ ਪੰਜਾਬ ਦੀ ਸਿਆਸਤ ਵਿਚ ਆਏ ਦਿਨ ਹੀ ਕੋਈ ਨਾ ਕੋਈ ਭੂਚਾਲ ਦੇਖਣ ਨੂੰ ਮਿਲ ਰਿਹਾ ਹੈ। ਉੱਥੇ ਹੀ ਕਾਂਗਰਸ ਪਾਰਟੀ ਵਿਚ ਚੱਲ ਰਿਹਾ ਕਾਟੋ-ਕਲੇਸ਼ ਵੀ ਅਜੇ ਖਤਮ ਨਹੀਂ ਹੋ ਰਿਹਾ। ਜਿੱਥੇ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਪਣੇ ਅਹੁਦੇ ਤੋਂ ਅਸਤੀਫਾ ਦਿੱਤਾ ਗਿਆ ਉਥੇ ਹੀ ਫੇਰ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਵੱਲੋਂ ਵੀ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਗਿਆ। ਕਿਸਾਨੀ ਸੰਘਰਸ਼ ਦੇ ਵਿੱਚ ਵੀ ਕਿਸਾਨਾਂ ਨਾਲ ਹੋਣ ਵਾਲੀਆਂ ਵਧੀਕੀਆਂ ਸਾਹਮਣੇ ਆ ਰਹੀਆਂ ਹਨ। ਜਿਥੇ ਬੀਤੇ ਦਿਨੀਂ ਯੂਪੀ ਦੇ ਵਿਚ ਕਿਸਾਨਾਂ ਵੱਲੋਂ ਉਪ ਮੁੱਖ ਮੰਤਰੀ ਦਾ ਕਾਲੀਆਂ ਝੰਡੀਆਂ ਵਿਖਾ ਕੇ ਵਿਰੋਧ ਕੀਤਾ ਜਾ ਰਿਹਾ ਸੀ।
ਉੱਥੇ ਹੀ ਇਕ ਭਾਜਪਾ ਦੇ ਮੰਤਰੀ ਦੇ ਬੇਟੇ ਵੱਲੋਂ ਕਿਸਾਨਾਂ ਉੱਪਰ ਕਾਰ ਚੜ੍ਹਾ ਦਿੱਤੀ ਗਈ ਸੀ ਜਿਸ ਕਾਰਨ ਚਾਰ ਕਿਸਾਨਾ ਸਮੇਤ ਅੱਠ ਲੋਕਾਂ ਦੀ ਮੌਤ ਹੋਈ ਹੈ ਅਤੇ ਕਈ ਕਿਸਾਨ ਜ਼ਖ਼ਮੀ ਹੋਏ ਹਨ। ਜਿਸ ਕਾਰਨ ਯੂਪੀ ਵਿੱਚ ਸਥਿਤੀ ਕਾਫੀ ਗੰਭੀਰ ਬਣੀ ਹੋਈ ਹੈ। ਹੁਣ ਨਵਜੋਤ ਸਿੱਧੂ ਵੱਲੋਂ ਇੱਕ ਵੱਡਾ ਐਲਾਨ ਕੀਤਾ ਗਿਆ ਹੈ ਜਿੱਥੇ ਦਿੱਲੀ ਤੱਕ ਚਰਚਾ ਹੋ ਰਹੀ ਹੈ। ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿੱਚ ਕਿਸਾਨਾਂ ਦੀ ਮੌਤ ਤੋਂ ਬਾਅਦ ਜਿਥੇ ਕਾਂਗਰਸ ਦੀ ਕੌਮੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵੱਲੋਂ ਕਿਸਾਨਾਂ ਦੀ ਹਮਾਇਤ ਲਈ ਉੱਥੇ ਪਹੁੰਚ ਕੀਤੀ ਜਾ ਰਹੀ ਸੀ ।
ਉਥੇ ਹੀ ਉਨ੍ਹਾਂ ਨੂੰ ਕਿਸਾਨਾਂ ਕੋਲ ਨਹੀਂ ਜਾਣ ਦਿੱਤਾ ਗਿਆ ਅਤੇ ਯੂਪੀ ਸਰਕਾਰ ਅਤੇ ਪੁਲਸ ਪ੍ਰਸ਼ਾਸਨ ਵੱਲੋਂ ਪ੍ਰਿਯੰਕਾ ਗਾਂਧੀ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਸੀ। ਜਿੱਥੇ ਪੰਜਾਬ ਵਿੱਚ ਨਵਜੋਤ ਸਿੱਧੂ ਵੱਲੋਂ ਵੀ ਦੋਸ਼ੀਆਂ ਨੂੰ ਗ੍ਰਿਫਤਾਰ ਕੀਤੇ ਜਾਣ ਦੀ ਮੰਗ ਨੂੰ ਲੈ ਕੇ ਰੋਸ ਵਿਖਾਵਾ ਕੀਤਾ ਗਿਆ ਸੀ। ਉਥੇ ਹੀ ਉਨ੍ਹਾਂ ਨੂੰ ਵੀ ਹਿਰਾਸਤ ਵਿਚ ਲਿਆ ਗਿਆ ਸੀ। ਹੁਣ ਨਵਜੋਤ ਸਿੱਧੂ ਵੱਲੋਂ ਭਾਜਪਾ ਦੇ ਦੋਸ਼ੀ ਮੰਤਰੀ ਦੇ ਪੁੱਤਰ ਨੂੰ ਗ੍ਰਿਫਤਾਰ ਕੀਤੇ ਜਾਣ ਦੀ ਮੰਗ ਕੀਤੀ ਗਈ ਹੈ।
ਉੱਥੇ ਹੀ ਉਨ੍ਹਾਂ ਆਖਿਆ ਹੈ ਕਿ ਸਰਕਾਰ ਵੱਲੋਂ ਪ੍ਰਿਅੰਕਾ ਗਾਂਧੀ ਨੂੰ ਹਿਰਾਸਤ ਵਿਚ ਲਿਆ ਗਿਆ ਹੈ, ਅਗਰ ਉਨ੍ਹਾਂ ਨੂੰ ਰਿਹਾਅ ਨਹੀਂ ਕੀਤਾ ਜਾਂਦਾ ਤਾਂ ਪੰਜਾਬ ਕਾਂਗਰਸ ਵੱਲੋਂ ਵੀ ਉਨ੍ਹਾਂ ਦੀ ਹਮਾਇਤ ਵਿੱਚ ਯੂਪੀ ਵੱਲ ਕੂਚ ਕੀਤਾ ਜਾਵੇਗਾ। ਉੱਥੇ ਹੀ ਉਨ੍ਹਾਂ ਚਿਤਾਵਨੀ ਦਿੱਤੀ ਹੈ ਕਿ ਅਗਰ ਕੱਲ ਤੱਕ ਮੰਤਰੀ ਦੇ ਪੁੱਤਰ ਨੂੰ ਗ੍ਰਿਫਤਾਰ ਨਹੀਂ ਕੀਤਾ ਜਾਂਦਾ, ਅਤੇ ਪ੍ਰਿਯੰਕਾ ਗਾਂਧੀ ਨੂੰ ਰਿਹਾਅ ਨਹੀਂ ਕੀਤਾ ਜਾਂਦਾ, ਤਾਂ ਇਸ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …