ਆਈ ਤਾਜ਼ਾ ਵੱਡੀ ਖਬਰ
ਪੰਜਾਬ ਵਿਚ ਜਿਥੇ ਸ਼ੁਰੂ ਹੋ ਰਹੇ ਤਿਉਹਾਰਾਂ ਦੇ ਸੀਜ਼ਨ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਬਹੁਤ ਸਾਰੀਆਂ ਸਖ਼ਤ ਹਦਾਇਤਾਂ ਲਾਗੂ ਕਰ ਦਿੱਤੀਆਂ ਗਈਆਂ ਹਨ। ਜਿਸ ਸਦਕਾ ਵਾਪਰਨ ਵਾਲੀਆਂ ਅਣਸੁਖਾਵੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ ਅਤੇ ਲੋਕਾਂ ਨੂੰ ਇਸ ਦੇ ਪ੍ਰਭਾਵ ਵਿਚ ਆਉਂਣ ਤੋਂ ਬਚਾਇਆ ਜਾ ਸਕੇ। ਕਿਉਂਕਿ ਇਨ੍ਹਾਂ ਦਿਨਾਂ ਵਿੱਚ ਬਹੁਤ ਸਾਰੇ ਗੈਰ ਸਮਾਜਕ ਅਨਸਰਾਂ ਵੱਲੋਂ ਕਈ ਤਰ੍ਹਾਂ ਦੀਆਂ ਘਟਨਾਵਾਂ ਨੂੰ ਅੰਜ਼ਾਮ ਦਿੱਤਾ ਜਾਂਦਾ ਹੈ ਜਿਸ ਦਾ ਅਸਰ ਸੂਬੇ ਦੇ ਹਾਲਾਤਾਂ ਉਪਰ ਪੈਂਦਾ ਹੈ। ਸਰਕਾਰ ਅਤੇ ਪੁਲਸ ਪ੍ਰਸ਼ਾਸਨ ਵੱਲੋਂ ਅਜਿਹੇ ਲੋਕਾਂ ਨੂੰ ਠੱਲ ਪਾਉਣ ਲਈ ਜਿੱਥੇ ਪੂਰੀ ਚੌਕਸੀ ਵਰਤੀ ਜਾ ਰਹੀ ਹੈ। ਉਥੇ ਹੀ ਅਜਿਹੇ ਅਨਸਰ ਕਿਸੇ ਨਾ ਕਿਸੇ ਘਟਨਾ ਨੂੰ ਅੰਜ਼ਾਮ ਦੇ ਰਹੇ ਹਨ।
ਅੱਜ ਪੰਜਾਬ ਵਿਚ ਪੈਟਰੋਲ ਬੰਬ ਨਾਲ ਇਕ ਵੱਡਾ ਕਾਂਡ ਵਾਪਰਿਆ ਇਸ ਬਾਰੇ ਹੁਣ ਤਾਜ਼ਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਸ਼ਾਹਕੋਟ ਦੇ ਅਧੀਨ ਆਉਂਦੇ ਪਿੰਡ ਬਦਲੀ ਤੋਂ ਸਾਹਮਣੇ ਆਈ ਹੈ। ਜਿੱਥੇ ਕੁਝ ਅਣਪਛਾਤੇ ਲੋਕਾਂ ਵੱਲੋਂ ਇਕੱ ਠੇਕੇ ਉਪਰ ਪੈਟਰੋਲ ਬੰਬ ਨਾਲ ਹਮਲਾ ਕੀਤਾ ਗਿਆ ਹੈ। ਇਹ ਘਟਨਾ ਬੀਤੀ ਰਾਤ ਬੱਸ ਅੱਡਾ ਬਦਲੀ ਦੇ ਕੋਲ ਬਣੇ ਹੋਏ ਸ਼ਰਾਬ ਦੇ ਠੇਕੇ ਤੇ ਵਾਪਰੀ ਹੈ ਜਿੱਥੇ ਕੁਝ ਅਣਪਛਾਤੇ ਲੋਕਾਂ ਵੱਲੋਂ ਠੇਕੇ ਦੇ ਕਰਿੰਦਿਆਂ ਤੇ ਹਮਲਾ ਕੀਤਾ ਗਿਆ ਹੈ ਜਿਨ੍ਹਾਂ ਵੱਲੋਂ ਬੜੀ ਮੁਸ਼ਕਲ ਨਾਲ ਆਪਣੀ ਜਾਨ ਬਚਾਈ ਗਈ ਹੈ। ਇਸ ਦੀ ਜਾਣਕਾਰੀ ਦਿੰਦੇ ਹੋਏ ਠੇਕੇ ਦੇ ਮਾਲਕ ਮਾਨਵ ਕੁਮਾਰ ਨੇ ਦੱਸਿਆ ਹੈ ਕਿ ਜਦੋਂ ਉਨ੍ਹਾਂ ਦੇ ਕਰਿੰਦੇ ਠੇਕੇ ਉਪਰ ਮੌਜੂਦ ਸਨ ਤਾਂ ਤਿੰਨ ਅਣਪਛਾਤੇ ਵਿਅਕਤੀਆਂ ਵੱਲੋਂ ਇਕ ਬੀਅਰ ਦੀ ਬੋਤਲ ਖਰੀਦੀ ਗਈ।
ਜਿਨ੍ਹਾਂ ਨੇ ਆਪਣੇ ਮੂੰਹ ਢੱਕੇ ਹੋਏ ਸਨ। ਉਸ ਤੋਂ ਬਾਅਦ ਅਚਾਨਕ ਹੀ ਉਹਨਾਂ ਵੱਲੋਂ ਪੈਟਰੋਲ ਬੰਬ ਨਾਲ ਠੇਕੇ ਵਿਚ ਕਰਮਚਾਰੀਆਂ ਉਪਰ ਅਤੇ ਠੇਕੇ ਤੇ ਬਾਹਰ ਖੜੀ ਕੈਂਪਰ ਬਲੈਰੋ ਗੱਡੀ ਤੇ ਹਮਲਾ ਕਰ ਦਿੱਤਾ ਗਿਆ। ਉੱਥੇ ਹੀ ਠੇਕੇ ਦੇ ਕਰਿੰਦਿਆਂ ਵਿਚ ਜਿੱਥੇ ਵਰਕਰ ਜੱਖੂ ਰਾਮ ਨੇ ਦੌੜ ਕੇ ਆਪਣੀ ਜਾਨ ਬਚਾਈ ਉਥੇ ਹੀ ਅਜੈਬ ਸਿੰਘ ਉਪਰ ਪੈਟਰੋਲ ਬੰਬ ਨਾਲ ਹਮਲਾ ਕਰਕੇ ਜਾਨੋਂ ਮਾਰਨ ਦੀ ਕੋਸ਼ਿਸ਼ ਕੀਤੀ ਗਈ ਅਤੇ ਉਸ ਨੂੰ ਬੁਰੀ ਤਰ੍ਹਾਂ ਨਾਲ ਕੁੱਟਿਆ ਗਿਆ। ਜਿੱਥੇ ਠੇਕੇ ਅੰਦਰ ਅੱਗ ਨੂੰ ਬੁਝਾ ਲਿਆ ਗਿਆ ਅਤੇ ਉਥੇ ਹੀ ਅੱਗ ਦੀ ਚਪੇਟ ਵਿੱਚ ਆਈ ਬਲੈਰੋ ਕੈਪਰ ਗੱਡੀ ਬੁਰੀ ਤਰ੍ਹਾਂ ਨੁਕਸਾਨੀ ਗਈ ਹੈ।
ਇਸ ਘਟਨਾ ਦੀ ਜਾਣਕਾਰੀ ਮਿਲਣ ਤੇ ਪੁਲਸ ਵੱਲੋਂ ਮੌਕੇ ਤੇ ਪਹੁੰਚ ਕੇ ਘਟਨਾ ਦਾ ਜਾਇਜ਼ਾ ਲਿਆ ਗਿਆ ਹੈ ਅਤੇ ਮਾਮਲਾ ਦਰਜ ਕੀਤਾ ਗਿਆ ਹੈ ਉਥੇ ਹੀ ਸੀ ਸੀ ਟੀ ਵੀ ਕੈਮਰੇ ਵਿੱਚ ਸਾਰੀ ਘਟਨਾ ਕੈਦ ਹੋ ਗਈ ਹੈ ਜਿਸ ਦੇ ਆਧਾਰ ਤੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਜਾਵੇਗਾ। ਠੇਕੇ ਅੰਦਰ ਕੀਤੀ ਗਈ ਭੰਨ ਤੋੜ ਵਿੱਚ 50 ਹਜ਼ਾਰ ਰੁਪਏ ਦਾ ਨੁਕਸਾਨ ਹੋ ਗਿਆ ਹੈ। ਇਨ੍ਹਾ ਹਮਲਾਵਰਾਂ ਨੂੰ ਘਟਨਾ ਤੋਂ ਬਾਅਦ ਪਿੰਡ ਚਾਚੋਵਾਲ ਵੱਲ ਜਾਂਦੇ ਹੋਏ ਵੇਖਿਆ ਗਿਆ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …