ਆਈ ਤਾਜ਼ਾ ਵੱਡੀ ਖਬਰ
ਕੈਪਟਨ ਅਮਰਿੰਦਰ ਸਿੰਘ ਦੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਪੰਜਾਬ ਦੀ ਸਿਆਸਤ ਦੇ ਵਿਚ ਕਾਫੀ ਹਲਚਲ ਮਚੀ ਹੋਈ ਹੈ । ਕਾਂਗਰਸ ਹਾਈ ਕਮਾਨ ਦੇ ਵੱਲੋਂ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਨਵਾਂ ਮੁੱਖ ਮੰਤਰੀ ਚੁਣਿਆ ਗਿਆ ਹੈ ਤੇ ਚਰਨਜੀਤ ਸਿੰਘ ਚੰਨੀ ਹੁਣ ਮੁੱਖ ਮੰਤਰੀ ਦੇ ਕਾਰਜ ਕਰ ਰਹੇ ਨੇ । ਹੁਣ ਤੱਕ ਪੰਜਾਬ ਤੇ ਵਿੱਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਵੱਲੋਂ ਕਈ ਵੱਡੇ ਐਲਾਨ ਕਰ ਦਿੱਤੇ ਗਏ ਹਨ ਤੇ ਇਸੇ ਵਿਚਕਾਰ ਹੁਣ ਚਰਨਜੀਤ ਸਿੰਘ ਚੰਨੀ ਦੀ ਕੈਬਨਿਟ ਵਿਚ ਚੁਣੇ ਗਏ ਨਵੇਂ ਮੰਤਰੀ ਰਾਜਾ ਵੜਿੰਗ ਹੁਣ ਐਕਸ਼ਨ ਵਿਚ ਆ ਚੁੱਕੇ ਹਨ । ਦਰਅਸਲ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਦੇ ਵੱਲੋਂ ਲਗਾਤਾਰ ਕਾਰਜ ਕੀਤੇ ਜਾ ਰਹੇ ਹਨ ।
ਚਰਨਜੀਤ ਸਿੰਘ ਚੰਨੀ ਦੀ ਸਰਕਾਰ ਵਿੱਚ ਟਰਾਂਸਪੋਰਟ ਮੰਤਰੀ ਬਣਨ ਤੋਂ ਬਾਅਦ ਰਾਜਾ ਵੜਿੰਗ ਦੇ ਵੱਲੋਂ ਵੱਡਾ ਕਦਮ ਚੁੱਕਦਿਆਂ ਟਰਾਂਸਪੋਰਟ ਵਿਭਾਗ ਦੀ ਕਿਸੇ ਵੀ ਸ਼ਿਕਾਇਤ ਅਤੇ ਸੁਝਾਅ ਲਈ ਲੋਕਾਂ ਨੂੰ ਅਪੀਲ ਕੀਤੀ ਗਈ ਹੈ । ਇਸ ਲਈ ਉਨ੍ਹਾਂ ਦੇ ਵੱਲੋਂ ਬਕਾਇਦਾ ਇਕ ਨੰਬਰ ਵੀ ਦਿੱਤਾ ਗਿਆ ਹੈ । ਨਿਜੀ ਵਟਸਐਪ ਨੰਬਰ ਦੀ ਸ਼ੁਰੂਆਤ ਰਾਜਾ ਵੜਿੰਗ ਦੇ ਵੱਲੋਂ ਕੀਤੀ ਗਈ ਹੈ । ਉਨ੍ਹਾਂ ਵਲੋਂ ਬਕਾਇਦਾ ਇਕ ਨਿੱਜੀ ਵਟਸਐਪ ਨੰਬਰ 94784-54701 ਵੀ ਸ਼ੁਰੂ ਕੀਤਾ ਹੈ। ਰਾਜਾ ਵੜਿੰਗ ਦੇ ਵੱਲੋਂ ਦਿੱਤੇ ਗਏ ਇਸ ਨੰਬਰ ਦੇ ਵਿੱਚ ਜਨਤਾ ਆਪਣੀਆਂ ਸ਼ਿਕਾਇਤਾਂ ਅਤੇ ਸੁਝਾਅ ਬੇ ਝਿਜਕ ਭੇਜ ਸਕਦੀ ਹੈ ।
ਇਹ ਅਪੀਲ ਰਾਜਾ ਵੜਿੰਗ ਦੇ ਵੱਲੋਂ ਸਮੁੱਚੇ ਪੰਜਾਬ ਵਾਸੀਆਂ ਨੂੰ ਕੀਤੀ ਗਈ ਹੈ ਕਿ ਉਹ ਵੱਧ ਤੋਂ ਵੱਧ ਆਪਣੇ ਸੁਝਾਅ ਅਤੇ ਸ਼ਿਕਾਇਤਾਂ ਇਸ ਨੰਬਰ ਤੇ ਭੇਜਣ । ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਦੇ ਆਪਣੇ ਫੇਸਬੁੱਕ ਪੇਜ ਤੇ ਪੋਸਟ ਪਾ ਕੇ ਨਾ ਸਿਰਫ਼ ਇਸ ਸੰਬੰਧੀ ਜਾਣਕਾਰੀ ਦਿੱਤੀ ਹੈ । ਸਗੋਂ ਵਿਭਾਗ ਵਿੱਚ ਸੁਚੱਜੇ ਅਤੇ ਪਾਰਦਰਸ਼ੀ ਢੰਗ ਦੇ ਲਈ ਲੋਕਾਂ ਦੇ ਕੋਲੋਂ ਸਹਿਯੋਗ ਦੀ ਵੀ ਅਪੀਲ ਕੀਤੀ ਗਈ ਹੈ । ਉੱਥੇ ਹੀ ਮਿਲੀ ਜਾਣਕਾਰੀ ਤੋਂ ਪਤਾ ਚੱਲਿਆ ਹੈ ਕਿ ਟਰਾਂਸਪੋਰਟ ਮੰਤਰੀ ਬਣਨ ਤੋਂ ਬਾਅਦ ਰਾਜਾ ਵੜਿੰਗ ਨੇ ਨਾ ਸਿਰਫ਼ ਸਰਕਾਰੀ ਬੱਸਾਂ ਵਿੱਚ ਸਫ਼ਰ ਕੀਤਾ , ਸਗੋਂ ਉਨ੍ਹਾਂ ਦੇ ਆਦੇਸ਼ਾਂ ਤੇ ਬਠਿੰਡਾ ਦੀ ਬੱਸ ਸਟੈਂਡ ਵਿਚ ਪੁਰਾਣੀ ਅਕਾਲੀ ਸਰਕਾਰ ਦੀ ਆਪਣੀ ਕੰਪਨੀ ਦਾ ਦਫ਼ਤਰ ਵੀ ਇੱਥੋਂ ਚੁਕਵਾ ਦਿੱਤਾ ਗਿਆ ਹੈ ।
ਇੰਨਾ ਹੀ ਨਹੀਂ ਸਗੋਂ ਉਨ੍ਹਾਂ ਨੇ ਪੀ ਆਰ ਟੀ ਸੀ ਅਤੇ ਪਨਬੱਸ ਦੇ ਅਧਿਕਾਰੀਆਂ ਨੂੰ ਸਖਤ ਨਿਰਦੇਸ਼ ਦਿੱਤੇ ਹਨ ਕਿ ਬੱਸ ਸਟੈਂਡ ਦੀ ਜਗ੍ਹਾ ਤੇ ਕੋਈ ਵੀ ਨਾਜਾਇਜ਼ ਕਬਜ਼ਾ ਨਹੀਂ ਹੋਣ ਦਿੱਤਾ ਜਾਣਾ ਚਾਹੀਦਾ ਹੈ । . ਸੋ ਪੰਜਾਬ ਦੇ ਨਵੇਂ ਚੁਣੇ ਗਏ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਇਸ ਸਮੇਂ ਪੂਰੇ ਐਕਸ਼ਨ ਦੇ ਵਿੱਚ ਹੈ ਤੇ ਲਗਾਤਾਰ ਹੀ ਉਨ੍ਹਾਂ ਦੇ ਵੱਲੋਂ ਟਰਾਂਸਪੋਰਟ ਵਿਭਾਗ ਦੇ ਵਿੱਚ ਸੁਧਾਰ ਕਾਰਜ ਕੀਤੇ ਜਾ ਰਹੇ ਹਨ । ਇਹ ਦੇਖਣਾ ਬੇਹੱਦ ਦਿਲਚਸਪ ਹੋਵੇਗਾ ਕਿ ਆਉਣ ਵਾਲੇ ਦਿਨਾਂ ਦੇ ਵਿੱਚ ਰਾਜਾ ਵੜਿੰਗ ਤੇ ਵੱਲੋਂ ਕਿਹੜਾ ਵੱਡਾ ਧਮਾਕਾ ਵਿਭਾਗ ਦੇ ਸੁਧਾਰ ਦੇ ਲਈ ਕੀਤਾ ਜਾ ਸਕਦਾ ਹੈ ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …